ਸ਼੍ਰੋਮਣੀ ਗੁਰਦੁਆਰਾ ਪ੍ਰਬੰਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਵੱਲੋਂ ਤਿਆਰ ਕੀਤੇ ਗਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਬੀਤੇ ਦਿਨੀਂ ਸਾਹਮਣੇ ਆਏ ਜਾਂਚ ਲੇਖੇ ਤੋਂ ਬਾਅਦ ਸ਼੍ਰੋ.ਗੁ.ਪ੍ਰ.ਕ. ਦੀ ਅੰਤਿ੍ਰੰਗ ਕਮੇਟੀ ਦੀ ਅੱਜ ਹੋਈ ਇਕੱਤਰਤਾ ਤੋਂ ਬਾਅਦ ਕਈ ਮੌਜੂਦਾ ਤੇ ਸਾਬਕਾ ਮੁਲਾਜਮਾਂ ਤੇ ਅਧਿਕਾਰੀਆਂ ਵਿਰੁੱਧ ਵੱਖ-ਵੱਖ ਪੱਧਰ ਦੀ ਕਾਰਵਾਈ ਕਰਨ ਦਾ ਐਲਾਨ ਕੀਤਾ ਗਿਆ ਹੈ।
ਪੀਟੀਸੀ ਨੇ ਸਿੱਖ ਸਿਆਸਤ ਵਲੋਂ ਸਿੱਖ ਸੰਗਤਾਂ ਲਈ ਸਾਂਝਾ ਕੀਤਾ ਜਾਂਦਾ ਦਰਬਾਰ ਸਾਹਿਬ ਦਾ ਹੁਕਮਨਾਮਾ ਫੇਸਬੁੱਕ ਕੋਲ ਸ਼ਿਕਾਇਤ ਕਰਕੇ ਰੁਕਵਾਇਆ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਧਰਮ ਅਧਿਐਨ ਵਿਭਾਗ ਵੱਲੋਂ ਲੰਘੇ ਕੱਲ੍ਹ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਮਕਾਲੀ ਪ੍ਰਸੰਗਿਕਤਾ’ ਵਿਸ਼ੇ ਤੇ ਇਕ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਵਰ੍ਹੇ ਨੂੰ ਸਮਰਪਿਤ ਕੀਤਾ ਗਿਆ ਹੈ।
ਲੋੜ ਗੁਰੂ ਆਸ਼ੇ ਮੁਤਾਬਕ ਕੁਦਰਤੀ ਪਹੁੰਚ ਅਪਣਾਅ ਕੇ ਧਰਤਿ ਨੂੰ ਬਾਗ ਵਿਚ ਬਦਲਣ ਦੀ ਹੈ ਤੇ ਫਿਰ ਬੋਤਲਾਂ ਚ ਪਾ ਕੇ ਬੂਟੇ ਕੰਧਾਂ ਨਾਲ ਟੰਗਣ ਦੀ ਲੋੜ ਹੀ ਨਹੀਂ ਰਹਿਣੀ।
ਫਤਹਿਗੜ੍ਹ ਸਾਹਿਬ: ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਦਰੂਨੀ ਢਾਂਚੇ ਵਿਚ ਆਏ ਨਿਘਾਰ ਦਾ ਅਸਰ ਹੁਣ ਕਮੇਟੀ ਵਲੋਂ ਚਲਾਈਆਂ ਜਾ ਰਹੀਆਂ ਵਿਿਦਅਕ ਸੰਸਥਾਵਾਂ ’ਤੇ ਵੀ ਨਜ਼ਰ ...
ਸਿੱਖ ਧਰਮ ਦੇ ਪੰਜਵੇਂ ਗੁਰੂ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਤੋਂ ਵੱਧ ਪੁਰਾਤਨ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਉਸ ਥਾਂ ਨਵੀਂ ਇਮਾਰਤ ਬਣਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਿੱਤੇ ਜਾਣ 'ਤੇ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ।
ਦਰਬਾਰ ਸਾਹਿਬ (ਅੰਮ੍ਰਿਤਸਰ) ਸਿੱਖਾਂ ਦਾ ਕੇਂਦਰੀ ਸਥਾਨ ਹੈ ਜਿਸ ਦੀ ਸਥਾਪਨਾ ਗੁਰੂ ਸਾਹਿਬਾਨ ਨੇ ਆਪ ਕਰਵਾਈ। ਅੰਮ੍ਰਿਤ ਦੇ ਸਰੋਵਰ ਵਿੱਚ ਉੱਸਰੇ ਦਰਬਾਰ ਸਾਹਿਬ ਦਾ ਚੌਗਿਰਦਾ ਕੁਦਰਤੀ ਮਹੌਲ ਵਾਲਾ ਸੀ। ਇਸ ਕੁਦਰਤੀ ਤੇ ਹਰੇ ਭਰੇ ਚੌਗਿਰਦੇ ਦੀਆਂ ਕੁਝ ਯਾਦਾਂ ਅਜੇ ਵੀ ਦਰਬਾਰ ਸਾਹਿਬ ਸਮੂਹ ਵਿੱਚ ਮੌਜੂਦ ਰੁੱਖਾਂ ਜਿਵੇਂ ਕਿ ਦੁੱਖਭੰਜਨੀ ਬੇਰੀ, ਬੇਰ ਬਾਬ ਬੁੱਢਾ ਜੀ, ਲਾਚੀ ਬੇਰੀ ਅਤੇ ਅਕਾਲ ਤਖਤ ਸਾਹਿਬ ਸਾਹਿਬ ਦੇ ਸਨਮੁਖ ਅਕਾਲ ਅਖਾੜੇ ਵਿੱਚਲੀ ਇਮਲੀ ਦੇ ਰੂਪ ਵਿੱਚ ਮੌਜੂਦ ਹਨ।
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਧਾਰਮਿਕ ਅਧਿਆਪਕਾਂ ਦੀ ਅੱਜ ਇਥੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ...
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਪਰਿਵਾਰ , 4 ਸਿੱਖ ਮੰਤਰੀਆਂ ਤੇ ਮੈਂਬਰ ਪਾਰਲੀਮੈਂਟ ਸਾਹਿਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ।ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਲਈ ਵੀ ਪੁਜੇ ।ਸਚਖੰਡ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੁਚੇ ਟਰੂਡੋ ਪ੍ਰੀਵਾਰ ਤੇ ਸਿੱਖ ਮੰਤਰੀਆਂ ਨੂੰ ਸਿਰੋਪਾਉ,ਪਤਾਸਾ ਪ੍ਰਸ਼ਾਦਿ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਦਿਆਂ ਸਨਮਾਨਿਤ ਕੀਤਾ।
ਸਿੱਖ ਰੈਫ਼ਰੈਂਸ ਲਾਇਬਰੇਰੀ ਵਿੱਚ ਸਿੱਖ ਧਰਮ ਤੇ ਇਤਿਹਾਸ ਨਾਲ ਸਬੰਧਤ ਦੁਰਲੱਭ ਪੁਸਤਕਾਂ ਨੂੰ ਡਿਜ਼ੀਟਲਾਈਜ਼ਡ ਕੀਤਾ ਗਿਆ ਹੈ ਤੇ ਜਲਦੀ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ਆਨਲਾਈਨ ਕਰਨ ਦੀ ਵੀ ਵਿਉਂਤ ਹੈ।
Next Page »