Tag Archive "dr-raghbir-singh-bains"

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਦਿੱਤੀ

ਗੁਰਮਤਿ ਸੰਗੀਤ ਦੀ ਪ੍ਰੰਪਰਾ ਦਾ ਵੱਡੇ ਪੱਧਰ ’ਤੇ ਪ੍ਰਚਾਰ ਕਰਨ ਵਾਲੇ ਗੁਰਪੁਰਵਾਸੀ ਬਾਬਾ ਸੁੱਚਾ ਸਿੰਘ ਜਵੱਦੀ ਟਕਸਾਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ’ ਦੀ ਉਪਾਧੀ ਬਖਸ਼ਿਸ਼ ਕੀਤੀ ਗਈ।ਇਹ ਸਨਮਾਨ ਜਵੱਦੀ ਟਕਸਾਲ ਦੇ ਮੌਜੂਦਾ ਮੁਖੀ ਬਾਬਾ ਅਮੀਰ ਸਿੰਘ ਨੇ ਹਾਸਿਲ ਕੀਤਾ।ਇਸੇ ਤਰ੍ਹਾਂ ਇੱਕ ਹੋਰ ਸਮਾਗਮ ਦੌਰਾਨ ਸਿੱਖ ਇਨਸਾਈਕਲੋਪੀਡੀਆ ਤਿਆਰ ਕਰਨ ਅਤੇ ਪੰਜ ਮਲਟੀਮੀਡੀਆ ਸਿੱਖ ਮਿਊਜੀਅਮ ਬਨਾਉਣ ਵਾਲੇ ਡਾ:ਰਘਬੀਰ ਸਿੰਘ ਬੈਂਸ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿੱਚ ਸੁਸ਼ੋਭਿਤ ਕੀਤੀ ਗਈ।

ਪਹਿਲੇ ਮਲਟੀਮੀਟੀਆ ਸਿੱਖ ਵਿਸ਼ਵਕੋਸ਼ ਦੇ ਰਚੇਤਾ ਡਾ. ਰਘਬੀਰ ਸਿੰਘ ਬੈਂਸ ਦਾ ਅਕਾਲ ਚਲਾਣਾ

ਇਹ ਖ਼ਬਰ ਕੁੱਲ ਦੁਨੀਆ ਦੇ ਪੰਜਾਬੀ ਭਾਈਚਾਰੇ ਵਿਚ ਬੜੇ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਆਲਮੀ ਪੱਧਰ 'ਤੇ ਸਿੱਖ ਭਾਈਚਾਰੇ ਦਾ ਮਾਣ ਵਧਾਉਣ ਵਾਲੇ ਅਤੇ ਦੁਨੀਆ ਦੇ ਪਹਿਲੇ ਮਲਟੀਮੀਟੀਆ ਸਿੱਖ ਵਿਸ਼ਵਕੋਸ਼ ਦੇ ਰਚੇਤਾ ਕੈਨੇਡਾ ਨਿਵਾਸੀ ਡਾ. ਰਘਬੀਰ ਸਿੰਘ ਬੈਂਸ ਸਾਡੇ ਵਿਚ ਨਹੀਂ ਰਹੇ।