ਪੱਤਰਕਾਰਾਂ ਤੇ ਰੋਕਾਂ ਲਗਾ ਤੇ ਛਾਪੇਮਾਰੀ ਕਰਕੇ ਤੱਥ ਤੇ ਸੱਚ ਦਬਾਉਣ ਦੀ ਕੋਸ਼ਿਸ਼ ਬਾਰੇ ਇਕ ਲੇਖਾ
ਚੰਡੀਗੜ੍ਹ – ਬੀਤੇਂ ਕਈ ਦਿਨਾਂ ਤੋਂ ਪੰਜਾਬ ਵਿਚ ਪੱਤਰਕਾਰਾਂ ਉੱਤੇ ਲਾਈਆਂ ਜਾ ਰਹੀਆਂ ਰੋਕਾਂ, ਉਹਨਾ ਦੇ ਫੇਸਬੁੱਕ ਤੇ ਟਵਿੱਟਰ ਖਾਤੇ ਤੇ ਰੋਕ ਅਤੇ ਪੁਲਿਸ ਵੱਲੋਂ ...
ਸਮਾਜਿਕ ਕਾਰਕੁੰਨ ਲੱਖੇ ਸਿਧਾਣੇ ਦਾ ਫੇਸਬੁੱਕ ਸਫਾ ਇੰਡੀਆ ਵਿੱਚ ਬੰਦ ਕਰ ਦਿੱਤਾ ਗਿਆ ਹੈ। ਲੱਖੇ ਸਿਧਾਣੇ ਨੂੰ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨ ਪਰੇਡ ਦੌਰਾਨ ਲਾਲ ਕਿਲੇ ਵਿਖੇ ਵਾਪਰੀ ਘਟਨਾ ਦੇ ਮਾਮਲੇ ਵਿੱਚ ਨਾਮਜ਼ਦ ਕਰਦਿਆਂ ਉਸ ਦੀ ਗ੍ਰਿਫਤਾਰੀ ਲਈ 1 ਲੱਖ ਰੁਪਏ ਦਾ ਇਨਾਮ ਐਲਾਨਿਆ ਗਿਆ ਹੈ।
ਵਟਸਐਪ ਨੇ ਬੀਤੇ ਦਿਨੀਂ ਨਿੱਜਤਾ ਨੀਤੀ (ਪ੍ਰਾਈਵੇਸੀ ਪਾਲਿਸੀ) ਵਿੱਚ ਤਬਦੀਲੀ ਕੀਤੀ ਹੈ। ਜਿਸ ਤਹਿਤ ਵਟਸਐਪ ਬਿਜਨਸ ਵਾਲੇ ਖਾਤਿਅਾਂ ਨਾਲ ਵਟਸਐਪ ਵਰਤੋਂਕਾਰਾਂ ਵੱਲੋਂ ਕੀਤੀ ਕੁਝ ਸਰਗਰਮੀ ਦੇ ਵੇਰਵੇ ਫੇਸਬੁੱਕ ਨਾਲ ਸਾਂਝੇ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਵਰਤੋਂਕਾਰਾਂ ਵਿੱਚ ਇਹ ਤੌਖਲਾ ਪੈਦਾ ਹੋ ਗਿਆ ਹੈ ਕਿ ਵਟਸਐਪ ਉਹਨਾਂ ਦੀ ਨਿੱਜੀ ਜਾਣਕਾਰੀ ਦੀ ਵਰਤੋਂ ਕਰ ਸਕਦਾ ਹੈ। ਭਾਵੇਂ ਕਿ ਵਟਸਐਪ ਨੇ ਵੱਡੇ-ਵੱਡੇ ਅਖਬਾਰਾਂ ਵਿੱਚ ਪੂਰੇ-ਪੂਰੇ ਸਫੇ ਦੇ ਇਸ਼ਤਿਹਾਰ ਦੇ ਕੇ ਇਹ ਸਫਾਈ ਦਿੱਤੀ ਹੈ ਕਿ ਵਟਸਐਪ ਵਰਤੋਂਕਾਰਾਂ ਦੇ ਨਿੱਜੀ ਸੁਨੇਹਿਅਾਂ, ਗੱਲਬਾਤ ਜਾਂ ਜਾਣਕਾਰੀ ਵਟਸਐਪ ਵੱਲੋਂ ਨਹੀਂ ਪੜ੍ਹੀ ਜਾਂ ਸੁਣੀ ਜਾਂਦੀ ਅਤੇ ਨਾ ਹੀ ਇਹ ਫੇਸਬੁੱਕ ਨਾਲ ਸਾਂਝੀ ਕੀਤੀ ਜਾਂਦੀ ਹੈ ਅਤੇ ਸਿਰਫ ਵਟਸਐਪ ਬਿਜਨਸ ਵਾਲੇ ਖਾਤਿਅਾਂ ਨਾਲ ਵਟਸਐਪ ਵਰਤੋਂਕਾਰਾਂ ਵੱਲੋਂ ਕੀਤੀ ਕੁਝ ਸਰਗਰਮੀ ਦੇ ਵੇਰਵੇ ਫੇਸਬੁੱਕ ਨਾਲ ਸਾਂਝੇ ਕੀਤੇ ਜਾਣੇ ਹਨ ਪਰ ਫਿਰ ਵੀ ਵਰਤੋਂਕਾਰਾਂ ਵੱਲੋਂ ਵਟਸਐਪ ਪ੍ਰਤੀ ਬੇਭਰੋਸਗੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਇਸੇ ਕਾਰਨ ਲੱਖਾਂ-ਕਰੋੜਾਂ ਵਰਤੋਂਕਾਰ ਵਟਸਐਪ ਦੇ ਬਦਲ ਭਾਲ ਰਹੇ ਹਨ।
ਜਿੱਥੇ ਕਿ ਇੰਡੀਅਨ ਉਪਮਹਾਂਦੀਪ ਵਿਚ ਆਮ ਖਬਰ ਅਦਾਰੇ ਤਾਂ ਸਰਕਾਰੀ ਬੋਲੀ ਬੋਲ ਹੀ ਰਹੇ ਹਨ ਓਥੇ ਜਾਣਕਾਰੀ ਦੇ ਬਦਲਵੇਂ ਮੰਚ ਵਜੋਂ ਉੱਭਰੀ 'ਬਿਜਲ ਸੱਥ' (ਸੋਸ਼ਲ ਮੀਡੀਆ) ਨੂੰ ਵੀ ਸਰਕਾਰ ਕਾਬੂ ਹੇਠ ਰੱਖਣਾ ਚਾਹੁੰਦੀ ਹੈ। ਇਸੇ ਮਨੋਰਥ ਲਈ ਪਿਛਲੀ ਮੋਦੀ ਸਰਕਾਰ ਵੇਲੇ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਬਣਾਉਣ ਦਾ ਵਿਵਾਦਤ ਫੈਸਲਾ ਲਿਆ ਗਿਆ ਸੀ ਜੋ ਕਿ ਬਿਜਾਲ (ਇੰਟਰਨੈਟ) ਦੀ ਵਰਤੋਂ ਕਰਨ ਵਾਲਿਆਂ ਦੀ ਜਸੂਸੀ ਕਰਨ ਦਾ ਬੜਾ ਵੱਡਾ ਸਾਧਨ ਬਣਨਾ ਸੀ।
ਬਿਜਾਲ (ਇੰਟਰਨੈਟ) ਰਾਹੀਂ ਸਨੇਹੇ ਲੈਣ-ਦੇਣ ਤੇ ਗੱਲਬਾਤ ਕਰਨ ਦੇ ਇਕ ਮਕਬੂਲ ਢੰਗ ‘ਵਟਸਐਪ’ ਬਾਰੇ ਇਕ ਅਹਿਮ ਖੁਲਾਸਾ ਖਬਰਾਂ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
ਵਟਸਐਪ ਰਾਹੀਂ ਫੈਲੀਆਂ ‘ਜਵਾਕ ਚੁੱਕਣ’ ਦੀਆਂ ਅਫਵਾਹਾਂ ਕਾਰਨ ਕਈਂ ਥਾਵਾਂ ਤੇ ‘ਝੁੰਡ ਕੁੱਟ’ ਦੇ ਮਾਮਲੇ ਸਾਹਮਣੇ ਆਉਣ ਉੱਤੇ ਭਾਰਤ ਸਰਕਾਰ ਦੇ ਦਬਾਅ ਹੇਤ, ਗੱਲਾਂ-ਬਾਤਾਂ ਲਈ ਸਭ ਤੋਂ ਵੱਧ ਵਰਤੀ ਜਾਣ ਵਾਲੇ ਸਾਧਨ ਵਟਸਐਪ ਨੇ ਮੈਸਜ ਨੂੰ ਅਗਾਂਹ ਤੋਰਨ ਲਈ ਗਿਣਤੀ ਸੀਮਤ ਕਰ ਦਿੱਤੀ ਹੈ।
ਚੰਡੀਗੜ੍ਹ: ਸਰਕਾਰ ਨੇ ਸੋਸ਼ਲ ਮੀਡੀਆ ਮੰਚ ਫੇਸਬੁੱਕ ਨੂੰ ਖ਼ਬਰਦਾਰ ਕੀਤਾ ਹੈ ਕਿ ਜੇ ਇਸ ਨੇ ਭਾਰਤੀ ਚੋਣ ਅਮਲ ਨੂੰ ਕਿਸੇ ‘ਗ਼ਲਤ ਢੰਗ’ ਨਾਲ ਪ੍ਰਭਾਵਿਤ ਕਰਨ ...
ਫੇਸਬੁੱਕ ਵੱਲੋਂ ਕੁਝ ਨਵੇਂ ਫੀਚਰ ਪੇਸ਼ ਕੀਤੇ ਗਏ ਹਨ ਜਿਨ੍ਹਾਂ ਨਾਲ ਤੁਹਾਡੇ ਅਕਾਊਂਟ ’ਤੇ ਦੋਸਤ ਬਣਨ ਲਈ ਅਣਚਾਹੀਆਂ ਪੇਸ਼ਕਸ਼ਾਂ (ਫਰੈਂਡ ਰਿਕੁਐਸਟ) ਅਤੇ ਸੰਦੇਸ਼ ਨਹੀਂ ਆ ਸਕਣਗੇ। ਕੰਪਨੀ ਮੁਤਾਬਕ ਇਹ ਫੀਚਰ ਉਪਭੋਗਤਾਵਾਂ ਤੇ ਖ਼ਾਸ ਕਰਕੇ ਔਰਤਾਂ ਨੂੰ ਦਰਪੇਸ਼ ਪ੍ਰੇਸ਼ਾਨੀਆਂ ਤੋਂ ਬਚਾਉਣਗੇ। ਕੰਪਨੀ ਵੱਲੋਂ ਇਹ ਨਵੀਂਆਂ ਵਿਸ਼ੇਸ਼ਤਾਵਾਂ ਔਰਤਾਂ ਦੇ ਹੱਕਾਂ
ਕੈਲੀਫੋਰਨੀਆ ਆਧਾਰਿਤ ਸੋਸ਼ਲ ਨੈਟਵਰਕਿੰਗ ਸਾਈਟ ਫੇਸਬੁਕ ਨੇ "ਕਸ਼ਮੀਰ ਇੰਕ" ਦੇ ਪੇਜ ਨੂੰ ਬਲੌਕ ਕਰ ਦਿੱਤਾ ਹੈ। ਕਸ਼ਮੀਰ ਇੰਕ ਘਾਟੀ 'ਚ ਵੱਡੀ ਤਾਦਾਦ 'ਚ ਪੜ੍ਹੇ ਜਾਣ ਵਾਲੇ ਅੰਗ੍ਰੇਜ਼ੀ ਅਖ਼ਬਾਰ 'ਗ੍ਰੇਟਰ ਕਸ਼ਮੀਰ' ਦੀ ਹੀ ਇਕ ਸਹਿਯੋਗੀ ਪ੍ਰਕਾਸ਼ਨਾ ਹੈ।
Next Page »