Tag Archive "dhuri-by-election"

ਧੂਰੀ ਚੋਣ: ਬਾਦਲ ਦਲ ਦਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਨੇ 47,427 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ

ਧੂਰੀ(15 ਅਪ੍ਰੈਲ, 2015): ਧੂਰੀ ਵਿਖੇ ਹੋਈ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਸਥਾਨਕ ਦੇਸ਼ ਭਗਤ ਕਾਲਜ ਵਿਖੇ ਜਾਰੀ ਹੈ। ਹੁਣ ਤੱਕ ਮਿਲੇ ਰੁਝਾਨਾਂ ਮੁਤਾਬਿਕ ਬਾਦਲ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਗਿਣਤੀ ਦੇ ਚਾਰਾਂ ਰਾਊਂਡਾ ‘ਚ ਆਪਣੇ ਪ੍ਰਮੁੱਖ ਵਿਰੋਧੀ ਕਾਂਗਰਸੀ ਤੇ ਅਕਾਲੀ ਦਲ (ਅ) ਉਮੀਦਵਾਰਾਂ ਤੋਂ ਅੱਗੇ ਹਨ। ਤਾਜ਼ਾ ਜਾਣਕਾਰੀ ਅਨੁਸਾਰ ਗੋਬਿੰਦ ਸਿੰਘ ਲੌਂਗੋਵਾਲ ਨੇ 37501 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਦੀ ਲੀਡ ਨਾਲ ਅੱਗੇ ਚੱਲ ਰਹੇ ਹਨ।

ਧੂਰੀ ਚੋਣ: ਬਾਦਲ ਦਲ ਦਾ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਅੱਗੇ

ਧੂਰੀ ਵਿਖੇ ਹੋਈ ਜ਼ਿਮਨੀ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਅੱਜ ਸਥਾਨਕ ਦੇਸ਼ ਭਗਤ ਕਾਲਜ ਵਿਖੇ ਜਾਰੀ ਹੈ। ਹੁਣ ਤੱਕ ਮਿਲੇ ਰੁਝਾਨਾਂ ਮੁਤਾਬਿਕ ਬਾਦਲ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ ਗਿਣਤੀ ਦੇ ਚਾਰਾਂ ਰਾਊਂਡਾ 'ਚ ਆਪਣੇ ਪ੍ਰਮੁੱਖ ਵਿਰੋਧੀ ਕਾਂਗਰਸੀ ਤੇ ਅਕਾਲੀ ਦਲ (ਅ) ਉਮੀਦਵਾਰਾਂ ਤੋਂ ਅੱਗੇ ਹਨ।

ਧੂਰੀ ਉੱਪ ਚੋਣਾਂ ਦੀ ਅੱਜ ਹੋਵੇਗੀ ਗਿਣਤੀ

ਸੰਗਰੂਰ ਦੇ ਵਿਧਾਨ ਸਭਾ ਹਲਕਾ ਧੂਰੀ ਵਿੱਚ ਹੋਈਆਂ ਉੱਪ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦਾ ਕੰਮ 15 ਅਪ੍ਰੈਲ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ। ਧੂਰੀ ਦੇ ਰਿਟਰਨਿੰਗ ਅਫ਼ਸਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਬਣਾਏ ਗਏ ਗਿਣਤੀ ਕੇਂਦਰ 'ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

ਭਾਰਤ ਚੋਣਾਂ ਰਾਹੀਂ ਸਰਕਾਰ ਚੁਣਨ ਵਾਲਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ, ਪਰ ਇਥੇ ਦੀ ਚੋਣ ਪ੍ਰਕਿਰਿਆ ਵੱਡੇ ਪੱਧਰ ਉੱਤੇ ਧਾਂਦਲੀਆਂ, ਵੇਖ-ਖਰੀਦ, ਨਸ਼ੇ ਦੀ ਸ਼ਿਕਾਰ ਹੁੰਦੀ ਹੈ।

ਧੂਰੀ ਵਿਧਾਨ ਸਭਾ ਜ਼ਿਮਨੀ ਚੋਣ ਅੱਜ

ਧੂਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਵੋਟਾਂ ਭਲਕੇ ਪੈਣਗੀਆਂ। ਵੋਟਾਂ ਦੀ ਗਿਣਤੀ 15 ਅਪਰੈਲ ਨੂੰ ਹੋਵੇਗੀ। ਕੁੱਲ 12 ਉਮੀਦਵਾਰ ਮੈਦਾਨ ਵਿੱਚ ਨਿੱਤਰੇ ਹਨ ਪਰ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੋਬਿੰਦ ਸਿੰਘ ਲੌਂਗੋਵਾਲ, ਕਾਂਗਰਸ ਦੇ ਸਿਮਰਪ੍ਰਤਾਪ ਸਿੰਘ ਬਰਨਾਲਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸੁਰਜੀਤ ਸਿੰਘ ਕਾਲਾਬੂਲਾ ਦਰਮਿਆਨ ਹੈ।

ਭਾਰਤ ਚੋਣਾਂ ਰਾਹੀਂ ਸਰਕਾਰ ਚੁਣਨ ਵਾਲਾ ਸਭ ਤੋਂ ਵੱਡਾ ਲੋਕਤੰਤਰ ਮੰਨਿਆ ਜਾਂਦਾ ਹੈ, ਪਰ ਇਥੇ ਦੀ ਚੋਣ ਪ੍ਰਕਿਰਿਆ ਵੱਡੇ ਪੱਧਰ ਉੱਤੇ ਧਾਂਦਲੀਆਂ, ਵੇਖ-ਖਰੀਦ, ਨਸ਼ੇ ਦੀ ਸ਼ਿਕਾਰ ਹੁੰਦੀ ਹੈ।

ਧੂਰੀ ਉੱਪ ਚੋਣਾਂ: ਕੁਲ 12 ਉਮੀਦਵਾਰ ਚੋਣ ਮੈਦਾਨ ਵਿੱਚ

11 ਅਪ੍ਰੈਲ ਨੂੰ ਧੂਰੀ ਦੀਆਂ ਜ਼ਿਮਨੀ ਚੋਣ 'ਚ 12 ਉਮੀਦਵਾਰ ਚੋਣ ਮੈਦਾਨ ਵਿੱਚ ਹਨ।

ਧੂਰੀ ਜ਼ਿਮਨੀ ਚੋਣ: ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ

ਧੂਰੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 7 ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕੀਤੇ, ਜਦੋਂਕਿ ਕੁੱਲ 14 ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਭਰ ਚੁੱਕੇ ਹਨ।

ਧੂਰੀ ਉੱਪ ਚੋਣ ਲਈ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਕੀਤੇ ਕਾਗਜ਼ ਦਾਖਲ

ਧੂਰੀ ਵਿਧਾਨ ਸਭਾ ਦੀਆਂ ਉੱਪ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮਦੀਵਾਰ ਸੁਰਜੀਤ ਸਿੰਘ ਕਾਲਾਬੂਲਾ ਮੈਂਬਰ ਸ਼ੋ੍ਰਮਣੀ ਕਮੇਟੀ ਵੱਲੋਂ ਆਪਣੇ ਨਾਮਜ਼ਦਗੀ ਕਾਗ਼ਜ਼ ਐਸ. ਡੀ. ਐਮ. ਕਮ ਰਿਟਰਨਿੰਗ ਅਫ਼ਸਰ ਰਾਜੇਸ ਧੀਮਾਨ ਕੋਲ ਦਾਖਲ ਕਰ ਦਿੱਤੇ ਹਨ।ਵਿਧਾਨ ਸਭਾ ਹਲਕਾ ਧੂਰੀ ਦੀ ਉੱਪ ਚੋਣ 11 ਅਪ੍ਰੈਲ ਨੂੰ ਹੋਵੇਗੀ।

ਬਾਦਲ ਦਲ ਨੇ ਧੂਰੀ ਉੱਪ ਚੋਣ ਲਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ  

ਧੂਰੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਉੱਪ ਚੋਣ ਵਿੱਚ ਬਾਦਲ ਦਲ ਨੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਪਾਰਟੀ ਸਕੱਤਰ ਜਨਰਲ ਸ. ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਧੂਰੀ ਹਲਕੇ ਵਿਚ ਹਵਾ ਪੂਰੀ ਤਰ੍ਹਾਂ ਅਕਾਲੀ-ਭਾਜਪਾ ਗੱਠਜੋੜ ਦੇ ਹੱਕ ਵਿੱਚ ਹੈ।

ਆਮ ਆਦਮੀ ਪਾਰਟੀ ਧੂਰੀ ਤੋਂ ਨਹੀਂ ਲੜੇਗੀ ਚੋਣ

ਧੂਰੀ ਵਿਧਾਨ ਸਭਾ ਦੀਆਂ ਹੋ ਰਹੀਆਂ ਜ਼ਿਮਨੀ ਚੋਣਾਂ ਸਬੰਧੀ ਆਮ ਆਦਮੀ ਪਾਰਟੀ ਨੇ ਦੋਚਿੱਤੀ ਵਿਚੋਂ ਨਿਕਲਦਿਆਂ ਸਥਿਤੀ ਸਪੱਸ਼ਟ ਕਰ ਦਿੱਤੀ ਹੈ ਕਿ ਪਾਰਟੀ ਧੂਰੀ ਚੋਣਾਂ ਨਹੀਂ ਲੜੇਗੀ।

ਧੂਰੀ ਉਪ-ਚੋਣਾਂ: ਅਕਾਲੀ ਦਲ ਅੰਮ੍ਰਿਤਸਰ ਨੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਨੂੰ ਉਮੀਦਵਾਰ ਐਲਾਨਿਆ

ਜਿਲਾ ਸੰਗਰੂਰ ਦੇ ਵਿਧਾਨ ਸਭਾ ਹਲਕਾ ਧੁਰੀ ਦੀ ਹੋ ਰਹੀ ਉਪ ਚੋਣ ਵਿੱਚ ਅਕਾਲੀ ਦਲ ਅੰਮ੍ਰਿਤਸਰ ਨੇ ਆਪਣੇ ਉਮੀਦਵਾਰ ਦਾ ਅੱਜ ਐਲਾਨ ਕਰ ਦਿੱਤਾ ਹੈ।ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਹਾਈ ਕਮਾਂਡ ਨੇ ਅੱਜ ਪਿੰਡ ਕਾਲਾਬੂਲਾ ਵਿੱਚ ਮੀਟਿੰਗ ਕਰਕੇ ਪਾਰਟੀ ਟਿਕਟ ’ਤੇ ਤੀਜੀ ਵਾਰ ਸ਼੍ਰੋਮਣੀ ਗੁਰਦੁਅਾਰਾ ਪ੍ਰਬੰਧਕ ਕਮੇਟੀ ਮੈਂਬਰ ਬਣੇ ਜਥੇਦਾਰ ਸੁਰਜੀਤ ਸਿੰਘ ਕਾਲਾਬੂਲਾ ਨੂੰ ਧੂਰੀ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਐਲਾਨਿਆ ਹੈ।

Next Page »