ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਖਾਲਿਸਤਾਨ ਐਲਾਨਨਾਮੇ ਦੀ 37ਵੀਂ ਵਰ੍ਹੇਗੰਢ ਮਨਾਉਂਦਿਆਂ ਦਲ ਖ਼ਾਲਸਾ ਨੇ ਜਮਹੂਰੀ ਅਤੇ ਸ਼ਾਂਤਮਈ ਢੰਗ-ਤਰੀਕਿਆਂ ਨਾਲ ਖਾਲਿਸਤਾਨ ਦੇ ਟੀਚੇ ਦੀ ਪ੍ਰਾਪਤੀ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਪੰਜਾਬ ਦੇ ਸਾਰੇ ਧਰਮਾਂ ਅਤੇ ਵਰਗਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਲਈ ਪ੍ਰਤੀਬੱਧ ਹਨ।
ਸਿੱਖਾਂ ਅਤੇ ਪੰਜਾਬੀਆਂ ਨਾਲ ਜੁੜੇ ਮੁੱਦਿਆਂ ਅਤੇ ਹਿੰਦੂ- ਭਾਰਤ ਅੰਦਰ ਉਹਨਾਂ ਦੀ ਸਥਿਤੀ ਅਤੇ ਦੁਰਦਸ਼ਾ ਵੱਲ ਜੀ-20 ਮੈਂਬਰਾਂ ਦਾ ਧਿਆਨ ਖਿੱਚਣ ਲਈ ਦਲ ਖਾਲਸਾ ਨੇ ਜੀ-20 ਮੁਲਕਾਂ ਦੇ ਦਿੱਲੀ ਸਥਿਤ ਦੂਤਘਰਾਂ ਨੂੰ ਪੱਤਰ ਭੇਜ ਕੇ ਸਿੱਖ ਦ੍ਰਿਸ਼ਟੀਕੋਣ ਤੋਂ ਇਸ ਖ਼ਿੱਤੇ ਦੇ ਲੋਕਾਂ ਦਾ ਪੱਖ ਪੇਸ਼ ਕੀਤਾ ਹੈ।
"੨੯ ਸਤੰਬਰ ੧੯੮੧ ਨੂੰ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਗ੍ਰਿਫਤਾਰੀ ਦੇ ਰੋਹ ਵਜੋਂ ਭਾਈ ਗਜਿੰਦਰ ਸਿੰਘ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਹਾਜ ਅਗਵਾ ਕੀਤਾ ਅਤੇ ਲਾਹੌਰ ਲੈ ਗਏ,ਸਤੰਬਰ ੧੯੮੧ ਦੇ ਗਏ ਗਜਿੰਦਰ ਸਿੰਘ ਮੁੜ ਪੰਜਾਬ ਨਹੀ ਪਰਤੇ,ਉਹਨਾਂ ਨੂੰ ਲਾਹੌਰ ਵਿੱਚ ਉਮਰ ਕੈਦ ਦੀ ਸਜਾ ਹੋ ਗਈ, ੧੯੯੫ ਵਿੱਚ ਰਿਹਾਈ ਮੌਕੇ ਉਹ ਜਰਮਨ ਜਾਣਾ ਚਾਹੁੰਦੇ ਸਨ ਪਰ ਭਾਰਤ ਸਰਕਾਰ ਦੇ ਕੂਟਨੀਤਿਕ ਦਬਾਅ ਹੇਠ ਜਰਮਨ ਸਰਕਾਰ ਨੇ ਉਹਨਾਂ ਨੂੰ ਸਿਆਸੀ ਸ਼ਰਨ ਦੇਣ ਤੋਂ ਇਨਕਾਰ ਕਰ ਦਿੱਤਾ। ਉਦੋਂ ਤੋਂ ਹੀ ਉਹ ਪਾਕਿਸਤਾਨ ਅੰਦਰ ਗੁੰਮਨਾਮ ਜਗਾ ਤੇ ਰਹਿ ਰਹੇ ਹਨ।"
ਅਜਿਹੀਆਂ ਬੀਬੀਆਂ ਬਹੁਤ ਘੱਟ ਹੁੰਦੀਆਂ ਨੇ ਜੋ ਆਪਣੇ ਸਿਰੜ ਉਤੇ ਸਦਾ ਪਹਿਰਾ ਦੇਂਦੀਆਂ ਨੇ। ਬੀਬੀ ਜੀ ਦੀ ਕੁਰਬਾਨੀ ਨੂੰ ਪੰਥ ਸਦਾ ਯਾਦ ਰਖੇਗਾ। ਇਹ ਵੀ ਇਕ ਵੈਰਾਗ ਮਈ ਪਲ ਸੀ ਕਿ ਭਾਈ ਗਜਿੰਦਰ ਸਿੰਘ ਜਿਊਂਦੇ ਜਾਗਦੇ ਹੋਣ ਦੇ ਬਾਵਜੂਦ ਵੀ ਭੈਣ ਜੀ ਦੇ ਅੰਤਮ ਦਰਸ਼ਨ ਨਹੀਂ ਕਰ ਸਕੇ ਤੇ ਵਾਹਿਗੁਰੂ ਦੇ ਹੁਕਮ ਨੂੰ ਸਿਰ ਝੁਕਾ ਕੇ ਮੰਨਿਆ। ਸੰਗਤਾਂ ਨੇ ਸਭ ਬੁਲਾਰਿਆਂ ਦੇ ਵੀਚਾਰ ਬੜੇ ਧੀਰਜ ਨਾਲ ਸੁਣੇ।
26 ਜਨਵਰੀ ਨੂੰ ਭਾਰਤ ਦੇ 70ਵੇ ਗਣਤੰਤਰ ਦਿਹਾੜੇ ਮੌਕੇ ਸਿੱਖਾਂ ਦੀ ਆਜ਼ਾਦੀ ਪਸੰਦ ਜਥੇਬੰਦੀ ਦਲ ਖਾਲਸਾ ਸਰਕਾਰੀ ਜਸ਼ਨਾਂ ਦੇ ਸਮਾਨਾਂਤਰ ਪੰਜਾਬ ਦੇ ਤਿੰਨ ਸ਼ਹਿਰਾਂ ਹੁਸ਼ਿਆਰਪੁਰ, ਲੁਧਿਆਣਾ ਅਤੇ ਜ਼ੀਰਾ ਵਿਖੇ ਪੰਜਾਬ ਲਈ ਸਵੈ-ਨਿਰਣੇ ਦੇ ਹੱਕ ਨੂੰ ਪ੍ਰਾਪਤ ਕਰਨ ਲਈ ਮਾਰਚ ਕੱਢੇਗੀ।
ਅੱਜ ਨਵੇਂ ਸਾਲ ਦੇ ਸ਼ੁਰੂਆਤੀ ਪਹਿਲੇ ਦਿਨ ਨੂੰ ਹੀ ਦਲ ਖ਼ਾਲਸਾ ਤੇ ਸਿੱਖ ਯੂਥ ਆਫ਼ ਪੰਜਾਬ ਨੇ ਰੋਸ ਵਜੋਂ ਮਨਾਉਦਿਆ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ 'ਤੇ ਰੋਸ ਪ੍ਰਗਟ ਕੀਤਾ। ਬਠਿੰਡਾ ਵਿੱਚ ਦਲ ਖ਼ਾਲਸਾ ਦੇ ਆਗੂ ਭਾਈ ਬਲਦੇਵ ਸਿੰਘ ਸਿਰਸਾ ਨੇ ਸਿੱਖ ਸੰਗਤਾਂ ਨੂੰ ਸੰਬੋਧਨ ਕਰਦਿਆ ਉਹਨਾਂ 'ਤੇ ਹੋ ਰਹੇ ਚੁਰਤਫ਼ਾ ਹਮਲਿਆਂ ਤੋਂ ਜਾਣੂ ਹੋਣ ਦੀ ਅਪੀਲ ਕੀਤੀ।
"ਅਸੀਂ ਇਸ ਅਤਿ ਜਰੂਰੀ ਤੱਥ ਨੂੰ ਅੱਖੋਂ ਪਰੋਖਿਆਂ ਨਹੀਂ ਕਰ ਸਕਦੇ ਕਿ ਅਦਾਲਤ ਨੇ ਦੋਸ਼ੀ ਤੈਅ ਹੋ ਚੁੱਕੇ ਬੰਦੇ ਨੂੰ ਆਤਮ ਸਮਰਪਣ ਲਈ 2 ਹਫਤਿਆਂ ਦਾ ਸਮਾਂ ਦਿੱਤਾ ਹੈ ਜੋ ਕਿ ਜਮਾਨਤ ਲਈ ਸੁਪਰੀਮ ਕੋਰਟ ਤੀਕ ਪਹੁੰਚਣ ਅਤੇ ਹੋਰਨਾਂ ਆਰਜੀ ਰਾਹਤਾਂ ਲਈ ਵਾਧੂ ਹੈ"
ਦਲ ਖਾਲਸਾ ਵਲੋਂ ਪਿਛਲ਼ੇ ਤਿੰਨ ਦਹਾਕਿਆਂ ਦੌਰਾਨ ਜਬਰੀ ਲਾਪਤਾ ਕੀਤੇ ਨੌਜਵਾਨਾਂ, ਝੂਠੇ ਪੁਲਿਸ ਮੁਕਾਬਲਿਆਂ ਅਤੇ ਰੋਸ ਪ੍ਰਦਰਸ਼ਨ ਦੌਰਾਨ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਸਿੰਘ-ਸਿੰਘਣੀਆਂ ਦੀ ਯਾਦ ਵਿੱਚ ਬਠਿੰਡਾ ਵਿਖੇ ਰੋਸ ਮਾਰਚ ਕੀਤਾ ਗਿਆ।
ਸਿੱਖ ਆਜਾਦੀ ਲਈ ਜੱਦੋ-ਜਹਿਦ ਕਰ ਰਹੀ ਜਥੇਬੰਦੀ ਦਲ ਖਾਲਸਾ ਨੇ ਨਵੰਬਰ 1984 ਕਤਲੇਆਮ ਦੀ 34ਵੀਂ ਮੌਕੇ ਕਤਲ ਕੀਤੇ ਗਏ ਬੇਦੋਸ਼ੇ ਸਿੱਖਾਂ ਨੂੰ ਸ਼ਰਧਾਂਜਲੀ ਦੇਣ ਅਤੇ ਸਿੱਖ ਕੌਮ ਦੀ ਆਜ਼ਾਦੀ ਤੇ ਇਨਸਾਫ ਦੀ ਲੋਅ ਨੂੰ ਮੱਘਦਾ ਰੱਖਣ ਲਈ 3 ਨਵੰਬਰ ਨੂੰ ਅੰਮ੍ਰਿਤਸਰ ਵਿਖੇ 'ਮਸ਼ਾਲ ਮਾਰਚ' ਕਰਨ ਦਾ ਫੈਸਲਾ ਕੀਤਾ ਹੈ।
Next Page »