2015 ਵਿੱਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਲਈ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਜੋ ਪਹਿਲਾਂ ਹੀ ਬਲਾਤਕਾਰ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਹਨ ਅਤੇ ਉਸਦੀ ਚਹੇਤੀ ਹਨੀਪ੍ਰੀਤ ਦਾ ਨਾਮ ਸਾਹਮਣੇ ਆਉਣ ਤੋਂ ਬਾਅਦ ਦਲ ਖ਼ਾਲਸਾ ਨੇ ਪੰਜਾਬ ਸਰਕਾਰ ਨੂੰ ਦੋਹਾਂ ਨੂੰ ਤੁਰੰਤ ਪੁਲਿਸ ਰਿਮਾਂਡ ਉੱਤੇ ਪੰਜਾਬ ਲਿਆ ਕੇ ਪੁੱਛਗਿਛ ਕਰਨ ਅਤੇ ਬੇਅਦਬੀ ਕੇਸ ਵਿੱਚ ਗ੍ਰਿਫਤਾਰ ਕਰਨ ਲਈ ਕਿਹਾ ਹੈ।
ਜਿਲ੍ਹੇ ਦੇ ਪਿੰਡ ਜਵਾਹਰ ਸਿੰਘ ਵਾਲਾ ਤੋਂ ਜੂਨ 2015 ਵਿਚ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਤੇ ਅਕਤੂਬਰ 2015 ਵਿਚ ਪਿੰਡ ਬਰਗਾੜੀ ਵਿਖੇ ਇਸ ਸਰੂਪ ਦੀ ਕੀਤੀ ਗਈ ਘੋਰ ਬੇਅਦਬੀ ਅਤੇ ਇਸ ਤੋਂ ਪਹਿਲਾਂ ਸਤੰਬਰ 2015 ਵਿਚ ਬਰਗਾੜੀ ਤੇ ਪਿੰਡ ਜਵਾਹਰ ਸਿੰਘ ਵਾਲਾ ਵਿਖੇ ਬੇਅਦਬੀ ਦੀ ਧਮਕੀ ਦੇਣ ਵਾਲੇ ਇਸ਼ਤਿਹਾਰ ਲਗਾਉਣ ਸੰਬੰਧੀ ਥਾਣਾ ਬਾਜਾਖਾਨਾ ਵਿਖੇ ਦਰਜ ਦੋ ਵੱਖ-ਵੱਖ ਮਾਮਲਿਆਂ ’ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੋਲੀ (ਵਿਜਾਂਟੋ) ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਮੁੱਖ ਮੁਜਰਮ ਵਜੋੰ ਨਾਮਜ਼ਦ ਕੀਤਾ ਗਿਆ ਹੈ।
ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਾਲ 2007 ਵਿਚ ਡੇਰਾ ਸਲਾਬਤਪੁਰਾ ਵਿਖੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਅਤੇ ਅੰਮ੍ਰਿਤ ਸੰਸਕਾਰ ਦਾ ਸਵਾਂਗ ਰਚਾਏ ਜਾਣ ਤੋਂ ਬਾਅਦ ਡੇਰਾ ਸਿਰਸਾ ਅਤੇ ਸਿੱਖਾਂ ਦਰਮਿਆਨ ਟਕਰਾਅ ਸ਼ੁਰੂ ਹੋਇਆ ਜੋ ਕਿ ਵੱਖ-ਵੱਖ ਪੜਾਵਾਂ ਵਿੱਚੋਂ ਲੰਘਦਾ ਹੋਇਆ ਅੱਜ ਵੀ ਜਾਰੀ ਹੈ।
ਬੀਤੇ ਦਿਨੀ ਪੰਜਾਬ ਯੁਨੀਵਰਸਟੀ ਵਿਚ ਵਲੋਂ ਪੱਤਰਕਾਰਾਂ ਦੀ ਸੁਰੱਖਿਆ ਸੰਬੰਧੀ ਕਰਵਾਏ ਗਏ ਸੈਮੀਨਾਰ ਵਿਚ ਭਾਗ ਲੈਣ ਲਈ ਆਏ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨਾਲ ਸਿੱਖ ਸਿਆਸਤ ਵਲੋਂ ਗੱਲਬਾਤ ਕੀਤੀ ਗਈ ।
ਦਰਬਾਰ-ਏ-ਖਾਲਸਾ ਅਤੇ ਅਲਾਇੰਸ ਫਾਰ ਸਿੱਖ ਆਰਗੇਨਾਈਜੇਸ਼ਨਸ (ਅ.ਫ.ਸਿ.ਆ.)ਨਾਮੀ ਜਥੇਬੰਦੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਇਕ ਮੰਗ ਪੱਤਰ ਰਾਹੀਂ ਸੌਦਾ ਸਾਧ ਗੁਰਮੀਤ ਰਾਮ ਰਹੀਮ ਵਿਰੁਧ ਸਾਲ 2007 ਵਿਚ ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਦੇ ਮਾਮਲੇ ਦੀ ਪੈਰਵੀ ਕਰਨ ਲਈ ਕਿਹਾ ਹੈ।
ਹਰਿਆਣੇ ਦੀਆਂ ਤਿੰਨੋਂ ਸਿਆਸੀ ਜਮਾਤਾਂ ਇੰਡੀਅਨ ਨੈਸ਼ਨਲ ਲੋਕ ਦਲ, ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ(ਭਾਜਪਾ) ਦੀਆਂ ਸਰਕਾਰਾਂ ਸੌਦੇ ਸਾਧ ਦੇ ਇਸ਼ਾਰਿਆਂ ਉੱਤੇ ਨੱਚਦੀਆਂ ਰਹੀਆਂ ਤੇ ਉਸਨੂੰ ਉਸਦੇ ਜੁਰਮ ਦੀ ਸਜਾ ਮਿਲਣ ਤੋਂ ਬਚਾਉਂਦੀਆਂ ਰਹੀਆਂ।
ਪੰਚਕੁਲਾ ਸੀਬੀਆਈ ਖਾਸ ਅਦਾਲਤ ਦੇ ਜੱਜ ਜਗਦੀਪ ਸਿੰਘ ਵਲੋਂ ਇਹ ਸਜਾ ਸੁਣਾਈ ਗਈ ਹੈ
"ਸਾਰੇ ਦੋਸ਼ੀ ਬੰਦੇ - ਨਿਰਮਲ ਸਿੰਘ, ਕੁਲਦੀਪ ਸਿੰਘ, ਕ੍ਰਿਸ਼ਨ ਲਾਲ ਜਿਹੜੇ ਕਿ ਜਮਾਨਤ ਉੱਤੇ ਹਨ ਉਹ ਅਗਲੀ ਤਰੀਕ ਉੱਤੇ ਅਦਾਲਤ ਵਿਚ ਹਾਜਰ ਹੋਣ ਅਤੇ ਸੁਨਾਰੀਆ ਜੇਲ੍ਹ ਰੋਹਤਕ ਦੇ ਸੁਪਰੀਡੈਂਟ ਨੂੰ ਇਹ ਹੁਕਮ ਕੀਤਾ ਗਿਆ ਹੈ ਕਿ ਉਹ ਅਗਲੀ 11 ਤਰੀਕ ਨੂੰ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਅਦਾਲਤ ਵਿਚ ਹਾਜਰੀ ਯਕੀਨੀ ਬਣਾਉਣ"