1984 ਸਿੱਖ ਕਤਲੇਆਮ ਦੀ ਪੀੜਿਤ ਬੀਬੀ ਜਸਬੀਰ ਕੌਰ ਦੇ ਨਾਲ ਦਿੱਲੀ ਪੁਲਿਸ ਵੱਲੋਂ ਅਸੰਵੇਦਨਸ਼ੀਲ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ 1984 ਵਿਚ ਬੀਬੀ ਜਸਬੀਰ ਕੌਰ ਦੇ ਪਰਿਵਾਰ ਦੇ 11 ਮੈਂਬਰਾਂ ਦਾ ਕਤਲ ਹੋ ਗਿਆ ਸੀ। ਜਿਸ ਤੋਂ ਬਾਅਦ ਸਰਕਾਰ ਵਲੋਂ ਉਨ੍ਹਾਂ ਨੂੰ ਦਿੱਲੀ ਨਗਰ ਨਿਗਮ ਵਿਚ ਚੌਥੀ ਸ਼੍ਰੇਣੀ ਦੇ ਕਰਮਚਾਰੀ ਦੇ ਤੌਰ 'ਤੇ ਨੌਕਰੀ ਪ੍ਰਾਪਤ ਹੋਈ ਸੀ। ਪਰ 2005 ਵਿਚ ਨਾਨਾਵਤੀ ਕਮਿਸ਼ਨ ਦੇ ਬਾਹਰ ਬਿਨਾਂ ਮਨਜੂਰੀ ਦੇ ਹੋਏ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾ ਕੇ ਦਿੱਲੀ ਪੁਲਿਸ ਨੇ ਐਫ.ਆਈ.ਆਰ. ਨੰਬਰ 219/05 ਵਿਚ ਕਈ ਧਾਰਾਵਾਂ ਤਹਿਤ ਬੀਬੀ ਜਸਬੀਰ ਕੌਰ ਨੂੰ ਦੋਸ਼ੀ ਬਣਾ ਦਿੱਤਾ। 15 ਜੁਲਾਈ 2013 ਨੂੰ ਦਿੱਲੀ ਪੁਲਿਸ ਦੀ ਸਿਫ਼ਾਰਿਸ 'ਤੇ ਪਟਿਆਲਾ ਹਾਊਸ ਕੋਰਟ ਨੇ ਬੀਬੀ ਜਸਬੀਰ ਕੌਰ ਨੂੰ ਐਲਾਨੀਆ ਅਪਰਾਧੀ (ਪੀ.ਓ.) ਦੱਸਦੇ ਹੋਏ ਭਗੋੜਾ ਵੀ ਕਰਾਰ ਦੇ ਦਿੱਤਾ।
ਦਿੱਲੀ: ਦੇਸ਼ ਧ੍ਰੋਹ ਦੇ ਦੋਸ਼ ਹੇਠ ਗ੍ਰਿਫਤਾਰ ਕੀਤੇ ਗਏ ਜੇਐਨਯੂ ਦੇ ਵਿਦਿਆਰਥੀ ਆਗੂ ਕਨਹੀਆ ਕੁਮਾਰ ਦੀ ਜਮਾਨਤ ਅਰਜੀ ਤੇ ਸੁਣਵਾਈ ਕਰਦਿਆਂ ਅੱਜ ਦਿੱਲੀ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਇਸ ਕੇਸ ਵਿੱਚ ਉਸ ਦੀ ਕਾਰਗੁਜਾਰੀ ਲਈ ਸਖਤ ਝਾੜ ਪਾਈ ਤੇ ਕਨਹੀਆ ਦੀ ਜਮਾਨਤ ਦਾ ਫੈਂਸਲਾ 2 ਮਾਰਚ ਤੱਕ ਸੁਰੱਖਿਅਤ ਰੱਖਿਆ ਹੈ।
ਦਿੱਲ਼ੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਅਫਜ਼ਲ ਗੁਰੂ ਦੀ ਮਨਾਈ ਗਈ ਬਰਸੀ ਤੋਂ ਬਾਅਦ ਦਿੱਲੀ ਵਿੱਚ ਰਹਿੰਦੇ ਕਸ਼ਮੀਰੀ ਵਿਦਿਆਰਥੀ ਦਿੱਲੀ ਪੁਲਿਸ ਦੇ ਨਿਸ਼ਾਨੇ ‘ਤੇ ਹਨ ਅਤੇ ਕਸ਼ਮੀਰੀ ਵਿਦਿਆਰਥੀਆਂ ਦਾ ਦੋਸ਼ ਹੈ ਕਿ ਪੁਲਿਸ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ।
ਜਵਹਾਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਦੇਸ਼ ਧਰੋਹ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਆਗੂ ਕਨੂਈਆ ਕੁਮਾਰ ਦੀ ਜ਼ਮਾਨਤ ਦਾ ਦਿੱਲੀ ਪੁਲਿਸ ਵਿਰੋਧ ਨਹੀਂ ਕਰੇਗੀ। ਇਹ ਬਿਆਨ ਦਿੱਲੀ ਪੁਲਿਸ ਮੁਖੀ ਬੱਸੀ ਨੇ ਪ੍ਰਧਾਨ ਮੰਤਰੀ ਦਫਤਰ ਤੋਨ ਨਿਕਲਣ ਸਮੇਂ ਦਿੱਤਾ। ਦੂਸਰੇ ਪਾਸੇ ਉਨ੍ਹਾਂ ਕਿਹਾ ਕਿ ਜੇ. ਐਨ. ਯੂ. ਐਸ. ਯੂ. ਪ੍ਰਧਾਨ ਨੂੰ ਕਲੀਨ ਚਿੱਟ ਦੇਣ ਦਾ ਕੋਈ ਸਵਾਲ ਨਹੀਂ ਹੈ।
ਨਵੀਂ ਦਿੱਲੀ: ਜੇਐਨਯੂ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਕਨਹੀਆ ਕੁਮਾਰ ਤੇ ਅਫਜਲ ਗੁਰੂ ਨਾਲ ਸਬੰਧਿਤ ਸਮਾਗਮ ਕਰਨ ਨੂੰ ਲੈ ਕੇ ਲਾਏ ਗਏ ਦੇਸ਼ ਧ੍ਰੋਹ ਦੇ ਦੋਸ਼ਾਂ ਦੀ ਜਾਂਚ ਕੇਂਦਰੀ ਜਾਂਚ ਅਜੈਂਸੀ (ਐਨ.ਆਈ.ਏ) ਤੋਂ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਪਾਈ ਗਈ ਰਿੱਟ ਪਟੀਸ਼ਨ ਖਾਰਿਜ ਕਰ ਦਿੱਤੀ ਹੈ।
ਭਾਰਤੀ ਅਖਬਾਰ “ਇੰਡੀਅਨ ਐਕਸਪ੍ਰੈਸ” ਵਿੱਚ ਛਪੀ ਖਬਰ ਅਨੁਸਾਰ ਦਿੱਲੀ ਪੁਲਿਸ ਵੱਲੋਂ ਪਠਾਨਕੋਟ ਹਮਲੇ ਦੇ ਸੰਬੰਧ ਵਿੱਚ ਇੱਕ ਫੌਜੀ ਮੇਜਰ ਅਤੇ ਉਸ ਦੇ 2 ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਤਾਸ਼ ਕੀਤੀ ਗਈ ਹੈ।ਸੂਤਰਾਂ ਅਨੁਸਾਰ ਪੁਲਿਸ ਵੱਲੋਂ ਲਗਾਤਾਰ 2 ਦਿਨ ਉਨ੍ਹਾਂ ਤੋਂ ਪੁੱਛਤਾਸ਼ ਕੀਤੀ ਗਈ।
« Previous Page