ਹਰਿਦੁਆਰ ਸਥਿਤ ਗੁਰੂ ਨਾਨਕ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁ: ਗਿਆਨ ਗੋਦੜੀ ਸਾਹਿਬ ਦੀ ਪੁਨਰ ਸਥਾਪਨਾ ਲਈ ਬਣੀ ਕਮੇਟੀ ਤੋਂ ਸਬ ਕਮੇਟੀ ਦੇ ਗਠਨ ਵੱਲ ਕਦਮ ਪੁੱਟਿਆ ਗਿਆ ਹੈ। ਦਿੱਲੀ ਕਮੇਟੀ ਤੇ ਸ਼੍ਰੋਮਣੀ ਕਮੇਟੀ ਸਾਂਝੇ ਉਪਰਾਲੇ ਵਜੋਂ 14 ਮਈ ਨੂੰ ਮਨਾਏ ਗਏ ਅਰਦਾਸ ਦਿਵਸ ਮੌਕੇ ਪ੍ਰਬੰਧਕਾਂ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਇਹ ਲੜਾਈ ਜੰਗੀ ਪੱਧਰ 'ਤੇ ਲੜੀ ਜਾਵੇਗੀ ਅਤੇ ਇਸ ਤਹਿਤ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ ਰੱਖੀ ਗਈ ਸੀ ਤੇ ਇਸ ਇਕਤਰਤਾ ‘ਚ ਇਕ ਕਮੇਟੀ ਦਾ ਗਠਨ ਹੋਇਆ ਸੀ।
ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਜੂਨ ’84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਬਣਾਈ ਜਾਣ ਵਾਲੀ ਸ਼ਹੀਦੀ ਗੈਲਰੀ ਦੀ ਕਾਰ ਸੇਵਾ ਅੱਜ ਸ਼ੁਰੂ ਕਰ ਦਿੱਤੀ ਗਈ ਪਰ ਇਸ ਸਮਾਗਮ ਵਿੱਚ ਤਖਤਾਂ ਦੇ ਜਥੇਦਾਰਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਅਤੇ ਸੰਗਤਾਂ ਦੀ ਜੋਸ਼ ਭਰੀ ਸ਼ਮੂਲੀਅਤ ਦੀ ਘਾਟ ਸਾਫ ਵੇਖਣ ਨੂੰ ਮਿਲੀ। ਯਾਦਗਾਰ ਸ਼ਹੀਦਾਂ ਵਿਖੇ ਜੂਨ ’84 ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਅਖੰਡ ਪਾਠਾਂ ਦੀ ਲੜੀ ਸ਼ੁਰੂ ਕੀਤੀ ਗਈ।
ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਨ ਵਾਲੀ ਸ਼ਹੀਦ ਗੈਲਰੀ ਦਾ ਕੰਮ ਦਮਦਮੀ ਟਕਸਾਲ (ਮਹਿਤਾ) ਵਲੋਂ 6 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਹ ਸ਼ਹੀਦ ਗੈਲਰੀ ਉਨ੍ਹਾਂ ਸਿੱਖ ਸ਼ਹੀਦਾਂ ਦੀ ਯਾਦ 'ਚ ਬਣ ਰਹੀ ਹੈ ਜਿਨ੍ਹਾਂ ਨੇ ਭਾਰਤੀ ਫੌਜ ਵਲੋਂ ਜੂਨ 1984 ਦੇ ਹਮਲੇ ਵੇਲੇ ਅਕਾਲ ਤਖ਼ਤ ਸਾਹਿਬ, ਦਰਬਾਰ ਸਾਹਿਬ ਦੀ ਰਾਖੀ ਲਈ ਆਪਣੀਆਂ ਜਾਨਾਂ ਵਾਰੀਆਂ।
ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਧੁੰਮਾ ਨੇ ਕਿਹਾ ਕਿ ਸਿੱਖ ਕੌਮ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਖ਼ਿਲਾਫ਼ ਕੋਈ ਵੀ ਕੇਸ ਦਰਜ ਨਾ ਹੋਣ ਬਾਰੇ ਸਬੂਤਾਂ ਸਹਿਤ ਖੁਲਾਸਾ ਕਰਨ ਵਾਲੇ ਜਸਟਿਸ ਫਾਊਂਡੇਸ਼ਨ ਦੇ ਆਗੂ ਨਵਦੀਪ ਗੁਪਤਾ ਨਾਲ ਖੜ੍ਹੀ ਹੈ। ਉਹਨਾਂ ਪੰਜਾਬ ਸਰਕਾਰ ਕੋਲ ਗੁਪਤਾ ਦੀ ਜਾਨ ਮਾਲ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਕਿਹਾ ਕਿ ਜੇ ਨਵਦੀਪ ਗੁਪਤਾ ਖਿਲਾਫ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਕਿਸਮ ਦੀ ਕੋਈ 'ਹਰਕਤ' ਹੁੰਦੀ ਹੈ ਤਾਂ ਉਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।
ਮੀਡੀਏ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਜਪਾ ਆਗੂ ਅਤੇ ਸੰਸਦ ਮੈਂਬਰ ਸੁਬਰਾਮਨੀਅਨ ਸਵਾਮੀ ਨੇ ਕਿਹਾ ਕਿ ਜੂਨ 1984 ਦੌਰਾਨ ਦਰਬਾਰ ਸਾਹਿਬ ’ਤੇ ਇੰਦਰਾ ਗਾਂਧੀ ਹਕੂਮਤ ਵੱਲੋਂ ਕੀਤੀ ਫ਼ੌਜੀ ਕਾਰਵਾਈ ਬਿਲਕੁਲ ਗ਼ਲਤ ਸੀ, ਜਿਸ ਨੂੰ ਮੰਨਦਿਆਂ ਸਿੱਖ ਕੌਮ ਤੋਂ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ। ਇਹ ਦਾਅਵਾ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੂੰਮਾ ਨੇ ਦਿੱਲੀ ਵਿੱਚ ਭਾਜਪਾ ਦੇ ਸੰਸਦ ਮੈਂਬਰ ਨਾਲ ਮੁਲਾਕਾਤ ਤੋਂ ਬਾਅਦ ਕੀਤਾ।
ਜੂਨ 1984 'ਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਜੁਝਾਰੂ ਸਿੰਘਾਂ ਅਤੇ ਸ਼ਰਧਾਲੂਆਂ ਦੀਆਂ ਤਸਵੀਰਾਂ ਅਕਾਲ ਤਖ਼ਤ ਸਾਹਿਬ ਦੇ ਨੇੜੇ ਬਣਾਈ ਗਈ ਸ਼ਹੀਦੀ ਯਾਦਗਾਰ ਦੇ ਬੇਸਮੈਂਟ ਹਾਲ ਵਿੱਚ ਸਥਾਪਤ ਹੋਣਗੀਆਂ।
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਚੌਂਕ ਮਹਿਤਾ ਫੇਰੀ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 6 ਜੂਨ ਦੇ ਸ਼ਹੀਦੀ ਦਿਹਾੜੇ ਨੂੰ ਅਮਨ-ਸ਼ਾਂਤੀ ਨਾਲ ਮਨਾਉਣ ਦਾ ਯਤਨ ਕਰ ਰਹੀ ਹੈ ਪਰ ਕਾਂਗਰਸ ਦੀ ਸ਼ਹਿ ’ਤੇ ਕਾਰਜਕਾਰੀ ਜਥੇਦਾਰ ਅਤੇ ਕੁਝ ਹੋਰ ਲੋਕ ਇਸ ਦਿਨ ਦੇ ਸਮਾਗਮਾਂ ਵਿੱਚ ਵਿਘਨ ਪਾਉਣ ਲਈ ਯਤਨਸ਼ੀਲ ਹਨ। ਉਹ ਐਤਵਾਰ ਨੂੰ ਦਮਦਮੀ ਟਕਸਾਲ ਦੇ ਮੁੱਖ ਦਫਤਰ ਮਹਿਤਾ ਚੌਕ ਵਿੱਚ ਘੱਲੂਘਾਰੇ ਨਾਲ ਸਬੰਧਤ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਆਏ ਸਨ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਲਗਭਗ ਇੱਕ ਘੰਟਾ ਬੰਦ ਕਮਰਾ ਮੀਟਿੰਗ ਵੀ ਕੀਤੀ।
ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਵਾਪਰੀ ਟਕਰਾਅ ਦੀ ਘਟਨਾ ਤੋਂ ਬਾਅਦ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ’ਤੇ 'ਤਲਬ' ਕਰਨ ਦਾ ਫ਼ੈਸਲਾ ਕੀਤਾ ਹੈ।
ਫਰੈਂਕਫੋਰਟ ਦੇ ਗੁਰਦੁਆਰਾ ਸਾਹਿਬ ਵਿੱਚ ਸਿੱਖ ਪ੍ਰਚਾਰਕ ਭਾਈ ਪੰਥਪ੍ਰੀਤ ਸਿੰਘ ਦੇ ਦੀਵਾਨ ਮੌਕੇ ਵਾਪਰੀ ਘਟਨਾ ਦੀ ਜਰਮਨੀ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ।
ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਜੂਨ 1984 ਨਾਲ ਸਬੰਧਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਯਾਦਗਾਰੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਵੇ।
« Previous Page — Next Page »