ਚੰਡੀਗੜ੍ਹ: ਫਗਵਾੜਾ ਵਿਚ 13 ਅਪ੍ਰੈਲ ਨੂੰ ਹਿੰਦੁਤਵੀ ਜਥੇਬੰਦੀਆਂ ਅਤੇ ਦਲਿਤ ਭਾਈਚਾਰੇ ਦਰਮਿਆਨ ਹੋਈ ਲੜਾਈ ਵਿਚ ਚੱਲੀ ਗੋਲੀ ਸਬੰਧੀ ਫੋਰੈਂਸਿਕ ਲੈਬਾਰਟਰੀ, ਚੰਡੀਗੜ੍ਹ ਦੀ ਰਿਪੋਰਟ ਸਾਹਮਣੇ ਆਈ ...
ਚੰਡੀਗੜ੍ਹ: ਪੰਜਾਬ ਦੀਆਂ ਅਨਏਡਿਡ ਵਿਦਿਅਕ ਸੰਸਥਾਵਾਂ ਦੀਆਂ 14 ਐਸੋਸੀਏਸ਼ਨਾਂ ਦੀ ਮੀਟਿੰਗ ਸਾਂਝੀ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ ਹੋਈ। ...
ਫਗਵਾੜਾ: ਫਗਵਾੜਾ ਸ਼ਹਿਰ ਵਿਖੇ ਦਲਿਤਾਂ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ ਦੀ ਅੱਜ ਮੌਤ ...
ਫਗਵਾੜਾ: ਫਗਵਾੜਾ ਵਿਚ ਬੀਤੀ ਰਾਤ ਦਲਿਤ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਤੋਂ ਬਾਅਦ ਬਣਿਆ ਤਣਾਅਪੂਰਣ ਮਾਹੌਲ ਅੱਜ ਹੋਰ ਗੰਭੀਰ ਹੋ ਗਿਆ ਜਦੋਂ ਸਵੇਰੇ ...
ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ ਹੋਏ। ਜਿਸ ਵਿੱਚੋ ਇੱਕ ਦੇ ਸਿਰ ਵਿੱਚ ਗੋਲੀ ਲੱਗੀ ਹੈ।ਇਸ ਕਾਰਨ ਅੱਜ ਫਗਵਾੜਾ ਦੇ ਬਜ਼ਾਰ ਅਤੇ ਆਵਾਜਾਈ ਬੰਦ ਰਹੀ।
ਫਗਵਾੜਾ: ਇੱਥੇ ਗੋਲ ਚੌਕ ’ਚ ਅੱਜ ਦੇਰ ਰਾਤ ਦਲਿਤ ਜਥੇਬੰਦੀਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ...
ਪੰਜਾਬ ’ਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਸਿਵਲ ਤੇ ਪੁਲਿਸ ਪ੍ਰਸ਼ਾਸਨ ਨੇ ਬੁੱਧਵਾਰ ਹਾਕਮ ਧਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਾਜ਼ਿਲਕਾ ਜੇਲ੍ਹ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 25 ਅਕਾਲੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਸਹਾਇਕ ਜੇਲ੍ਹ ਸੁਪਰਡੈਂਟ ਜਸ਼ਨਦੀਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਏਡੀਜੀਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਕਿਹਾ ਕਿ ਅਧਿਕਾਰੀ ਨੂੰ ਤੁਰੰਤ ਪ੍ਰਭਾਵ ਨਾਲ ਸੁਸਪੈਂਡ ਕੀਤਾ ਗਿਆ ਹੈ।
ਪੰਜਾਬ ਵਿੱਚ ਨਿਜੀ ਸਿੱਖਿਆ ਅਦਾਰਿਆਂ ਵੱਲੋਂ ਸਾਲ 2014-15 ਲਈ 30 ਹਜ਼ਾਰ ਫਰਜ਼ੀ ਦਾਖਲੇ ਵਿਖਾ ਕੇ ਸਰਕਾਰ ਤੋਂ 100 ਕਰੋੜ ਰੁਪਏ ਲੈ ਲਏ ਗਏ। ਇਹ ਸਾਰੀ ਰਾਸ਼ੀ ਦਲਿਤ ਵਿਦਿਆਰਥੀਆਂ ਵਾਸਤੇ ਪੋਸਟ-ਮੈਟ੍ਰਿਕ ਸਕਾਲਰਸ਼ਿੱਪ ਲਈ ਸੀ। ਆਮ ਆਦਮੀ ਪਾਰਟੀ ਨੇ ਇਸ ਬਹੁ-ਕਰੋੜੀ ਘੋਟਾਲੇ ਲਈ ਸੱਤਾਧਾਰੀ ਗਠਜੋੜ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਕਿਹਾ ਹੈ ਕਿ ਇਹ ਸਾਰਾ ਸਕੈਂਡਲ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ਦੀ ਸ਼ਹਿ ਉਤੇ ਚੱਲ ਰਿਹਾ ਹੈ।
ਪੰਜਾਬ ਕਾਂਗਰਸ ਵਲੋਂ ‘ਦਲਿਤ ਸੰਪਰਕ’ ਪ੍ਰੋਗਰਾਮ ਦੌਰਾਨ ਦਲਿਤ ਆਗੂਆਂ ਨੂੰ ਬਣਦੀ ਨੁਮਾਇੰਦਗੀ ਨਾ ਦਿੱਤੇ ਜਾਣ ਕਾਰਨ ਪੰਜਾਬੀ ਗਾਇਕ ਹੰਸ ਰਾਜ ਹੰਸ ਨੇ ਹੰਗਾਮਾ ਕਰ ਦਿੱਤਾ। ਗਾਇਕ ਹੰਸ ਕੁੱਝ ਮਹੀਨੇ ਪਹਿਲਾਂ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਇਆ ਸੀ। ਉਸ ਦੀ ਜਗ੍ਹਾ ਸੀਨੀਅਰ ਦਲਿਤ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੂੰ ਰਾਜ ਸਭਾ ਦੀ ਮੈਂਬਰੀ ਮਿਲਣ ਕਾਰਨ ਉਹ ਸਪੱਸ਼ਟ ਤੌਰ ਉਤੇ ਦੁਖੀ ਸੀ। ਪ੍ਰੋਗਰਾਮ ਵਿੱਚ ਜਦੋਂ ਵਿਰੋਧੀ ਧਿਰ ਦੇ ਆਗੂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਾਰਟੀ ਨੇ ਦੂਲੋ ਨੂੰ ਰਾਜ ਸਭਾ ਮੈਂਬਰ ਬਣਾ ਕੇ ਅਤੇ ਉਸ ਨੂੰ ਵਿਧਾਇਕ ਦਲ ਦਾ ਨੇਤਾ ਬਣਾ ਕੇ ਦਲਿਤ ਆਗੂਆਂ ਨੂੰ ਨੁਮਾਇੰਦਗੀ ਦਿੱਤੀ ਹੈ ਤਾਂ ਇਸ ਤੋਂ ਹੰਸ ਰਾਜ ਹੰਸ ਭੜਕ ਗਏ।