ਵਿਸ਼ਵ ਕੱਪ ਮਹਿਲਾ ਕ੍ਰਿਕੇਟ 2017 ਦੇ ਸੈਮੀਫਾਈਨਲ ਦੌਰਾਨ 171 ਦੌੜਾਂ ਦੀ ਇਤਿਹਾਸਿਕ ਪਾਰੀ ਖੇਡਣ ਵਾਲੀ ਹਰਮਨਪ੍ਰੀਤ ਕੌਰ ਦਾ ਅੱਜ ਸਨਮਾਨ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਮਨਪ੍ਰੀਤ ਕੌਰ ਨੂੰ ਸ਼ਾਲ, 1 ਲੱਖ ਰੁਪਏ ਦਾ ਚੈਕ, ਨਾਨਕਸ਼ਾਹੀ ਸਿੱਕੇ ਦਾ ਸੈਟ ਅਤੇ ਧਾਰਮਿਕ ਪੁਸਤਕਾਂ ਦੇ ਕੇ ਕੌਮ ਦਾ ਨਾਂ ਰੌਸ਼ਨ ਕਰਨ ਲਈ ਧੰਨਵਾਦ ਕੀਤਾ।
ਨਵੀਂ ਦਿੱਲੀ: ਦਿੱਲੀ ਦੇ ਸਕਰਾਰੀ ਸਕੂਲਾਂ ਵਿਚ ਪੰਜਾਬੀ ਭਾਸ਼ਾ ਨਾਲ ਕੀਤੇ ਜਾ ਰਹੇ ਮਤਰੇਏ ਵਿਵਹਾਰ ’ਤੇ ਦਿੱਲੀ ਹਾਈ ਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ...
ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਵੱਲੋਂ ਸੂਬੇ ਦੇ ਸਕੂਲਾਂ ਵਿਚ ਪੰਜਾਬੀ ਭਾਸ਼ਾ ਨੂੰ ਮੁੜ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੌਮ ਦੇ ਮਹਾਨ ਜਰਨੈਲ ਸ੍ਰ. ਜੱਸਾ ਸਿੰਘ ਆਹਲੂਵਾਲੀਆ ਦੀ 2018 ’ਚ ਆ ਰਹੀ ਤੀਜ਼ੀ ਜਨਮ ਸ਼ਤਾਬਦੀ ਨੂੰ ਮਨਾਉਣ ਲਈ ਸਮਾਗਮ ਦੀ ਸ਼ੁਰਆਤ ਕੀਤੀ। ਸਾਲ ਭਰ ਚਲਣ ਵਾਲੇ ਸਮਾਗਮਾਂ ਦੀ ਲੜੀ ’ਚ ਪਹਿਲਾ ਸਮਾਗਮ ਕਮੇਟੀ ਵੱਲੋਂ ਦੁਸ਼ਟ ਦਮਨ ਸੇਵਕ ਜਥੇ ਦੇ ਸਹਿਯੋਗ ਨਾਲ ਮੋਤੀ ਨਗਰ ਵਿਖੇ ਕਰਵਾਇਆ ਗਿਆ। ਇਸ ਮੌਕੇ ਜਥੇ ਵੱਲੋਂ ਕਮੇਟੀ ਦੇ ਜੁਆਇੰਟ ਸਕੱਤਰ ਅਮਰਜੀਤ ਸਿੰਘ ਫ਼ਤਹਿ ਨਗਰ ਨੂੰ ਭਾਈ ਘਨਈਆ ਜੀ ਅਤੇ ਕਾਨੂੰਨੀ ਵਿਭਾਗ ਦੇ ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੂੰ ਗਿਆਨੀ ਦਿੱਤ ਸਿੰਘ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।
ਜੰਮੂ-ਕਸ਼ਮੀਰ ਦੇ ਸਕੂਲਾਂ ਚੋਂ ਪੰਜਾਬੀ ਭਾਸ਼ਾ ਨੂੰ ਲਾਜ਼ਮੀ ਵਿਸ਼ੇ ਤੋਂ ਬਾਹਰ ਕਰਨ ਦੀ ਆਈਆਂ ਖ਼ਬਰਾਂ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਗਰਮ ਹੋ ਗਈ ਹੈ। ਦਿੱਲੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਬੀਬੀ ਮਹਿਬੂਬਾ ਮੁਫ਼ਤੀ ਨੂੰ ਪੱਤਰ ਭੇਜ ਕੇ ਇਸ ਸਬੰਧੀ ਇਤਰਾਜ ਦਰਜ ਕਰਵਾਉਂਦੇ ਹੋਏ ਫੈਸਲੇ ਨੂੰ ਵਾਪਸ ਲੈਣ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ,( 9ਮਈ 2014):- ਬੀਬੀਆਂ ਨੂੰ ਦਿੱਲੀ ‘ਚ ਦੋਪਹੀਆਂ ਵਾਹਨ ਚਲਾਉਣ ਜਾਂ ਪਿੱਛਲੀ ਸੀਟ ਤੇ ਸਵਾਰੀ ਕਰਨ ਵੇਲੇ ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਵੱਲੋਂ ਹੈਲਮੇਟ ਪਾਉਣ ਨੂੰ ਜਰੂਰੀ ਕਰਨ ਦੇ ਕੱਢੇ ਗਏ ਨੋਟੀਫਿਕੇਸ਼ਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਿੱਠੀ ਰਾਹੀਂ ਤਿੱਖਾ ਵਿਰੋਧ ਦਰਜ ਕਰਵਾਇਆ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਉਪਰਾਜਪਾਲ ਨੂੰ ਲਿੱਖੀ ਚਿੱਠੀ ‘ਚ ਇਸ ਮਸਲੇ ਤੇ ਮੁੜ ਗੌਰ ਕਰਨ ਲਈ ਕਈ ਦਲੀਲਾਂ ਵੀ ਦਿੱਤੀਆਂ ਹਨ।