Tag Archive "delhi-assembly-by-election"

ਦਿੱਲ਼ੀ ਚੋਣਾਂ ਕਿਰਨ ਬੇਦੀ ਬਨਾਮ ਕੇਜਰੀਵਾਲ ਬਣੀਆਂ, ਬੇਦੀ ਦੀਆਂ ਰੈਲ਼ੀਆਂ ਵਿੱਚ ਘੱਟ ਲੋਕਾਂ ਦੇ ਆਉਣ ਤੋਂ ਭਾਜਪਾ ਚਿੰਤਤ

ਦਿੱਲੀ ਵਿੱਚ ਹੋ ਰਹੀਆਂ ਕਿਰਨ ਬੇਦੀ ਦੀਆਂ ਚੋਣ ਰੈਲੀਆਂ 'ਚ ਅਰਵਿੰਦ ਕੇਜਰੀਵਾਲ ਦੀਆਂ ਰੈਲੀਆਂ ਮੁਕਾਬਲੇ ਘੱਟ ਭੀੜ ਹੋਣ ਤੋਂ ਪ੍ਰੇਸ਼ਾਨ ਭਾਰਤੀ ਜਨਤਾ ਪਾਰਟੀ (ਭਾਜਪਾ) ਦੇਸ਼ ਦੀ ਰਾਜਧਾਨੀ 'ਚ ਅਪਣੇ ਪ੍ਰਮੁੱਖ ਆਗੂਆਂ ਨੂੰ ਚੋਣ ਪ੍ਰਚਾਰ ਲਈ ਲਿਆਉਣ ਦੀ ਤਿਆਰੀ 'ਚ ਹੈ।

ਦਿੱਲੀ ‘ਚ ਸਿੱਖਾਂ ਵੱਲੋਂ ਕਿਰਨ ਬੇਦੀ ਦਾ ਕੀਤਾ ਜਾ ਰਿਹਾ ਹੈ ਵਿਰੋਧ

ਭਾਜਪਾ ਵਲੋਂ ਕਿਰਨ ਬੇਦੀ ਨੂੰ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ ਬਣਾਉਣ ਤੋਂ ਬਾਅਦ ਦਿੱਲੀ ਵਿਚ ਸਿੱਖਾਂ ਅੰਦਰ ਰੋਸ ਦੀ ਭਾਵਨਾ ਵੇਖਣ ਨੂੰ ਮਿਲ ਰਹੀ ਹੈ। ਕਿਰਨ ਬੇਦੀ ਦੁਆਰਾ ਪੁਲਿਸ ਅਧਿਕਾਰੀ ਹੁੰਦਿਆਂ ਨਵੰਬਰ 1984 ਦੇ ਸਿੱਖ ਕਤਲੇਆਮ ਲਈ ਇਨਸਾਫ਼ ਮੰਗਣ ਵਾਲੇ ਸਿੱਖਾਂ ਉਤੇ ਕੀਤੇ ਲਾਠੀਚਾਰਜ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਫੈਲ ਗਈਆਂ ਹਨ ਜਿਸ ਕਾਰਨ ਕਿਰਨ ਬੇਦੀ ਦਾ ਵਿਰੋਧ ਕੀਤਾ ਜਾ ਰਿਹਾ ਹੈ।

ਦਿੱਲੀ ਵਿਧਾਨ ਸਭਾ ਚੋਣਾਂ: ਭਗਵੰਤ ਮਾਨ ਸਮੇਤ ਪੰਜਾਬ ਦੇ ਆਪ ਲੀਡਰਾਂ ਨੇ ਵੱਖ-ਵੱਖ ਹਲਕਿਆਂ ਦੀ ਸੰਭਾਲੀ ਕਮਾਨ

ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਦੀ ਚੋਣਾਂ ਵਿੱਚ ਚੋਣ ਪ੍ਰਚਾਰ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਵਿਚੋਂ ਚੁਣੇ ਗਏ ਚਾਰੇ ਸੰਸਦ ਮੈਂਬਰ ਸਾਧੂ ਸਿੰਘ, ਭਗਵੰਤ ਸਿੰਘ ਮਾਨ, ਹਰਿੰਦਰ ਸਿੰਘ ਖਾਲਸਾ, ਧਰਮਵੀਰ ਗਾਂਧੀ ਨੇ ਸਿੱਖ ਬਹੁਗਿਣਤੀ ਵਾਲੇ ਅਲੱਗ-ਅਲੱਗ ਹਲਕਿਆਂ ਵਿਚ ਕਮਾਨ ਸੰਭਾਲ ਲਈ ਹੈ। ਇਨ੍ਹਾਂ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਮੁਕਾਬਲੇ ਬਾਦਲ ਦਲ ਦੇ ਉਮੀਦਵਾਰ ਚੋਣ ਲੜ ਰਹੇ ਹਨ।

ਕੇਜਰੀਵਾਲ ਨੇ ਕਿਰਨ ਬੇਦੀ ਨੂੰ ਜਨਤਕ ਬਹਿਸ ਕਰਨ ਲਈ ਦਿੱਤੀ ਚੁਣੌਤੀ

ਭਾਜਪਾ ਵੱਲੋਂ ਕਿਰਨ ਬੇਦੀ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਉਸਨੂੰ ਜਨਤਕ ਤੌਰ 'ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।

ਭਾਜਪਾ ਵੱਲੋਂ ਦਿੱਲੀ ‘ਚ ਮੁੱਖ ਮੰਤਰੀ ਦੇ ਅਹੁਦੇ ਲਈ ਅੱਜ ਕਿਰਨ ਬੇਦੀ ਦੇ ਨਾਂ ਦਾ ਐਲਾਨ ਹੋਣ ਦੀ ਸੰਭਾਵਨਾ

ਦਿੱਲੀ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਸਿਆਸੀ ਸਰਗਰਮੀਆਂ ਸਿਖਰ ‘ਤੇ ਹਨ। ਇਸ ਵਾਰ ਦਿੱਲੀ ਵਿੱਚ ਮੁੱਖ ਟੱਕਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਚੱਲ ਰਹੀ ਆਮ ਆਦਮੀ ਪਾਰਟੀ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਸੱਤਾ ‘ਤੇ ਕੱਬਜ਼ ਭਾਜਪਾ ਵਿੱਚ ਹੈ। ਦਿੱਲੀ ਵਿੱਚ ਲਗਾਤਾਰ ਪੰਦਰਾਂ ਸਾਲ ਰਾਜ ਕਰਨ ਵਾਲੀ ਕਾਂਗਰਸ ਇਨ੍ਹਾਂ ਚੋਣਾਂ ਵਿੱਚ ਤੀਜੀ ਥਾਂ ‘ਤੇ ਚਲੀ ਗਈ ਅਤੇ ਅਤੇ ਸਿੱਧੇ ਸ਼ਬਦਾਂ ਵਿੱਚ ਉਸਨੂੰ ਦਿੱਲੀ ਵਿੱਚ ਆਪਣੀ ਹੋਂਦ ਬਣਾਕੇ ਰੱਖਣਾ ਮੁਸ਼ਕਲ ਹੋ ਰਿਹਾ ਹੈ।

ਸਾਬਕਾ ਆਪ ਆਗੂ ਸ਼ਾਜੀਆ ਇਲਮੀ ਭਾਜਪਾ ‘ਚ ਅੱਜ ਹੋਵੇਗੀ ਸ਼ਾਮਲ

ਆਮ ਆਦਮੀ ਪਾਰਟੀ ਦੀ ਸਾਬਕਾ ਨੇਤਾਅਤੇ ਤੇਜ਼ ਤਰਾਰ ਮਹਿਲਾ ਲੀਡਰ ਸ਼ਾਜੀਆ ਇਲਮੀ ਦੀ ਅੱਜ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਭਾਰਤ ਚੋਣਾਂ ਰਾਹੀਂ ਸਰਕਾਰ ਚੁਣਨ ਵਾਲਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ, ਪਰ ਇਥੇ ਦੀ ਚੋਣ ਪ੍ਰਕਿਰਿਆ ਵੱਡੇ ਪੱਧਰ ਉੱਤੇ ਧਾਂਦਲੀਆਂ, ਵੇਖ-ਖਰੀਦ, ਨਸ਼ੇ ਦੀ ਸ਼ਿਕਾਰ ਹੁੰਦੀ ਹੈ।

ਦਿੱਲੀ ਵਿਧਾਨ ਸਭਾ ਦੀਆਂ ਚੋਣਾਂ 7 ਫਰਵਰੀ ਨੂੰ ਹੋਣਗੀਆਂ

ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ਲਈ 7 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਫਰਵਰੀ ਨੂੰ ਹੋਵੇਗੀ। 15 ਫਰਵਰੀ ਤੱਕ ਚੋਣ ਪ੍ਰਕਿਰਿਆ ਮੁਕੰਮਲ ਹੋ ਜਾਵੇਗੀ। ਚੋਣ ਕਮਿਸ਼ਨਰ ਦੇ ਇਸ ਐਲਾਨ ਨਾਲ ਦਿੱਲੀ ਚੋਣਾਂ ਲਈ ਕੀਤੀ ਜਾ ਰਹੀ ਲੰਮੀ ਉਡੀਕ ਵੀ ਖਤਮ ਹੋ ਗਈ ਹੈ।ਚੋਣ ਕਮਿਸ਼ਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

« Previous Page