ਦਿੱਲੀ ਨਗਰ ਨਿਗਮ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਅਸਤੀਫ਼ਿਆਂ ਦੀ ਝੜੀ ਲੱਗ ਗਈ ਹੈ। ਪੰਜਾਬ ‘ਚ ਪਾਰਟੀ ਇੰਚਾਰਜ ਸੰਜੇ ਸਿੰਘ ਨੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਹੈ। ਸੰਜੈ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ। ਦੁਰਗੇਸ਼ ਪਾਠਕ ਨੇ ਸਹਿ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਪਟਿਆਲਾ 'ਚ ਵੋਟਿੰਗ ਮਸ਼ੀਨਾਂ ਦੀ ਜਗ੍ਹਾ ਬਦਲਣ ਨੂੰ ਲੈ ਕੇ 'ਆਪ' ਕਾਰਜਕਰਤਾਵਾਂ ਨੇ ਵਿਰੋਧ ਕਰਦਿਆਂ ਹੰਗਾਮਾ ਕੀਤਾ। ਪਟਿਆਲਾ ਦੇ ਫਿਜ਼ੀਕਲ ਕਾਲਜ ਤੋਂ ਈ.ਵੀ.ਐਮ. ਮਸ਼ੀਨਾਂ ਦੀ ਥਾਂ ਬਦਲਣ ਦੀ ਪ੍ਰਸ਼ਾਸਨ ਦੀ ਕਾਰਵਾਈ ਨੂੰ ‘ਆਪ’ ਦੇ ਵਿਰੋਧ ਕਾਰਨ ਰੋਕਣਾ ਪਿਆ।
ਆਮ ਆਦਮੀ ਪਾਰਟੀ ਦੇ ਬੁਲਾਰੇ ਸੁਖਪਾਲ ਸਿੰਘ ਖਹਿਰਾ ਨੇ ਸੁੱਚਾ ਸਿੰਘ ਛੋਟੇਪੁਰ ਨੂੰ ਪਾਰਟੀ ਵਿੱਚੋਂ ਮੁਅੱਤਲ ਕੀਤੇ ਜਾਣ ਨੂੰ ਦੁਖਦਾਇਕ ਤੇ ਮੰਦਭਾਗਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਐਤਵਾਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਛੋਟੇਪੁਰ ਚੰਗੇ ਲੀਡਰ ਹਨ। ਆਮ ਆਦਮੀ ਪਾਰਟੀ ’ਤੇ ਪੰਜਾਬ ਦੇ ਆਗੂਆਂ ਨੂੰ ਅਣਗੌਲਿਆ ਕਰਨ ਦੇ ਲੱਗਦੇ ਦੋਸ਼ਾਂ ਸਬੰਧੀ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਪਾਰਟੀ ਪੰਜਾਬ ਦੇ ਆਗੂਆਂ ਨੂੰ ਹੋਰ ਜ਼ਿੰਮੇਵਾਰੀਆਂ ਦੇਕੇ ਮਜ਼ਬੂਤ ਕਰੇ ਤੇ ਪੰਜਾਬੀਆਂ ਵਿੱਚ ਭਰੋਸਾ ਪੱਕਾ ਕਰੇ।
ਆਮ ਆਦਮੀ ਪਾਰਟੀ ਦੇ ਕੌਮੀ ਕੌਂਸਲ ਦੇ ਮੈਂਬਰ ਪਵਿੱਤਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਤੇ ਵਿਮੈੱਨ ਵਿੰਗ ਦੀ ਜੁਆਇੰਟ ਸਕੱਤਰ ਲਖਵਿੰਦਰ ਕੌਰ ਨੇ ਦੋਸ਼ ਲਾਇਆ ਹੈ ਕਿ ਪੰਜਾਬ ਇਕਾਈ ਦੇ ਇੰਚਾਰਜ ਸੰਜੇ ਸਿੰਘ ਅਤੇ ਜਥੇਬੰਦਕ ਸੰਗਠਨ ਦੇ ਮੁਖੀ ਦੁਰਗੇਸ਼ ਪਾਠਕ ਨੇ ਉਨ੍ਹਾਂ ਕੋਲੋਂ ਟਿਕਟ ਦੇਣ ਲਈ 50 ਲੱਖ ਰੁਪਏ ਦੀ ਮੰਗ ਕੀਤੀ ਹੈ।
ਚੰਡੀਗੜ੍ਹ: ਕੱਲ੍ਹ ਕਲਾਕਾਰ ਬਲਕਾਰ ਸਿੱਧੂ ਦੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਕਾਂਗਰਸ ਦਾ ਹਿੱਸਾ ਬਣਨ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵਿੱਚ ਇੱਕ ਨਵੇਂ ਕਲਾਕਾਰ ਗੁਰਪ੍ਰੀਤ ਘੁੱਗੀ ਦੀ ਸ਼ਮੂਲੀਅਤ ਹੋਈ।
ਸੋਸ਼ਲ ਮੀਡੀਆ ਤੇ ਆਪ ਦੇ ਨਾਂ ਹੇਠ ਬਣਾਏ ਗਏ ਸ਼ਹੀਦ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਨ ਵਾਲੇ ਪੋਸਟਰ ਤੇ ਪ੍ਰਤੀਕਰਮ ਦਿੰਦਿਆਂ ਆਪ ਆਗੂ ਸੰਜੈ ਸਿੰਘ ਨੇ ਕਿਹਾ ਹੈ ਕਿ ‘ਆਪ’ ਤੋਂ ਘਬਰਾ ਕੇ ਪਾਰਟੀ ਦੇ ਰਾਜਨੀਤਕ ਵਿਰੋਧੀ ਗੰਦੀ ਰਾਜਨੀਤੀ ਉੱਤੇ ਉੱਤਰ ਆਏ ਹਨ , ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਜ਼ਰੂਰਤ ਹੈ। ਸੰਜੈ ਸਿੰਘ ਨੇ ਕਿਹਾ ਕਿ ’ਆਪ’ ਜੋ ਵੀ ਪੋਸਟਰ, ਪਰਚਾ ਜਾਰੀ ਕਰੇਗੀ , ਉਹ ਲੋਕਾਂ ਦੇ ਸਾਹਮਣੇ ਕੀਤਾ ਜਾਵੇਗਾ।