ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਕੇਜਰੀਵਾਲ ਨੂੰ ਸੁਣਾਈਆਂ ਖਰੀਆਂ-ਖਰੀਆਂ ਦੀ ਆਪ 'ਤੋਂ ਕੱਢੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਹਮਾਇਤ ਕੀਤੀ ਹੈ। ਧਰਮਵੀਰ ਗਾਂਧੀ ਨੇ ਕਿਹਾ ਕਿ ਮਾਨ ਨੇ ਕੇਜਰੀਵਾਲ ਨੂੰ ਜੋ ਕਿਹਾ ਹੈ ਉਹ ਬਿਲਕੁੱਲ ਸਹੀ ਹੈ। ਉਨ੍ਹਾਂ ਕਿਹਾ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨ ਦੀ ਸਿਹਤ ਦੀ ਪਰਵਾਹ ਨਾ ਕਰਦਿਆਂ ਆਪ ਨੇ ਉਸਨੂੰ ਵਰਤਿਆ ਹੈ। ਪਰ ਅੱਜ ਵੀ ਭਗਵੰਤ ਮਾਨ ਪੰਜਾਬ ਵਿੱਚ ਨੰਬਰ ਵਨ ਹੈ।
ਡਾ. ਧਰਮਵੀਰ ਗਾਂਧੀ ਲੋਕ ਸਭਾ ਮੈਂਬਰ ਪਟਿਆਲਾ ਨੇ ਫ਼ੀਸਾਂ ਦੇ ਪੰਜ ਗੁਣਾਂ ਵਾਧੇ ਵਿਰੁਧ ਜੱਦੋਜਹਿਦ ਕਰ ਰਹੇ ਪੰਜਾਬ ਯੂਨੀਵਰਸਟੀ ਦੇ ਵਿਦਿਆਰਥੀਆਂ ਉਪਰ ਪੁਲਸ ਤਸ਼ੱਦਦ ਦੀ ਘੋਰ ਨਿੰਦਾ ਕੀਤੀ ਅਤੇ ਉਨ੍ਹਾਂ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਨੁੰ ਸਵਾਲ ਕੀਤਾ ਕਿ ਇਹ ਮਾਮਲਾ ਖ਼ੁਲ੍ਹੇ ਮਨ ਅਤੇ ਇੱਛਾ ਸ਼ਕਤੀ ਦੀ ਵਰਤੋਂ ਕਰਕੇ ਗੱਲਬਾਤ ਨਾਲ ਕਿਉਂ ਨਾ ਹੱਲ ਹੋ ਸਕਿਆ? ਡਾ. ਗਾਂਧੀ ਨੇ ਪੰਜਾਬ ਯੂਨੀਵਰਸਟੀ ਦੇ ਅਧਿਕਾਰੀਆਂ ਅਤੇ ਪੁਲਿਸ ਦੋਨਾਂ ਨੂੰ ਹਿੰਸਾ 'ਤੋਂ ਗੁਰੇਜ਼ ਕਰਨ ਲਈ ਆਖਿਆ।
ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਉਸ ਸਮਝੌਤੇ ਦੀਆਂ ਸਾਰੀਆਂ ਮੱਦਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਕਹੀ ਹੈ। ਡਾ. ਗਾਂਧੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਸਿਰਫ ਇੱਕ ਰਾਜਨੀਤਕ ਪਾਰਟੀ ਦੇ ਆਗੂ ਸਨ, ਜਿਨ੍ਹਾਂ ਨੂੰ ਨਾ ਤਾਂ ਸਮਝੌਤਾ ਕਰਨ ਦਾ ਕੋਈ ਸੰਵਿਧਾਨਕ ਅਧਿਕਾਰ ਪ੍ਰਾਪਤ ਸੀ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਰਕਾਰੀ ਅਹੁਦਾ ਸੀ। ਇਸ ਲਈ ਇਸ ਸਮਝੌਤੇ ਉੱਪਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਦਸਤਖਤਾਂ ਦਾ ਕੋਈ ਅਰਥ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮਾਹਿਰ ਵਕੀਲਾਂ ਰਾਹੀਂ ਇਸ ਸਮਝੌਤੇ ਖਿਲਾਫ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨਗੇ।
ਆਮ ਆਦਮੀ ਪਾਰਟੀ ਦੇ ਬਾਗ਼ੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਅੱਜ ਪਾਰਟੀ 'ਚ ਵਾਪਸੀ ਦਾ ਖੰਡਨ ਕੀਤਾ। ਡਾ. ਗਾਂਧੀ ਵਲੋਂ ਇਹ ਖੰਡਨ ਉਦੋਂ ਸਾਹਮਣੇ ਆਇਆ ਹੈ ਜਦੋਂ ਸੋਸ਼ਲ ਮੀਡੀਆ 'ਤੇ ਇਕ ਖ਼ਬਰ ਵਾਇਰਲ ਹੋ ਰਹੀ ਹੈ ਕਿ ਡਾ. ਗਾਂਧੀ ਨੇ 'ਆਪ' 'ਚ ਵਾਪਸੀ ਕਰ ਲਈ ਹੈ।
ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ ਦੇ ‘ਪੰਜਾਬ ਫਰੰਟ’ ਅਤੇ ਸੁੱਚਾ ਸਿੰਘ ਛੋਟੇਪੁਰ ਦੀ ‘ਆਪਣਾ ਪੰਜਾਬ ਪਾਰਟੀ’ ਦਰਮਿਆਨ ਪੰਜਾਬ ਪੱਧਰ ਦਾ ਸਮਝੌਤਾ ਭਾਵੇਂ ਸਿਰੇ ਨਹੀਂ ਚੜ੍ਹਿਆ ਸੀ, ਪਰ ਇਹ ਦੋਵੇਂ ਧਿਰਾਂ ਪਟਿਆਲਾ ਜ਼ਿਲ੍ਹੇ ਦੀਆਂ ਪੰਜ ਸੀਟਾਂ ’ਤੇ ਰਲ਼ ਕੇ ਚੋਣ ਲੜਨਗੀਆਂਙ ਇਸ ਤਹਿਤ ਗਾਂਧੀ ਧੜੇ ਦੇ ਦੋ ਅਤੇ ਛੋਟੇਪੁਰ ਧੜੇ ਦੇ ਤਿੰਨ ਆਗੂ ਸਾਂਝੇ ਉਮੀਦਵਾਰਾਂ ਵਜੋਂ ਚੋਣ ਲੜਨਗੇ।
ਪੰਜਾਬ ਫਰੰਟ ਦੇ ਸਰਪ੍ਰਸਤ ਡਾ. ਧਰਮਵੀਰ ਗਾਂਧੀ ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ ਦੇ ਖਰੜ ਹਲਕੇ ਤੋਂ ਉਮੀਦਵਾਰ ਕੰਵਰ ਸੰਧੂ ਵਿਰੁੱਧ ਆਪਣਾ ਉਮੀਦਵਾਰ ਖੜ੍ਹਾ ਨਾ ਕਰਨ ਦਾ ਐਲਾਨ ਕਰਕੇ ਉਨ੍ਹਾਂ ਦੀ ਹਮਾਹਿਤ ਕਰ ਦਿੱਤੀ ਹੈ।
ਡਾ. ਧਰਮਵੀਰ ਗਾਂਧੀ ਦੀ ਅਗਵਾਈ ਵਾਲੇ ਪੰਜਾਬ ਫਰੰਟ ਨੇ ਆਉਂਦੀਆਂ ਵਿਧਾਨ ਸਭਾ ਚੋਣਾਂ (2017) ਲਈ ਆਪਣੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਜਾਰੀ ਹੋਣ ਤੋਂ ਪਹਿਲਾਂ ਪਟਿਆਲਾ ਅਤੇ ਲੁਧਿਆਣਾ ਵਿਚ ਐਡਵੋਕੇਟ ਹਰੀਸ਼ ਢਾਂਡਾ ਦੀ ਪ੍ਰਧਾਨਗੀ 'ਚ ਮੀਟਿੰਗਾਂ ਹੋਈਆਂ, ਜਿਸ ਵਿਚ ਸੂਚੀ ਨੂੰ ਅੰਤਮ ਰੂਪ ਦਿੱਤਾ ਗਿਆ।
ਮੈਂਬਰ ਪਾਰਲੀਮੈਂਟ ਡਾ: ਧਰਮਵੀਰ ਗਾਂਧੀ ਨੇ ਦਰਿਆਈ ਪਾਣੀਆਂ ਬਾਰੇ ਸੁਪਰੀਮ ਕੋਰਟ ਵਲੋਂ ਸੁਣਾਏ ਪੰਜਾਬ ਵਿਰੋਧੀ ਫੈਸਲੇ 'ਤੇ ਤਿਖੀ ਪ੍ਰਤੀਕਿਰਿਆ ਕਰਦੇ ਹੋਏ ਇਸ ਫੈਸਲੇ ਨੂੰ ਕੁਦਰਤੀ ਨਿਆਂ ਅਤੇ ਸੰਵਿਧਾਨ ਦੀ ਫੈਡਰਲ ਭਾਵਨਾ ਦੇ ਉਲਟ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਸਮੇਂ ਸਮੇਂ ਤੇ ਵੱਖ-ਵੱਖ ਕੇਂਦਰ ਸਰਕਾਰਾਂ ਵਲੋਂ ਹਮੇਸ਼ਾਂ ਹੀ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ ਤੇ ਪੰਜਾਬ ਦੇ ਕੁਦਰਤੀ ਸੋਮੇ ਪਾਣੀ ਵਿੱਚੋਂ ਧੱਕੇ ਨਾਲ ਬਿਨਾਂ ਕੋਈ ਮੁੱਲ ਦਿੱਤੇ ਮੁਫਤ ਵਿੱਚ ਗੈਰ- ਰਿਪੇਰੀਅਨ ਗੁਆਂਢੀ ਸੂਬਿਆਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਦੇ ਕੇ ਪੰਜਾਬ ਨੂੰ ਆਰਥਿਕ ਪੱਖੋਂ ਕੰਗਾਲ ਕੀਤਾ ਹੈ ਸਗੋਂ ਪੰਜਾਬ ਦੇ ਕਿਸਾਨਾਂ ਨੂੰ ਟਿਉਬਵੈਲਾਂ 'ਤੇ ਨਿਰਭਰ ਬਣਾ ਕੇ ਕਰਜ਼ਈ ਬਣਾਇਆ ਹੈ ਅਤੇ ਖੁਦਕਸ਼ੀਆਂ ਕਰਨ ਲਈ ਮਜਬੂਰ ਕੀਤਾ ਹੈ। ਸਿੱਟੇ ਵਜੋਂ ਧਰਤੀ ਹੇਠਲਾ ਪਾਣੀ ਤੇਜੀ ਨਾਲ ਹੇਠਾਂ ਜਾ ਰਿਹਾ ਹੈ ਤੇ ਲੱਗਭਗ ਤਿੰਨ ਚੌਥਾਈ ਪੰਜਾਬ ਡਾਰਕ ਜ਼ੋਨ ਵਿੱਚ ਆ ਕੇ ਬੰਜਰ ਬਣਨ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਨੂੰ ਛੱਡ ਕੇ 'ਆਪਣਾ ਪੰਜਾਬ ਪਾਰਟੀ' ਬਣਾਉਣ ਵਾਲੇ ਸੁੱਚਾ ਸਿੰਘ ਛੋਟੇਪੁਰ ਨੇ ਵੀਰਵਾਰ ‘ਆਪ’ ਦੇ ਬਾਗੀਆਂ ’ਤੇ ਆਧਾਰਿਤ 40 ਮੈਂਬਰੀ ਸਟੇਟ ਬਾਡੀ ਬਣਾਉਣ ਦਾ ਐਲਾਨ ਕੀਤਾ ਹੈ। ਦਿਲਚਸਪ ਗੱਲ ਇਹ ਹੈ ਕਿ ਤਕਰੀਬਨ ਸਾਰੇ ਅਹੁਦੇਦਾਰ ‘ਆਪ’ ਦੇ ਬਾਗੀ ਹਨ।
ਆਮ ਆਦਮੀ ਪਾਰਟੀ 'ਚੋਂ ਕੱਢੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਾਰਟੀ ਵਲੋਂ ਚੁਣੌਤੀ ਦਿੱਤੀ ਗਈ ਹੈ ਕਿ ਚੌਥਾ ਫਰੰਟ ਬਣਾਉਣ ਤੋਂ ਪਹਿਲਾਂ ਪਾਰਟੀ ਤੋਂ ਅਸਤੀਫ਼ਾ ਦੇਣ ਦੀ ਹਿੰਮਤ ਦਿਖਾਉਣੀ ਚਾਹੀਦੀ ਹੈ।
« Previous Page — Next Page »