ਕਿਸਾਨੀ ਮੋਰਚੇ ਤੋਂ ਅੱਜ ਸਵੇਰੇ ਇਕ ਦੁੱਖਦਾਈ ਖਬਰ ਮਿਲੀ ਹੈ।
ਤਿੰਨ ਦਿਨ ਪਹਿਲਾਂ (21 ਫਰਵਰੀ ਨੂੰ) ਕਿਸਾਨਾਂ ਵੱਲੋਂ ਦਿੱਲੀ ਕੂਚ ਦੇ ਐਲਾਨ ਮੌਕੇ ਸ਼ੰਭੂ ਅਤੇ ਖਨੌਰੀ ਬਾਰਡਰਾਂ ਉੱਤੇ ਹਰਿਆਣਾ ਪੁਲਿਸ ਤੇ ਕੇਂਦਰੀ ਫੋਰਸਾਂ ਨੇ ਕਿਸਾਨਾਂ ਉੱਪਰ ਭਾਰੀ ਗੋਲਾਬਾਰੀ ਕੀਤੀ।
ਵੱਡੇ ਕਿਸਾਨ ਸ਼੍ਰੇਣੀ ਨੂੰ ਛੱਡ ਕੇ ਬਾਕੀ ਦੀਆਂ ਸਾਰੀਆਂ ਕਿਸਾਨ ਸ਼੍ਰੇਣੀਆਂ ਅਤੇ ਖੇਤ ਮਜ਼ਦੂਰਾਂ ਦੀ ਕਰਜ਼ਾ ਵਾਪਸ ਮੋੜਨ ਦੀ ਸਮਰੱਥ ਉੱਕਾ ਹੀ ਨਹੀਂ ਹੈ; ਇਨ੍ਹਾਂ ਦੀ ਆਮਦਨ ਇਨ੍ਹਾਂ ਦੇ ਘੱਟੋ-ਘੱਟ ਖਪਤ ਖ਼ਰਚ ਤੋਂ ਘੱਟ ਹੈ।
ਚੰਡੀਗੜ੍ਹ – ਬੀਤੇ ਦਿਨੀਂ ਪੰਜਾਬ ਸਰਕਾਰ ਵੱਲੋਂ ਸਰਹੰਦ ਫੀਡਰ ਨਹਿਰ ਤੇ ਲੱਗੇ ਪਾਣੀ ਵਾਲੇ ਪੰਪ ਬੰਦ ਕਰਨ ਬਾਰੇ ਚਿੱਠੀ ਜਾਰੀ ਕੀਤੀ ਗਈ ਸੀ। ਇਸ ਦੇ ...
ਜੁਝਾਰੂ ਸੰਘਰਸ਼ ਦੀਆਂ ਆਗੂ ਸਫਾ ਵਿਚ ਰਹੇ ਪੰਥ ਸੇਵਕ ਭਾਈ ਦਲਜੀਤ ਸਿੰਘ ਬਿੱਟੂ ਵੱਲੋਂ ਅੱਜ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਪੁਲਿਸ ਹਿਰਾਸਤ ਵਿਚ ਰੱਖੇ ਜਾ ਰਹੇ ਕਿਰਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਗਈ।
ਪੰਜਾਬ ਦੀ ਖੇਤੀ ਦੀ ਸਥਿਤੀ ਨੂੰ ਵਾਚਣ ਤੋਂ ਬਾਅਦ ਇਕ ਸਵਾਲ ਉੱਠਦਾ ਹੈ ਕਿ ਹੋਰ ਕੀ ਕੀਤਾ ਜਾਵੇ ਕਿ ਕਿਸਾਨੀ ਇਕ ਲਾਭਦਾਇਕ ਧੰਦਾ ਬਣੇ। ਦੇਸ਼ ਦਾ ਸਿਰਫ 1.53 ਫ਼ੀਸਦੀ ਖੇਤਰ ਹੋਣ ਦੇ ਬਾਵਜੂਦ ਕੁੱਲ ਭਾਰਤ ਦੀ 16 ਫ਼ੀਸਦੀ ਕਣਕ, 11 ਫ਼ੀਸਦੀ ਚੌਲ, 3.4 ਫ਼ੀਸਦੀ ਕਪਾਹ ਅਤੇ 7 ਫ਼ੀਸਦੀ ਦੁੱਧ ਦੀ ਪੈਦਾਵਾਰ ਇਥੋਂ ਹੁੰਦੀ ਹੈ, ਜਦੋਂ ਕਿ ਦੇਸ਼ ਦੇ ਅੰਨ ਭੰਡਾਰਾਂ ਵਿਚ ਲਗਾਤਾਰ 35 ਤੋਂ 40 ਫ਼ੀਸਦੀ ਕਣਕ, 25 ਤੋਂ 30 ਫ਼ੀਸਦੀ ਚੌਲਾਂ ਦਾ ਹਿੱਸਾ ਇਕੱਲੇ ਪੰਜਾਬ ਵਲੋਂ ਪਾਇਆ ਜਾਂਦਾ ਹੈ। ਪੰਜਾਬ ਦੇ ਵਾਹੀ ਵਾਲੇ ਖੇਤਰ ਵਿਚ 99 ਫ਼ੀਸਦੀ ਖੇਤਰ ਨੂੰ ਲਗਾਤਾਰ ਸਿੰਚਾਈ ਸਹੂਲਤਾਂ ਮਿਲਦੀਆਂ ਹਨ ਅਤੇ ਫ਼ਸਲ ਘਣਤਾ 200 ਤੋਂ ਉੱਪਰ ਹੈ
ਭਾਰਤ ਦੇ ਜਲ ਸ਼ਕਤੀ ਮੰਤਰਾਲੇ ਵੱਲੋਂ ਪਾਰਲੀਮੈਂਟ 'ਚ ਸਾਂਝੇ ਕੀਤੇ ਗਏ ਅੰਕੜੇ ਦੱਸਦੇ ਹਨ ਕਿ ਹਾਲਾਤ ਹੱਥੋਂ ਬਾਹਰ ਹੋ ਚੁੱਕੇ ਹਨ। ਇਸ ਮੁਤਾਬਕ ਪੰਜਾਬ ਦੇ 16 ਜਿਲ੍ਹਿਆਂ ਦੇ ਧਰਤੀ ਹੇਠਲੇ ਪਾਣੀ 'ਚ ਯੂਰੇਨੀਅਮ ਦੀ ਮਾਤਰਾ ਨਿਰਧਾਰਤ ਨਾਲੋਂ ਵੱਧ ਹੈ। ਇਸ ਦੇ ਨਾਲ ਹੀ ਹੋਰ ਖਤਰਨਾਕ ਧਾਤਾਂ ਵੀ ਵੱਡੀ ਗਿਣਤੀ 'ਚ ਰਲੀਆਂ ਹੋਈਆਂ ਹਨ
ਅੱਜ ਭਾਰਤੀ ਕਿਸਾਨ ਯੂਨੀਅਨ ਦੁਆਬਾ ,ਦਲ ਖ਼ਾਲਸਾ, ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਅਤੇ ਅਕਾਲ ਸਟੂਡੈਂਟ ਫੈਡਰੇਸ਼ਨ ਦੇ ਮੁੱਖ ਆਗੂਆਂ ਦੀ ਮੀਟਿੰਗ ਭਾਰਤੀ ਕਿਸਾਨ ਯੂਨੀਅਨ ਦੇ ਦਫਤਰ ਦਾਣਾ ਮੰਡੀ ਫਗਵਾੜਾ ਵਿਖੇ ਹੋਈ। ਜਿਸ ਵਿੱਚ ਉਨ੍ਹਾਂ ਸਰਬਸੰਮਤੀ ਨਾਲ ਮਤਾ ਪਾਸ ਕਰਦਿਆਂ ਇਹ ਫੈਸਲਾ ਕੀਤਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨਾਂ ਨਾਲ ਕੀਤੀ ਵਾਅਦਾ ਖਿਲਾਫੀ ਕਾਰਨ ਕੇਂਦਰ ਸਰਕਾਰ ਦੇ ਖਿਲਾਫ਼ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਯੂਪੀ ਵਿੱਚ ਸਿੱਖ ਕਿਰਸਾਨੀ ਨੂੰ ਮੈਲੀ ਅੱਖ ਨਾਲ ਵੇਖਿਆ ਜਾਂਦਾ ਹੈ ਅਤੇ ਵੱਖ-ਵੱਖ ਮਸਲਿਆਂ 'ਚ ਉਲਝਾ ਕੇ ਰੱਖਣ ਦੇ ਯਤਨ ਵੀ ਲਗਾਤਾਰ ਜਾਰੀ ਰਹਿੰਦੇ ਹਨ। ਅੰਗ੍ਰੇਜ਼ਾਂ ਦੇ ਜਾਣ ਤੋਂ ਫੌਰੀ ਬਾਅਦ ਯੂਪੀ ਦੇ ਇਸ ਤਰਾਈ ਇਲਾਕੇ ਨੂੰ ਵਾਹੀ ਯੋਗ ਬਣਾਉਣ ਦਾ ਅਮਲ ਸ਼ੁਰੂ ਹੋ ਗਿਆ ਸੀ ਪਰ ਕਿਸੇ ਕਿਸਮ ਦਾ ਕੋਈ ਯੋਗ ਪ੍ਰਬੰਧ ਨਾ ਹੋਣ ਕਰਕੇ ਅਤੇ ਖਤਰੇ ਬਹੁਤ ਜਿਆਦਾ ਹੋਣ ਕਰਕੇ ਪੰਜਾਬੀ ਕਿਸਾਨਾਂ
ਪੰਜਾਬ ਦੇ ਪਾਣੀਆਂ ਦੀ ਸਮੱਸਿਆ ਦੇ ਤਿੰਨ ਅਹਿਮ ਪੱਖ ਹਨ- ਪੰਜਾਬ ਦੇ ਜ਼ਮੀਨੀ ਪਾਣੀ ਦਾ ਪੱਧਰ ਹੇਠਾਂ ਡਿੱਗਣਾ, ਪਾਣੀ ਦਾ ਪਰਦੂਸ਼ਣ ਅਤੇ ਦਰਿਆਈ ਪਾਣੀਆਂ ਦੀ ਲੁੱਟ। ਖੇਤੀਬਾੜੀ ਅਤੇ ਵਾਤਾਵਰਨ ਜਾਗਰੂਕਤਾ ਕੇਂਦਰ ਵੱਲੋਂ ਕੀਤੀ ਜਾ ਰਹੀ ਜਲ ਚੇਤਨਾ ਯਾਤਰਾ ਦੌਰਾਨ ਸਾਬਕਾ ਆਈ.ਏ.ਐਸ. ਸ. ਗੁਰਤੇਜ ਸਿੰਘ ਹੋਰਾਂ ਨਾਲ ਪੰਜਾਬ ਦੀ ਦਰਿਆਈ ਪਾਣੀਆਂ ਦੀ ਇੰਡੀਆ ਵੱਲੋਂ ਕੀਤੀ ਗਈ ਲੁੱਟ ਬਾਰੇ ਖਾਸ ਗੱਲਬਾਤ ਕੀਤੀ ਗਈ। ਇੱਥੇ ਅਸੀਂ ਉਹ ਪੂਰੀ ਗੱਲਬਾਤ ਸਾਂਝੀ ਕਰ ਰਹੇ ਹਾਂ।
Next Page »