ਗਿਆਨੀ ਗੁਰਮੁਖ ਸਿੰਘ ਦੇ ਭਰਾ ਅਤੇ ‘ਨਿੱਜੀ ਸਹਾਇਕ’ (ਪਰਸਨਲ ਅਸਿਸਟੈਂਟ) ਹਿੰਮਤ ਸਿੰਘ ਨੇ ਅੱਜ ਚੰਡੀਗੜ੍ਹ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਤੋਂ ਮੁੱਕਰਨ ਦਾ ਐਲਾਨ ਕਰ ਦਿੱਤਾ। ‘ਦਾ ਟ੍ਰਿਿਬਊਨ’ ਅਖਬਾਰ ਨੇ ਹਿੰਮਤ ਸਿੰਘ ਨਾਲ ਗੱਲਬਾਤ ਦਾ ਇਕ ਨਿੱਕਾ ਜਿਹਾ ਟੋਟਾ ਯੂ-ਟਿਊਬ ਨਾਮੀ ਮੱਕੜਤੰਦ (ਵੈਬਸਾਈਟ) ਉੱਤੇ ਪਾਇਆ ਹੈ। ਇਸ ਗੱਲਬਾਤ ਵਿੱਚ ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਦਿੱਤੇ ਆਪਣੇ ਬਿਆਨ ਬਾਰੇ ‘ਅਣਜਾਣਤਾ’ ਪਰਗਟਾਈ ਹੈ ਅਤੇ ਦੋਸ਼ ਲਾਇਆ ਹੈ ਕਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਜਸਟਿਸ (ਰਿਟਾ.) ਰਣਜੀਤ ਸਿੰਘ ਨੇ ਉਸ ਤੇ ਦਬਾਅ ਪਾ ਕੇ ਉਸ ਕੋਲੋਂ ਕੁਝ ਦਸਤਾਵੇਜ਼ਾਂ ਉੱਤੇ ਦਸਤਖਤ ਕਰਵਾਏ ਸਨ।
ਪੰਜਾਬ ਸਰਕਾਰ ਦੇ ਵਜ਼ੀਰ ਨਵਜੋਤ ਸਿੰਧੂ ਦੀ ਪਾਕਿਸਤਾਨ ਫੇਰੀ ਸਬੰਧੀ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਪੰਜਾਬ ਮਨੁਖੀ ਅਧਿਕਾਰ ਸੰਗਠਨ, ਮਨੱੁਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਕਿਹਾ ਕਿ ਜਿਸ ਵਿਚਾਰਧਾਰਾ ਨੇ 1947 ਦੀ ਵੰਡ 10 ਲੱਖ ਮਨੱੁਖੀ ਜਾਨਾ ਦੀ ਕੀਮਤ ਤੇ ਕਰਾਈ ਉਹ ਅੱਜ ਵੀ ਗੋਲੀ ਦੀ ਰਾਜਨੀਤੀ ਜਾਰੀ ਰੱਖਣਾ ਚਾਹੁਂਦੇ ਹਨ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ 550ਵੇਂ ਪਰਕਾਸ਼ ਦਿਹਾੜੇ ਮੌਕੇ ਪਾਕਿਸਤਾਨ ਨੇ ਡੇਰਾ ਬਾਬਾ ਨਾਨਕ (ਪੂਰਬੀ ਪੰਜਾਬ) ਅਤੇ ਕਰਤਾਰਪੁਰ ਸਾਹਿਬ (ਪੱਛਮੀ ਪੰਜਾਬ) ਦਰਮਿਆਨ ਖਾਸ ਲਾਂਘਾ ਖੋਲ੍ਹ ਕੇ ਸਿੱਖ ਸੰਗਤਾਂ ਨੂੰ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦਿਦਾਰ ਦਾ ਮੌਕਾ ਦੇਵੇਗਾ। ਪਾਕਿਸਤਾਨੀ ਫੌਜੇ ਦੇ ਮੁਖੀ ਜਨਰਲ ਕਮਰ ਬਾਜਵਾ ਨੇ ਪੂਰਬੀ ਪੰਜਾਬ ਦੇ ਵਜੀਰ ਨਵਜੋਤ ਸਿੰਘ ਸਿੱਧੂ ਨੂੰ ਇਹ ਗੱਲ ਆਪ ਕਹੀ।
ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹੁਣ ਸਿੱਖ ਇਤਿਹਾਸ ਦੀ ਥਾਂ ‘ਤੇ ‘ਲੱਖ ਦਾਤਾ ਪੀਰ‘ ਬਾਰੇ ਪੜਾਈ ਕਰਨਗੇ। ਇਸ ਦਾ ਕਾਰਨ ...
ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਨੇ ਅੱਜ (12 ਦਸੰਬਰ, 2017) ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਰਮ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਸਾਹਮਣੇ ਪੇਸ਼ ਹੋਕੇ ਉਪਰੋਕਤ ਘਟਨਾਵਾਂ ਲਈ ਪਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦੀ ਸੱਤਾ ਭੁੱਖ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਹਿੰਮਤ ਸਿੰਘ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸੁਝਾਅ ਦਿੱਤਾ ਹੈ ਕਿ ਮਾਮਲੇ ਦੀ ਤਹਿ ਤੀਕ ਜਾਣ ਲਈ ਪਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਵਿਚਲੇ ਤਿੰਨਾਂ ਤਖਤਾਂ ਦੇ ਜਥੇਦਾਰਾਂ ਦੇ ਨਾਰਕੋ ਟੈਸਟ ਕਰਵਾਏ ਜਾਣ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਚਾਰ ਥਾਵਾਂ ਉੱਤੇ ਹੋਈ ਗੋਲੀਬਾਰੀ ਅਤੇ ਹਿੰਸਾ ਮਗਰੋਂ ਉੱਥੇ ਮਿਉਂਸੀਪਲ ਚੋਣਾਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪਾਰਟੀ ਨੇ ਉਹਨਾਂ ਅਧਿਕਾਰੀਆਂ ਖ਼ਿਲਾਫ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ, ਜਿਹਨਾਂ ਨੇ ਬਾਦਲ ਦਲ ਦੇ ਉਮੀਦਵਾਰਾਂ ਨੂੰ ਐਨਓਸੀ ਨਹੀਂ ਜਾਰੀ ਕੀਤੇ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 28 ਨਵੰਬਰ, 2017 ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਮੈਂਬਰਾਂ ਦੀ ਹੰਗਾਮੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਸੱਦੀ ਹੈ।
ਕੈਨੇਡਾ ਦੀ ਨਿਊਂ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਵਲੋਂ ਖੁਦਮੁਖਤਿਆਰੀ ਦੇ ਹੱਕ 'ਚ ਦਿੱਤੀ ਗਈ ਟਿੱਪਣੀ ਨਾਲ ਭਾਰਤ ਦੇ ਕਬਜ਼ੇ ਵਾਲੇ ਪੰਜਾਬ ਦੇ ਭਾਰਤ ਪੱਖੀ ਸਿਆਸਤਦਾਨਾਂ ਨੂੰ ਸੱਤੀਂ ਕੱਪੜੀਂ ਅੱਗ ਲੱਗ ਗਈ। ਜਗਮੀਤ ਸਿੰਘ ਨੇ ਐਨ.ਡੀ.ਪੀ. ਦੇ ਆਗੂ ਚੁਣੇ ਜਾਣ ਤੋਂ ਬਾਅਦ ਪੂਰੇ ਕੈਨੇਡਾ ਦੇ ਦੌਰੇ ਦੌਰਾਨ ਖੁਦਮੁਖਤਿਆਰੀ ਨੂੰ "ਮੂਲ ਅਧਿਕਾਰ" ਦੱਸਿਆ ਸੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਨੂੰ ਪਾਰਟੀ ਦੇ ਬੁਲਾਰਿਆਂ ਵਜੋਂ ਨਿਯਕਤ ਕਰ ਦਿੱਤਾ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੇ ਯੂਥ ਮਨੋਰਥ ਪੱਤਰ ਨੂੰ ਦਿੱਲੀ ਚੋਣਾਂ ਦੌਰਾਨ ਜਾਰੀ ਕੀਤੇ ਪੱਤਰ ਦੀ ਨਕਲ ਕਰਾਰ ਦਿੰਦਿਆਂ ਕਿਹਾ ਹੈ ਕਿ ਦਿੱਲੀ ਵਿਚ ਤਾਂ ਆਪ ਵਾਲਿਆਂ ਨੇ ਕੁਝ ਕੀਤਾ ਨਹੀਂ ਅਤੇ ਹੁਣ ਉਹ ਪੰਜਾਬ ਵਿਚ 25 ਲੱਖ ਨੌਕਰੀਆਂ ਕਿਵੇਂ ਦੇ ਸਕਦੇ ਹਨ ਜਦਕਿ ਪੰਜਾਬ ਵਿਚ ਤਾਂ ਸਿਰਫ 5 ਲੱਖ ਸਰਕਾਰੀ ਮੁਲਾਜ਼ਮ ਭਰਤੀ ਕਰਨ ਦੀ ਹੀ ਸਮਰੱਥਾ ਹੈ।
Next Page »