ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਹੋਰਨਾਂ ਸਿੰਘ ਸਾਹਿਬਾਨ ਵਲੋਂ ਕੀਤੀ ਗਈ ਇੱਤਰਤਾ ਅਮਨ-ਆਮਨ ਨਾਲ ਨੇਪਰੇ ਚੜ੍ਹ ਗਈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ( ਬਾਦਲ) ਵਲੋਂ ਪਾਰਟੀ ਦੀ ਦਿੱਲੀ ਦੀ ਇਕਾਈ ਭੰਗ ਕਰ ਦਿੱਤੀ ਗਈ ਹੈ। ਇਸ ਨਾਲ ਪ੍ਰਧਾਨ ਅਤੇ ਬਾਕੀ ਅਹੁਦੇਦਾਰ ਹੁਣ ਅਹੁਦਿਆਂ ਤੋਂ ਵਿਹੂਣੇ ਹੋ ਗਏ ਹਨ, ਆਉਂਦੇ ਦਿਨਾਂ ਅੰਦਰ ਦਿੱਲੀ ਦੀ ਸਿੱਖ ਰਾਜਨੀਤੀ ਦੇ ਸਿਆਸੀ ਪਿੜ ਵਿਚ ਵੱਡੇ ਬਦਲਾਅ ਹੋ ਸਕਦੇ ਹਨ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ ਮਦਦ ਨਹੀਂ ਕੀਤੀ ਜਾ ਰਹੀ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ ਆਪ ਨੂੰ ਪ੍ਰਧਾਨਗੀ ਦੇ ਕੰਮ ਤੋਂ ਵੱਖ ਕਰ ਲਿਆ ਹੈ।
1947 ਦੀ ਵੰਡ ਦੀ ਸਭ ਤੋਂ ਵੱਡੀ ਮਾਰ ਸਿੱਖਾਂ ਉੱਤੇ ਪਈ ਭਾਵੇਂ ਕਿ ਇਸ ਦਾ ਸੰਤਾਪ ਮੁਸਲਮਾਨਾਂ ਅਤੇ ਹਿੰਦੂਆਂ ਨੇ ਵੀ ਹੰਢਾਇਆ ਸੀ। ਸਿੱਖ ਨਾ ...
ਨਵੀਂ ਦਿੱਲੀ: ਹਿੰਦੀ ਫਿਲਮ ‘ਮਨਮਰਜੀਆਂ’ ’ਚ ਸਿੱਖ ਭਾਵਨਾਵਾਂ ਨੂੰ ਸੱਟ ਵੱਜਣ ਦਾ ਦਾਅਵਾ ਕਰਦੇ ਹੋਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫਿਲਮ ’ਤੇ ਰੋਕ ਲਗਾਉਣ ...
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਉੱਚ ਮਿਆਰੀ ਪੱਧਰ ਤੇ ਛਾਪਣ ਦੀ ਵਿਉਂਤ ਉਤੇ ਸ਼ੱਕ ਦੀ ਉਂਗਲ ਖੜ੍ਹੀ ਕਰਦਿਆਂ ਅੱਜ ਸਿੱਖ ਬੁੱਧੀਜੀਵੀਆਂ ਨੇ ਕਿਹਾ ਕਿ ਕਮੇਟੀ ਪਹਿਲਾਂ ਇਸ ਗੱਲ ਦਾ ਸਿੱਖਾਂ ਨੂੰ ਵਿਸ਼ਵਾਸ਼ ਦਿਵਾਏ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮੌਲਿਕਤਾ ਅਤੇ ਸ਼ੁੱਧਤਾ ਨੂੰ ਕੋਈ ਆਂਚ ਨਹੀਂ ਆਵੇਗੀ।
ਨਿਊਯਾਰਕ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਾ ਸਖਤ ਵਿਰੋਧ ਹੋਇਆ ਹੈ। ਖ਼ਬਰਾਂ ਮੁਤਾਬਕ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਯੂ.ਐੱਸ.ਏ) ਦੇ ਝੰਡੇ ਹੇਠ ਮਨਜੀਤ ਸਿੰਘ ਜੀ.ਕੇ. ਦਾ ਜਨਤਕ ਤੌਰ 'ਤੇ ਵਿਰੋਧ ਕੀਤਾ ਗਿਆ। ਇਸ ਕਮੇਟੀ ਦੇ ਤਾਲਮੇਲਕਰਤਾ ਹਿੰਮਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਵੱਲੋਂ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਅਤੇ ਬਰਗਾੜੀ ਕਾਂਡ ਲਈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਮੁੱਖ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਇਸ ਕਾਰਨ ਸਿੱਖ ਜਥੇਬੰਦੀਆਂ ਨੇ ਸ਼੍ਰੋ.ਅ.ਦ (ਬਾਦਲ) ਨਾਲ ਸਬੰਧਤ ਆਗੂਆਂ ਦਾ ਅਮਰੀਕਾ ਆਉਣ ’ਤੇ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ।
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ ਦਿੱਤੀ ਹੈ। ਹਿਸਾਰ ਦੇ ਵਿਸ਼ਵਕਰਮਾ ਗੁਰਦੁਆਰਾ ਵਿਖੇ ਸਿੱਖ ਭਾਈਚਾਰੇ ਤੇ ਹੋਰਨਾਂ ਵਰਗਾਂ ਦੇ ਆਗੂਆਂ ਦੀ ਬੈਠਕ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ 13 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ।
« Previous Page — Next Page »