ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵੱਲੋਂ ਮਾਤਾ ਗੁਜਰੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਯਾਦ ਨੂੰ ਸਮਰਪਿਤ “ਸਰਬੰਸਦਾਨੀ: ਸਿੱਖਿਆਵਾਂ ਅਤੇ ਪ੍ਰੇਰਨਾਵਾਂ” ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਡਾ. ਪਰਮਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਪ੍ਰੋ. ਸਰਬਜੀਤ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਨੇ ਕੀਤੀ।
ਡਾ. ਸੁਖਦਰਸ਼ਨ ਸਿੰਘ ਖਹਿਰਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਦਾ ਉਪ-ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅੱਜ ਡਾ. ਖਹਿਰਾ ਨੂੰ ਉਪ-ਕੁਲਪਤੀ ਦਾ ਨਿਯੁਕਤੀ ਪੱਤਰ ਸੌਂਪਿਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਪੰਜਾਬੀ ਵਿਭਾਗ ਵੱਲੋਂ ਭਾਈ ਕਾਨ੍ਹ ਸਿੰਘ ਨਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸੁਖਦਰਸ਼ਨ ਸਿੰਘ ਖਹਿਰਾ ਵਲੋਂ ਕੀਤੀ ਗਈ। ੳੁਨ੍ਹਾਂ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿਚ ਕਿਹਾ ਕਿ ਭਾਈ ਕਾਨ੍ਹ ਸਿੰਘ ਨਾਭਾ ਦਾ ਮਹਾਨ ਕੋਸ਼ ਪੰਜਾਬੀ ਬੋਲੀ ਦੀ ਅਜ਼ੀਮ ਰਚਨਾ ਹੈ।
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਲਾਅ ਵਿਭਾਗ ਵੱਲੋਂ ਯੂਨੀਵਰਸਿਟੀ ਵਿਖੇ ਨਵੇਂ ਦਾਖਲ ਹੋਏ ਵਿਦਿਆਰਥੀਆਂ ਦੀ ਯੋਗ ਅਗਵਾਈ ਲਈ ਇੰਡਕਸ਼ਨ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਆਪਣੇ ਭਾਸ਼ਣ ਵਿਚ ਨਵੇਂ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਵਿੱਦਿਆ ਅਤੇ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦੀ ਪੂਰਤੀ ਲਈ ਯੂਨੀਵਰਸਿਟੀ ਵੱਲੋਂ ਅਤਿ ਆਧੁਨਿਕ ਲਾਅ ਵਿਭਾਗ ਦੀ ਸਥਾਪਨਾ ਕੀਤੀ ਗਈ ਹੈ।