ਖਾਲੜਾ ਮਿਸ਼ਨ ਆਰਗੇਨਾਈਜੇਸ਼ਨ (ਖਾ.ਮਿ.ਆ.) ਦੀ ਅਹਿਮ ਇਕਤਰਤਾ ਵਿਚ ਹਰਜੀਤ ਸਿੰਘ ਸਹਾਰਨ ਮਾਜਰਾ ਦੇ ਝੂਠੇ ਮੁਕਾਬਲੇ ਦੇ ਦੋਸ਼ੀਆਂ ਨੂੰ ਪੰਜਾਬ ਦੀ ਅਮਰਿੰਦਰ ਸਿੰਘ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਜ਼ੁਰਮ ਮਾਫ ਕਰਕੇ ਰਿਹਾਅ ਦੀ ਕਾਰਵਾਈ ਨੂੰ ਗੰਭਰਤਾ ਨਾਲ ਲੈਂਦਿਆਂ ਇਸ ਦੀ ਸਖਤ ਨਿਖੇਧੀ ਕੀਤੀ ਗਈ।
ਪੰਜਾਬ ਵਿਚ ਹੋਏ ‘ਮਨੁੱਖਤਾ ਖਿਲਾਫ ਜ਼ੁਰਮਾਂ’ ਦੇ ਮਾਮਲੇ ਵਿਚ ਦੋਸ਼ੀ ਭਾਰਤੀ ਸਟੇਟ ਦੇ ਕਰਿੰਦਿਆਂ ਨੂੰ ਦਿੱਤੀ ਗਈ ਛੂਟ ਤੇ ਮਾਫੀ ਦੀ ਨੀਤੀ ਬੇਰੋਕ ਜਾਰੀ ਹੈ ਜਿਸ ਦਾ ਸਬੂਤ ਉਸ ਵੇਲੇ ਮੁੜ ਉਜਾਗਰ ਹੋਇਆ ਜਦੋਂ ਪੰਜਾਬ ਦੇ ਗਵਰਨਰ ਵੀ. ਪੀ. ਸਿੰਘ ਬਿਦਨੌਰ ਨੇ 1993 ਵਿਚ ਇਕ ਸਿੱਖ ਨੌਜਵਾਨ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਨ ਦੇ ਦੋਸ਼ੀ ਚਾਰ ਪੁਲਿਸ ਵਾਲਿਆਂ ਦਾ ਜ਼ੁਰਮ ਮਾਫ ਕਰਕੇ ਉਨ੍ਹਾਂ ਦੀ ਰਿਹਾਈ ਦਾ ਹੁਕਮ ਜਾਰੀ ਕਰ ਦਿੱਤਾ।
ਮਨੁੱਖੀ ਅਧਿਕਾਰ ਜਥੇਬੰਦੀ ਰੀਡਰੈਸ (REDRESS) ਅਤੇ ਇਨਸਾਫ ਨੇ ਸੰਯੁਕਤ ਰਾਸ਼ਟਰ 'ਚ ਜ਼ਰੂਰੀ ਅਪੀਲ ਦਾਇਰ ਕਰਕੇ ਮੰਗ ਕੀਤੀ ਕਿ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਜੱਗੀ 'ਤੇ ਪੰਜਾਬ ਪੁਲਿਸ ਵਲੋਂ ਕੀਤੇ ਤਸ਼ੱਦਦ ਦੇ ਮਾਮਲੇ 'ਚ ਦਖਲ ਦਿੱਤਾ ਜਾਵੇ।
ਚੰਡੀਗੜ੍ਹ (7 ਅਗਸਤ, 2015): ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਇੱਕ ਜੱਥੇਬੰਦੀ “ਇਨਸਾਫ” ਨੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਇੱਕ ਦਸਤਾਵੇਜ਼ੀ ਰਿਲੀਜ਼ ਕੀਤੀ ਹੈ।
ਸੰਨ 1994 ਵਿੱਚ ਪੰਜਾਬ ਪੁਲਿਸ ਦੇ ਇੱਕ ਸਿਪਾਹੀ ਨੇ ਆਪਣੇ ਸਾਥੀਆਂ ਖਿਲਾਫ ਬੇਕਸੂਰ ਲੋਕਾਂ ‘ਤੇ ਰਹੱਸਮਈ ਢੰਗ ਨਾਲ ਤਸ਼ੱਦਦ ਕਰਨ ਅਤੇ ਮਾਰਨ ਦਾ ਦੋਸ਼ ਲਾਉਦਿਆਂ ਅਦਾਲਤ ਵਿੱਚ ਦਾਅਵਾ ਕੀਤਾ ਸੀ।ਹੁਣ ਜਦ ਅਖੀਰ ਵਿੱਚ ਉਸ ਵੱਲੋਂ ਦਾਇਰ ਕੇਸ ਸੁਪਰੀਮ ਕੋਰਟ ਨੇ ਸੁਣਿਆਂ, ਤਾਂ ਇੱਕ ਨਵੀਂ ਡਾਕੂਮੈਂਟਰੀ ਨੇ ਉਸ ਵੱਲੋਂ ਇਨਸਾਫ਼ ਲਈ ਲੜੀ ਲੰਮੀ ਲੜਾਈ ਦਾ ਪਤਾ ਲਾਇਆ।