ਅਕਾਲ ਸਹਾਇ ਸੁਸਾਇਟੀ ਵੱਲੋਂ ਸਾਕਾ ਪੰਜਾ ਸਾਹਿਬ ਦੇ 100 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 3 ਦਸੰਬਰ 2022 ਨੂੰ ਰਈਆ ਨੇੜੇ ਚੀਮਾ ਬਾਠ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਬੋਲਦਿਆਂ ਪ੍ਰੋ: ਕਵਲਜੀਤ ਸਿੰਘ ਨੇ ਸਾਕਾ ਪੰਜਾ ਸਾਹਿਬ ਦੀਆਂ ਘਟਨਾਵਾਂ ਦੀ ਵਿਆਖਿਆ ਪੇਸ਼ ਕੀਤੀ |
ਪਿੰਡ ਚੀਮਾ ਬਾਠ ਵਿਖੇ ਸਾਕਾ ਪੰਜਾ ਸਾਹਿਬ ਦੀ ੧੦੦ ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਸ਼ਨਿੱਚਰਵਾਰ (3 ਦਸੰਬਰ) ਨੂੰ ਕਰਵਾਇਆ ਗਿਆ। ਇਸ ਸਮਾਗਮ ਵਿੱਚ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਡਾ. ਗੁਰਪ੍ਰੀਤ ਸਿੰਘ ਅਤੇ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਦੇ ਪ੍ਰਿੰਸੀਪਲ ਭਾਈ ਕੰਵਲਜੀਤ ਸਿੰਘ ਵੱਲੋਂ ਸਾਕਾ ਪੰਜਾ ਸਾਹਿਬ ਦੇ ਇਤਿਹਾਸ ਅਤੇ ਇਸ ਦੀ ਵਿਆਖਿਆ ਬਾਰੇ ਸੰਗਤਾਂ ਨਾਲ ਵੀਚਾਰ ਸਾਂਝੇ ਕੀਤੇ ਗਏ।
ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਯਾਦਗਾਰੀ ਸਮਾਗਮ ਕੱਲ 3 ਦਸੰਬਰ 2022, ਸ਼ਾਮ 6 ਵਜੇ ਤੋਂ ਲੈ ਕੇ 8.30 ਵਜੇ ਤੱਕ ਗੁਰਦੁਆਰਾ ਬਾਬਾ ਜੀਵਨ ਸਿੰਘ (ਪੁਲ ਵਾਲਾ ਗੁਰਦੁਆਰਾ) ਪਿੰਡ ਚੀਮਾਂ ਬਾਠ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸਮਾਗਮ ਗੁਰਮਤਿ ਅਤੇ ਸਿੱਖ ਤਵਾਰੀਖ ਬੁੰਗਾ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਅਕਾਲ ਸਹਾਇ ਸੁਸਾਇਟੀ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਅਤੇ ਡਾ. ਕੰਵਲਜੀਤ ਸਿੰਘ ਸਾਕਾ ਪੰਜਾ ਸਾਹਿਬ ਦੀ ੧੦੦ਸਾਲਾ ਸ਼ਤਾਬਦੀ ਨੂੰ ਸਮਰਪਿਤ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕਰਨਗੇ।