Tag Archive "daljit-singh-cheema"

ਬਾਦਲ ਦਲ ਨੇ ਕੋਰ ਕਮੇਟੀ ਦਾ ਕੀਤਾ ਵਿਸਥਾਰ, ਦੋ ਬੀਬੀਆਂ ਨੂੰ ਵੀ ਕੀਤਾ ਸ਼ਾਮਲ

ਬਾਦਲ ਅਕਾਲੀ ਦਲ ਨੇ ਪਾਰਟੀ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਕਈ ਅੀਹਮ ਨਿਯੁਕਤੀਆਂ ਕੀਤੀਆਂ ਹਨ। ਬਾਦਲ ਦਲ ਨੇ ਪਹਿਲੀ ਵਾਰ ਕੋਰ ਕਮੇਟੀ ਵਿੱਚ ਦੋ ਬੀਬੀਆਂ ਨੂੰ ਸ਼ਾਮਲ ਕੀਤਾ ਹੈ।ਬਾਦਲ ਦਲ ਦੇ ਪ੍ਰਧਾਨ ਤੇ ਉਪ-ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਦਲ ਦੇ ਸੀਨੀਅਰ ਆਗੂਆਂ ਬੀਬੀ ਜਗੀਰ ਕੌਰ, ਸ. ਗੁਲਜ਼ਾਰ ਸਿੰਘ ਰਣੀਕੇ, ਡਾ. ਉਪਿੰਦਰਜੀਤ ਕੌਰ ਤੇ ਸ. ਹਰੀ ਸਿੰਘ ਜ਼ੀਰਾ ਨੂੰ ਪਾਰਟੀ ਦੀ ਕੋਰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਹੈ ।

ਮਨੁੱਖੀ ਅਧਿਕਾਰ ਦਿਹਾੜੇ ਤੇ ਮਨੁੱਖੀ ਅਧਿਕਾਰਾਂ ਦੀ ਲੜਾਈ ਲੜ ਰਹੇ ਸੂਰਤ ਸਿੰਘ ਨੂੰ ਪੁਲਿਸ ਨੇ ਘਰੋਂ ਚੁੱਕਿਆ

ਜੇਲਾਂ ਵਿੱਚ ਨਜਰਬੰਦ ਸਿੱਖ ਰਾਜਨੀਤਿਕ ਕੈਦੀਆਂ ਦੀ ਰਿਹਾਈ ਲਈ ਪਿਛਲੇ 329 ਦਿਨਾਂ ਤੋਂ ਭੁੱਖ ਹੜਤਾਲ ਕਰ ਰਹੇ ਸੂਰਤ ਸਿੰਘ ਨੂੰ ਅੱਜ ਸਵੇਰੇ 5 ਵਜੇ ਦੇ ਕਰੀਬ ਪੰਜਾਬ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਕੇ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ ਵਿੱਚ ਦਾਖਲ ਕਰਵਾ ਦਿੱਤਾ ਗਿਆ ਹੈ। ਇਹ ਜਾਣਕਾਰੀ ਸਿੱਖ ਸਿਆਸਤ ਨਾਲ ਫੋਨ ਤੇ ਗੱਲ ਕਰਦਿਆਂ ਸੂਰਤ ਸਿੰਘ ਦੇ ਪੁੱਤਰ ਭਾਈ ਰਵਿੰਦਰ ਸਿੰਘ ਗੋਗੀ ਨੇ ਦਿੱਤੀ।

ਆਪਣੇ ਬੁਲਾਏ ਵਿਦਵਾਨਾ ਨੇ ਹੀ ਸ੍ਰੋਮਣੀ ਅਕਾਲੀ ਦਲ ਅਤੇ ਮੱਕੜ ਨੂੰ ਸੁਣਾਈਆਂ ਖਰੀਆਂ ਖਰੀਆਂ

ਅਨੰਦਪੁਰ ਸਾਹਿਬ: ਮੌਜੂਦਾ ਪੰਥਕ ਹਾਲਾਤਾਂ ਦੌਰਾਨ ਸਿਆਸੀ ਤੇ ਧਾਰਮਿਕ ਸੰਕਟ ਵਿਚੋਂ ਬਾਹਰ ਨਿਕਲਣ ਦੇ ਰਾਹ ਲੱਭਣ ਲਈ ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਰਾਹੀਂ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਚ ਬੁਲਾਈ ਸਿੱਖ ਸਕਾਲਰਾਂ, ਬੁੱਧੀਜੀਵੀਆਂ ਤੇ ਵਿਦਵਾਨਾਂ ਦੀ ਇਕੱਤਰਤਾ ਉਲਟ ਪ੍ਰਭਾਵ ਵਾਲੀ ਸਾਬਤ ਹੋ ਗਈ। ਸੀਨੀਅਰ ਅਕਾਲੀ ਆਗੂਆਂ ਦੀ ਹਾਜ਼ਰੀ ’ਚ ਹੀ ਸਿੱਖ ਬੁੱਧੀਜੀਵੀ ਤੇ ਵਿਦਵਾਨ ਬੇਬਾਕੀ ਨਾਲ ਅਕਾਲੀ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਤੇ ਜਥੇਦਾਰਾਂ ਨੂੰ ਹੀ ਕਟਹਿਰੇ ’ਚ ਖੜ੍ਹਾ ਕਰ ਗਏ। ਮੌਜੂਦਾ ਪੰਥਕ ਹਾਲਾਤਾਂ ਲਈ ਅਕਾਲੀ ਲੀਡਰਸ਼ਿਪ ਨੂੰ ਕਸੂਰਵਾਰ ਠਹਿਰਾਉਂਦਿਆਂ ਵਿਦਵਾਨਾਂ ਨੇ ਆਗੂਆਂ ਨੂੰ ਸਿੱਖ ਪੰਥ ਤੋਂ ਮੁਆਫ਼ੀ ਮੰਗਣ ਅਤੇ ਸਿੱਖ ਪ੍ਰੰਪਰਾਵਾਂ ਨੂੰ ਬਰਕਰਾਰ ਰੱਖਣ ਲਈ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਵੀ ਆਪਣੇ ਅਹੁਦਿਆਂ ਤੋਂ ਤਰੁੰਤ ਪਾਸੇ ਹੋਣ ਦੀ ਰਾਏ ਦੀ ਦਿੱਤੀ ਹੈ। ਨਾਲ ਹੀ ਵਿਦਵਾਨਾਂ ਨੇ ਪੰਥਕ ਧਿਰਾਂ ਵਲੋਂ ਬੁਲਾਏ ਗਏ ਸਰਬੱਤ ਖ਼ਾਲਸਾ ਦੀ ਪ੍ਰਕਿਰਿਆ ਨੂੰ ਵੀ ਸਵਾਲਾਂ ਦੇ ਘੇਰੇ ’ਚ ਲਿਆਉਂਦਿਆਂ ਬੁਲਾਏ ਜਾ ਰਹੇ ਸਰਬੱਤ ਖ਼ਾਲਸਾ ਨੂੰ ਗੈਰ-ਵਾਜਬ ਦੱਸਿਆ।

ਅਕਾਲੀ ਆਗੂਆਂ ਲਈ ਸਮਾਗਮ ਕਰਨੇ ਹੋਏ ਮੁਸ਼ਕਿਲ; ਕਿਸਾਨਾਂ ਵੱਲੋਂ ਸਮਾਗਮ ਵਿਚਾਲੇ ਹੀ ਰੁਕਵਾਇਆ ਗਿਆ

ਬਠਿੰਡਾ: ਅਕਾਲੀ ਦਲ ਦੀਆਂ ਮੁਸ਼ਕਿਲਾਂ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ।ਆਏ ਦਿਨ ਲੋਕ ਰੋਹ ਵੱਖੋ ਵੱਖੋ ਤਰੀਕਿਆਂ ਨਾਲ ਆਪਣਾ ਪ੍ਰਗਟਾਵਾ ਕਰ ਰਿਹਾ ਹੈ।ਜਿੱਥੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਅਕਾਲੀ ਆਗੂ ਲੋਕਾਂ ਵਿੱਚ ਜਾਣ ਤੋਂ ਘਬਰਾ ਰਹੇ ਹਨ ਉੱਥੇ ਹੀ ਕਿਸਾਨ ਜਥੇਬੰਦੀਆਂ ਦੇ ਵਿਰੋਧ ਦਾ ਵੀ ਅਕਾਲੀ ਆਗੂਆਂ ਨੂੰ ਲਗਾਤਾਰ ਸਾਹਮਣਾ ਕਰਨਾ ਪੈ ਰਿਹਾ ਹੈ।

« Previous Page