ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (22 ਸਤੰਬਰ) ਨੂੰ 42 ਦਿਨ ਦੀ ਪੈਰੋਲ (ਛੁੱਟੀ) 'ਤੇ ਅੰਮ੍ਰਿਤਸਰ ਆਪਣੇ ਘਰ ਆਏ। ਜ਼ਿਕਰਯੋਗ ਹੈ ਕਿ ਪ੍ਰੋਫੈਸਰ ਭੁੱਲਰ ਉਮਰ ਕੈਦ ਦੀ ਸਜ਼ਾ ਕੱਟ ਰਹੇ ਹਨ।
ਬਠਿੰਡਾ ਦੀ ਇਕ ਅਦਾਲਤ ਨੇ ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੇ ਪਿਤਾ ਬਲਵੰਤ ਸਿੰਘ ਭੁੱਲਰ ਨੂੰ ਮ੍ਰਿਤਕ ਐਲਾਨਿਆ। ਸ. ਬਲਵੰਤ ਸਿੰਘ ਭੁੱਲਰ ਨੂੰ ਪੰਜਾਬ ਪੁਲਿਸ ਨੇ 12 ਦਸੰਬਰ 1991 ਨੂੰ ਚੁੱਕ ਕੇ ਲਾਪਤਾ ਕਰ ਦਿੱਤਾ ਸੀ।
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ ਅੱਜ ਲੁਧਿਆਣਾ ਵਿਖੇ ਮੰਗ-ਪੱਤਰ ਸੌਂਪਿਆ। ਐਡਵੋਕੇਟ ਜਸਪਾਲ ਸਿੰਘ ਮੰਝਪੁਰ ਵਲੋਂ ਕੇਜਰੀਵਾਲ ਨੂੰ ਦਿੱਤਾ ਗਿਆ ਮੰਗ-ਪੱਤਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਪੱਕੀ ਜ਼ਮਾਨਤ ਦੇਣ ਦੇ ਸਬੰਧ 'ਚ ਦਿੱਤਾ ਗਿਆ ਹੈ। ਇਸ ਮੌਕੇ ਕੇਜਰੀਵਾਲ ਨਾਲ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਅਤੇ ਸੁਖਦੇਵ ਸਿੰਘ ਭੌਰ ਵੀ ਮੌਜੂਦ ਸਨ।
ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਤੇ ਪ੍ਰੈਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਮਾਰਕੰਡੇ ਕਾਟਜੂ ਨੇ ਭਾਰਤ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ 3 ਸਤੰਬਰ ਨੂਮ ਮੁਲਾਕਾਤ ਕਰਕੇ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ (ਮਾਫੀ) ਦੀ ਮੰਗ ਕੀਤੀ।
ਸਿਆਸੀ ਸਿੱਖ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਕੱਲ੍ਹ (29 ਜੁਲਾਈ) 21 ਦਿਨ ਦੀ ਪੈਰੋਲ (ਛੁੱਟੀ) 'ਤੇ ਆਏ। 1995 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਉਨ੍ਹਾਂ ਨੂੰ ਛੁੱਟੀ ਮਿਲੀ ਹੈ। ਪ੍ਰੋਫੈਸਰ ਭੁੱਲਰ ਨੂੰ ਜੇਲ੍ਹ ਪ੍ਰਸ਼ਾਸਨ ਵਲੋਂ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿਚ ਮਨੋ ਰੋਗ ਵਾਰਡ ਵਿਚ ਭਰਤੀ ਕਰਵਾਇਆ ਹੈ।
ਸਿੱਖ ਸਿਆਸੀ ਕੈਦੀ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ 21 ਦਿਨ ਦੀ ਛੁੱਟੀ ਕੱਟ ਕੇ ਵਾਪਸ ਜੇਲ੍ਹ ਪਰਤ ਗਏ ਹਨ। ਉਹ 23 ਅਪ੍ਰੈਲ ਨੂੰ ਪੈਰੋਲ ’ਤੇ ਆਏ ਸਨ।
ਬੀਤੀ 23 ਅਪ੍ਰੈਲ ਨੂੰ ਸਿੱਖ ਸਿਆਸੀ ਬੰਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਪੇਰੋਲ ਉੱਤੇ ਰਿਹਾਈ ਹੋਈ। 1995 ਵਿਚ ਹੋਈ ਗ੍ਰਿਫਤਾਰੀ ਤੋਂ ਬਾਅਦ ਪ੍ਰੋ. ਭੁਲਰ ਨੂੰ ਪਹਿਲੀ ਵਾਰ ਪੇਰੋਲ ਮਿਲੀ ਹੈ ਅਤੇ ਉਹ 21 ਸਾਲ ਬਾਅਦ 21 ਦਿਨਾਂ ਲਈ ਰਿਹਾਅ ਹੋਏ ਹਨ। ਜੇਲ੍ਹ ਵਿਚੋਂ ਛੁੱਟੀ ਆਉਣ ਤੋਂ ਬਾਅਦ ਪ੍ਰੋ. ਭੁੱਲਰ ਆਪਣੀ ਧਰਮ ਪਤਨੀ ਬੀਬੀ ਨਵਨੀਤ ਕੌਰ ਨਾਲ ਅੰਮ੍ਰਿਤਸਰ ਵਿਖੇ ਰਹਿ ਰਹੇ ਹਨ।
ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖਹਿਰਾ ਦੀ ਪੈਰੋਲ ਤੇ ਹੋਈ ਰਿਹਾਈ ਦਾ ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ । ਪ੍ਰਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਅਤੇ ਸਿੱਖ ਜਥੇਬੰਦੀਆਂ ਵਲੋਂ ਲੰਬੇ ਸਮੇਂ ਤੋਂ ਮੁਜਾਹਰੇ ,ਪਟੀਸ਼ਨਾਂ ਅਤੇ ਲਾਬੀਆਂ ਕੀਤੀਆਂ ਜਾ ਰਹੀਆਂ ਸਨ ।ਜਿਹਨਾਂ ਦੀ ਅਣਥੱਕ ਮਿਹਨਤ ਦਾ ਸਦਕਾ ਪ੍ਰਫੈਸਰ ਭੁੱਲਰ ਅਤੇ ਭਾਈ ਗੁਰਦੀਪ ਸਿੰਘ ਖੇੜਾ ਦੀ ਪੈਰੋਲ ਤੇ ਰਿਹਾਈ ਹੋਈ ਹੈ ।
ਸਿੱਖ ਸਿਆਸੀ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ 21 ਸਾਲ ਬਾਅਦ 21 ਦਿਨਾਂ ਵਾਸਤੇ ਅੱਜ ਪੈਰੋਲ ’ਤੇ ਰਿਹਾਅ ਹੋ ਗਏ ਹਨ। ਰਿਹਾਅ ਹੋਣ ਤੋਂ ਬਾਅਦ ਪ੍ਰੋ. ਭੁੱਲਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਅੱਜ ਸ਼ਾਮ ਨੂੰ ਜੇਲ੍ਹ ਵਿਭਾਗ ਵੱਲੋਂ ਉਸ ਦੀ ਪੈਰੋਲ ’ਤੇ ਰਿਹਾਈ ਸਬੰਧੀ ਹੁਕਮ ਦਿੱਤੇ ਗਏ ਅਤੇ ਮਗਰੋਂ ਉਸ ਦੀ ਪਤਨੀ ਨਵਨੀਤ ਕੌਰ ਉਸ ਨੂੰ ਹਸਪਤਾਲ ਤੋਂ ਘਰ ਲੈ ਗਈ।
21 ਸਾਲ ਤੋਂ ਜੇਲ੍ਹ ਦੀਆਂ ਕਾਲ ਕੋਠੜੀਆਂ ਵਿੱਚ ਰਹਿਣ ਤੋਂ ਬਾਅਦ ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਨੂੰ 21 ਦਿਨ ਦੀ ਪੈਰੋਲ ਤੇ ਰਿਹਾਈ ਹੋ ਗਈ। ਰਿਹਾਈ ਉਪਰੰਤ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਪ੍ਰੋ:ਭੁਲਰ ਨੇ ਸਿਰਫ ਐਨਾ ਹੀ ਕਿਹਾ 'ਸਭ ਦਾ ਧੰਨਵਾਦ'।
« Previous Page — Next Page »