ਇਹ ਸਭ ਤੋਂ ਵਧੀਆ ਸਮਾਂ ਸੀ, ਇਹ ਸਭ ਤੋਂ ਮਾੜਾ ਸਮਾਂ ਸੀ, ਇਹ ਸਿਆਣਪ ਦਾ ਦੌਰ ਸੀ, ਇਹ ਮੂਰਖਤਾ ਦਾ ਦੌਰ ਸੀ … ਚਾਰਲਸ ਡਿਕਨਸ ਦੀ ਸ਼ਾਹਕਾਰ ਰਚਨਾ ‘ਏ ਟੇਲ ਆਫ ਟੂ ਸਿਟੀਜ਼’ ਦੀਆਂ ਇਹ ਸ਼ੁਰੂਆਤੀ ਸਤਰਾਂ ਸਿੱਖਾਂ ਦੇ ਮੌਜੂਦਾ ਹਾਲਾਤ ਉੱਤੇ ਇੰਨ ਬਿੰਨ ਢੁਕਦੀਆਂ ਨਜਰ ਆਉਂਦੀਆਂ ਹਨ।
ਦਿੱਲੀ ਹਿੰਸਾ ਨੇ ਨਵੰਬਰ '84 ਦੇ "ਸਿੱਖ ਕਤਲੇਆਮ" ਦੀਆਂ ਯਾਦਾਂ ਤਾਜ਼ਾ ਕਰਾ ਦਿਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਗਈ ਹੁੰਦੀ ਤਾਂ ਅੱਜ ਦਿੱਲੀ ਨੂੰ ਮੁੜ ਹਿੰਸਾ ਨਾ ਦੇਖਣੀ ਪੈਂਦੀ।
ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
ਅੱਜ ਸ਼੍ਰੋਮਣੀ ਕਮੇਟੀ ਵਲੋਂ ਹਾਲ ਹੀ ਵਿੱਚ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਪਿਛਲੇ ਦਿਨੀਂ ਮੱਧ-ਪ੍ਰਦੇਸ਼ ਦੀ ਪੁਲਿਸ ਵੱਲੋਂ ਪਿੰਡ ਸਿੰਦੂਰ ਜਿਲ੍ਹਾ ਖਰਗੋਨ ਦੇ ਸਿਕਲੀਗਰ ਸਿੱਖਾਂ ਨਾਲ ਪੁਲਸ ਵਲੋਂ ਕੀਤੀਆਂ ਜਾ ਰਹੀਆਂ ਵਧੀਕੀਆਂ ਵੱਲ੍ਹ ਧਿਆਨ ਦਿੰਦਿਆਂ ਇਹ ਬਿਆਨ ਜਾਰੀ ਕੀਤਾ ਹੈ ਕਿ ਸਿਕਲੀਗਰ ਸਿੱਖਾਂ ਦਾ ਸਾਥ ਦੇਣ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ,ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਨੁਮਾਇੰਦਾ ਜਥੇਬੰਦੀਆਂ ਅੱਗੇ ਆਉਣ ਅਤੇ ਭਾਰਤ ਸਰਕਾਰ ਨਾਲ ਗੱਲ ਕਰਕੇ ਸਿਕਲੀਗਰ ਸਿੱਖਾਂ ਉੱਤੇ ਕੀਤੇ ਜਾ ਰਹੇ ਅਣਮਨੁੱਖੀ ਤਸ਼ੱਦਦ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕਰਨ।