ਖੇਤੀਬਾੜੀ ਲਾਗਤਾਂ ਤੇ ਕੀਮਤਾਂ ਕਮਿਸ਼ਨ ਦੁਆਰਾ ਖੇਤੀਬਾੜੀ ਦੀਆਂ ਜਿਨਸਾਂ ਦੀਆਂ ਘੱਟੋ-ਘੱਟ ਸਮਰਥਨ ਕੀਮਤਾਂ ਬਾਰੇ ਕੇਂਦਰ ਨੂੰ ਸਿਫ਼ਾਰਸਾਂ ਕਰਨ ਦੀ ਵਿਧੀ ਦੀ ਪੜਚੋਲ ਲਈ ਡਾ. ਰਮੇਸ਼ ਚੰਦ ਦੀ ਅਗਵਾਈ ਵਿਚ ਕਮੇਟੀ ਬਣਾਈ ਸੀ। ਇਸ ਕਮੇਟੀ ਨੇ ਪਹਿਲੀ ਅਪਰੈਲ 2015 ਨੂੰ ਰਿਪੋਰਟ ਕੇਂਦਰ ਸਰਕਾਰ ਨੂੰ ਦੇ ਦਿੱਤੀ।
ਕੇਂਦਰ ਸਰਕਾਰ ਦੁਆਰਾ ਪਿਛਲੇ ਮਹੀਨੇ ਦਿੱਤੀ ਗਈ ਜਾਣਕਾਰੀ ਅਨੁਸਾਰ 2014 ਦੇ ਮੁਕਾਬਲੇ 2015 ਦੌਰਾਨ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿੱਚ 40 ਫ਼ੀਸਦੀ ਤੋਂ ਵੱਧ ਦਾ ਵਾਧਾ ਹੋਇਆ ਹੈ। 2014 ਦੌਰਾਨ 5650 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਸਨ ਜਦੋਂਕਿ 2015 ਦੌਰਾਨ ਇਹ ਅੰਕੜਾ 8000 ਤੋਂ ਅੱਗੇ ਲੰਘ ਗਿਆ ਹੈ। ਨੈਸ਼ਨਲ ਕਰਾਈਮ ਰਿਕਾਰਡਜ਼ ਬਿਊਰੋ ਅਨੁਸਾਰ 1995 ਤੋਂ 2014 ਦੌਰਾਨ ਦੇਸ਼ ਵਿੱਚ 3,01,116 ਕਿਸਾਨਾਂ ਨੇ ਖ਼ੁਦਕੁਸ਼ੀਆਂ ਕੀਤੀਆਂ ਸਨ।
ਪੰਜਾਬ ਨੂੰ ਇਸ ਸਮੇਂ ਜਿਸ ਖੇਤੀਬਾੜੀ ਸੰਕਟ ਨੂੰ ਹੰਢਾਉਣ ਲਈ ਮਜਬੂਰ ਕੀਤਾ ਹੋਇਆ ਹੈ ਉਸ ਦਾ ਇਕ ਪਹਿਲੂ ਇਹ ਹੈ ਕਿ ਇਥੋਂ ਦੇ ਕਿਸਾਨ ਅਤੇ ਖੇਤ ਮਜ਼ਦੂਰ ਕਰਜ਼ੇ ਦੇ ਪਹਾੜ ਥੱਲੇ ਦੱਬੇ ਗਏ ਹਨ।[...]