ਦਰਬਾਰ ਸਾਹਿਬ ਉੱਤੇ ਭਾਰਤੀ ਫੌਜ ਦੇ ਹਮਲੇ ਦਾ ਸਾਕਾ 32 ਸਾਲ ਪਹਿਲਾਂ ਵਾਪਰਿਆ ਸੀ ਪਰ ਸਾਨੂੰ ਇਹ ਕੱਲ੍ਹ ਵਾਪਰਿਆ ਘਟਨਾਕ੍ਰਮ ਹੀ ਜਾਪਦਾ ਹੈ। ਦਿਲ, ਦਿਮਾਗ ਤੇ ਜਿਸਮ ਉਹੀ ਪੀੜਾ, ਉਹੀ ਲਰਜ਼ਸ਼ ਹੁਣ ਵੀ ਮਹਿਸੂਸ ਕਰਦਾ ਹੈ ਜੋ ਇਸ ਜਜ਼ਬਾਤੀ ਭੂਚਾਲ ਕਾਰਨ ਉਸ ਸਮੇਂ ਮਹਿਸੂਸ ਕੀਤੀ ਗਈ ਸੀ।
ਸੰਵਾਦ ਵਲੋਂ ਸਮੇਂ-ਸਮੇਂ ਸਿਰ ਪੰਥ ਅਤੇ ਪੰਜਾਬ ਨਾਲ ਜੁੜੇ ਅਹਿਮ ਮਸਲਿਆਂ ਉੱਤੇ ਮਾਹਿਰਾਂ ਤੇ ਵਿਦਵਾਨਾਂ ਦੇ ਵਖਿਆਨ ਅਤੇ ਵਿਚਾਰ-ਚਰਚਾਵਾਂ ਕਰਵਾਈਆਂ ਜਾਂਦੀਆਂ ਹਨ। ਇਸੇ ਕੜੀ ਤਹਿਤ ਆਉਂਦੇ ਐਤਵਾਰ ਨੂੰ ਪੰਜਾਬ ਦੇ ਅਰਥਚਾਰੇ ਬਾਰੇ ਅਰਥਚਾਰੇ ਦੇ ਮਾਹਿਰ ਪ੍ਰੋ. ਪ੍ਰੀਤਮ ਸਿੰਘ (ਅਕਾਸਫੋਰਡ) ਦਾ ਵਖਿਆਨ ਕਰਵਾਇਆ ਜਾ ਰਿਹਾ ਹੈ।
ਪੌਣ ਪਾਣੀ ਦੀ ਤਬਦੀਲੀ ਬਾਰੇ ਸੰਯੁਕਤ ਰਾਸ਼ਟਰ ਦੇ ਕੌਮਾਂਤਰੀ ਪੈਨਲ ਨੇ ਆਲਮੀ ਭਾਈਚਾਰੇ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਆਲਮੀ ਤਪਸ਼ ਅਤੇ ਜੈਵਿਕ ਵੰਨ-ਸੁਵੰਨਤਾ ਵਿਚ ਤੇਜ਼ੀ ਨਾਲ ਆ ਰਹੇ ਨਿਘਾਰ ਨੂੰ ਰੋਕਣ ਲਈ ਫ਼ੌਰੀ ਕਦਮ ਨਾ ਚੁੱਕੇ ਗਏ ਤਾਂ ਸਾਰੀ ਦੁਨੀਆਂ ਨੂੰ 2030 ਤੱਕ ਮੌਸਮ ਪੱਖੋਂ ਭਾਰੀ ਤਬਾਹੀ ਦਾ ਸਾਹਮਣਾ ਕਰਨਾ ਪਵੇਗਾ।
ਕਿਸੇ ਵੀ ਚੋਣ ਵਿੱਚ ਹਰ ਉਮੀਦਵਾਰ ਲਈ ਆਪਣੀ ਸੀਟ ਮਹੱਤਵਪੂਰਨ ਹੁੰਦੀ ਹੈ ਪਰ ਨਿਰਪੱਖ ਤੇ ਸਮੂਹਿਕ ਤੌਰ ਤੇ ਵੇਖਿਆ ਜਾਵੇ ਤਾਂ ਕੁਝ ਸੀਟਾਂ ਦੂਜੀਆਂ ਨਾਲੋਂ ਜ਼ਿਆਦਾ ਮਹੱਤਵਪੂਰਨ ਹੁੰਦੀਆਂ ਹਨ।