ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਰਕਾਰੀ ਕਾਲਜ ਚੰਡੀਗੜ੍ਹ ਵਿਖੇ ਸਹਾਇਕ ਪ੍ਰੋਫ਼ੈਸਰ ਵਜੋਂ ਤਾਇਨਾਤ ਪੰਡਿਤ ਰਾਓ ਧਰੇਨਵਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਦਫਤਰ ਵਿਖੇ ਪੁੱਜਣ ‘ਤੇ ਸਨਮਾਨਿਤ ਕੀਤਾ। ਪੰਡਿਤ ਰਾਓ ਧਰੇਨਵਰ ਕਰਨਾਟਕਾ ਦੇ ਵਸਨੀਕ ਹਨ ਅਤੇ ਪੰਜਾਬ ਵਿਚ ਪੰਜਾਬੀ ਭਾਸ਼ਾ ਦੇ ਮਾਣ ਸਨਮਾਨ ਲਈ ਮੁਹਿੰਮ ਚਲਾ ਰਹੇ ਹਨ। ਉਹ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਪੰਜਾਬੀ ਦੀਆਂ ਕਿਤਾਬਾਂ ਲੈਣ ਲਈ ਪਹੁੰਚੇ ਸਨ ਤਾਂ ਜੋ ਅਨੁਵਾਦ ਕਰਕੇ ਕਰਨਾਟਕਾ ਵਿਚ ਪੰਜਾਬੀ ਦਾ ਪ੍ਰਚਾਰ ਪ੍ਰਸਾਰ ਕਰ ਸਕਣ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸੇਵਾਦਾਰ ਮੁਲਾਜ਼ਮਾਂ ਸਬੰਧੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਸੁਨੇਹਾ ਤੱਥਾਂ ਤੋਂ ਰਹਿਤ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਦੀ ਤਨਖਾਹ ਉਸਦੇ ਅਹੁਦੇ ਦੇ ਹਿਸਾਬ ਨਾਲ ਬਣੇ ਗ੍ਰੇਡ ਨਿਯਮਾਂ ਅਨੁਸਾਰ ਨਿਸ਼ਚਿਤ ਕੀਤੀ ਜਾਂਦੀ ਹੈ। ਸ਼੍ਰੋਮਣੀ ਕਮੇਟੀ ਦੇ ਹਰੇਕ ਮੁਲਾਜ਼ਮ ਸਮੇਤ ਸੇਵਾਦਾਰਾਂ ਦੀ ਤਨਖਾਹ ਵਿਚ ਸਮੇਂ-ਸਮੇਂ ਵਾਧਾ ਕੀਤਾ ਜਾਂਦਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੱਜ ਸਕੱਤਰ ਡਾ. ਰੂਪ ਸਿੰਘ ਨੂੰ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਅਸਤੀਫਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਸਕੱਤਰ ਦੇ ਕੰਮ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ। ਪ੍ਰੋ: ਬਡੂੰਗਰ ਵੱਲੋਂ ਡਾ. ਰੂਪ ਸਿੰਘ ਨੂੰ ਉਨ੍ਹਾਂ ਦੀ ਵਿਦਵਤਾ ਤੇ ਕੰਮਕਾਰ ਦੇ ਤਜ਼ਰਬੇ ਨੂੰ ਮੁੱਖ ਰੱਖਦਿਆਂ ਇਹ ਜ਼ਿੰਮੇਵਾਰ ਸੌਂਪੀ ਗਈ ਹੈ।
ਕਾਮਾਗਾਟਾਮਾਰੂ ਜਹਾਜ਼ ਦੇ ਸਿੱਖ ਮੁਸਾਫ਼ਰਾਂ ਬਾਰੇ ਹੁਕਮਨਾਮਾ ਜਾਰੀ ਹੋ ਚੁੱਕਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਰੂਪ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
« Previous Page