Tag Archive "fatehgarh-sahib"

ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਡੇ ਪਈ ਪ੍ਰੇਰਣਾ ਸਰੋਤ: ਸਿੱਖ ਫੈਡਰੇਸ਼ਨ

ਜਰਮਨ (26 ਦਸੰਬਰ, 2009): ਸਿੱਖ ਫੈਡਰੇਸ਼ਨ ਜਰਮਨੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗੁਰਾਇਆ , ਭਾਈ ਜਤਿੰਦਰਬੀਰ ਸਿੰਘ, ਭਾਈ ਜਸਕਰਣ ਸਿੰਘ ,ਭਾਈ ਰਸ਼ਪਾਲ ਸਿੰਘ ਬੀਰਪਿੰਡ, ਨੇ ਪ੍ਰੈਸ ਦੇ ਜਾਰੀ ਬਿਆਨ ਵਿੱਚ ਸਾਹਿਬੇ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਲਖਤੇ ਜਿਗਰ ਨਿੱਕੀਆਂ ਜਿੰਦਾਂ ਵੱਡੇ ਸਾਕੇ ਕਰਨ ਵਾਲੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਸ਼ਹਾਦਤ ਦਿਹਾੜੇ ਤੇ ਲੱਖ ਲੱਖ ਪ੍ਰਣਾਮ ਕਰਦਿਆਂ ਹੋਇਆ ਕਿਹਾ ਕਿ ਅੱਜ ਇਹਨਾਂ ਮਹਾਨ ਆਤਮਾਵਾਂ ਦੇ ਨਿੱਕੀਆਂ ਜਿੰਦਾਂ ਵੱਡੇ ਸਾਕੇ ਵਿੱਚੋ ਧਰਮ ਪ੍ਰਤੀ ਅਡੋਲਤਾ , ਹਕੂਮਤ ਦੇ ਕਿਸੇ ਜ਼ੁਲਮ ਜਾਂ ਲਾਲਚ ਅੱਗੇ ਨਾ ਝੁਕਣਾਂ ਤੇ ਹੱਸ ਹੱਸ ਕੇ ਸ਼ਹਾਦਤ ਨੂੰ ਗਲੇ ਲਗਾਉਣ ਵਾਲੇ ਸਦੇਸ਼ ਨੂੰ ਭੁਲਾਕੇ ਸਿੱਖ ਕੌਮ ਦਾ ਇੱਕ ਵੱਡਾ ਹਿੱਸਾ ਇਸ ਸ਼ਹੀਦੀ ਦਿਹਾੜੇ ਨੂੰ ਜੋੜ ਮੇਲਾ ਤੇ ਰਾਜਸੀ ਲੀਡਰ, ਲੋਕਾਂ ਦੇ ਇੱਕਠ ਨੂੰ ਆਪਣੀਆਂ ਪਾਰਟੀਆਂ ਦੇ ਪ੍ਰਚਾਰ ਤੇ ਇੱਕ ਦੂਜੇ ਤੇ ਚਿੱਕੜ ਸਿੱਟਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਪ੍ਰਣਾਮ ਕਰਨ ਦੀ ਬਜਾਏ ਉਹਨਾਂ ਸ਼ਹੀਦਾਂ ਦਾ ਨਿਰਾਦਰ ਕਰਨ ਦੇ ਭਾਗੀਦਾਰ ਬਣਦੇ ਹਨ ।

ਸ਼ਹੀਦੀ ਸਭਾ ਮੌਕੇ ਪੰਚ ਪ੍ਰਧਾਨੀ ਵੱਲੋਂ ਧਾਰਮਿਕ ਦੀਵਾਨ ਸਜਾਏ ਗਏ।

ਫਤਹਿਗੜ੍ਹ ਸਾਹਿਬ (24 ਦਸੰਬਰ, 2009): ਸਿੱਖ ਪੰਥ ਦੇ ਮਹਾਨ ਸ਼ਹੀਦਾਂ ਬਾਬਾ ਜੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਯਾਦ ਵਿੱਚ ਇੱਥੇ ਸ਼ੁਰੂ ਹੋਏ ਸਲਾਨਾ ਸ਼ਹੀਦੀ ਜੋੜ-ਮੇਲੇ ਮੌਕੇ ਸ਼੍ਰੋਮਣੀ ਅਕਾਲੀ ਦਲ (ਪੰਚ ਪ੍ਰਧਾਨੀ) ਵੱਲੋਂ ਰਾਤ ਦੇ ਧਾਰਮਿਕ ਦੀਵਾਨ ਸਜਾਏ ਗਏ। ਸਜੇ ਹੋਏ ਦੀਵਾਨਾਂ ਵਿੱਚ ਬਾਬਾ ਬਲਜੀਤ ਸਿੰਘ ਦਾਦੂਵਾਲ, ਬਾਬਾ ਅਵਤਾਰ ਸਿੰਘ ਸਾਧਾਂਵਾਲੇ, ਬਾਬਾ ਧਰਮਵੀਰ ਸਿੰਘ ਨੇ ਸੰਗਤਾਂ ਨੂੰ ਗੁਰਜਸ ਨਾਲ ਨਿਹਾਲ ਕੀਤਾ।

ਸ਼ਹੀਦੀ ਸਭਾ ਮੌਕੇ ਫੈਡਰੇਸ਼ਨ ਵੱਲੋਂ ਪ੍ਰੋ. ਭੁੱਲਰ ਸਬੰਧੀ ਦਸਤਖਤੀ ਮੁਹਿੰਮ ਚਲਾਈ ਜਾਵੇਗੀ

ਪਟਿਆਲਾ (24 ਦਸੰਬਰ, 2009): ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਪਿਛਲੇ 14 ਸਾਲਾਂ ਤੋਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹਨ ਅਤੇ ਮੁੱਖ ਜੱਜ ਵੱਲੋਂ ਬਰੀ ਕੀਤੇ ਜਾਣ ਦੇ ਬਾਵਜ਼ੂਦ ਉਨ੍ਹਾਂ ਨੂੰ ਫਾਂਸੀ ਦੀ ਸਜਾ ਸੁਣਾਈ ਗਈ ਹੈ। ਇਨਸਾਫ ਪਸੰਦ ਜਥੇਬੰਦੀਆਂ ਵੱਲੋਂ ਪ੍ਰੋ. ਭੁੱਲਰ ਦੀ ਫਾਂਸੀ ਦੀ ਸਜਾ ਰੱਦ ਕਰਵਾਉਣ ਲਈ ਦਸਤਖਤੀ ਮੁਹਿੰਮ ਚਲਾਈ ਜਾ ਰਹੀ ਹੈ|

ਭਰਮ ਚੇਤਨਾ ਅਤੇ ਲੋਕ ਚੇਤਨਾ

ਪੰਜਾਬ ਸਰਕਾਰ ਵੱਲੋਂ ਭਾਈ ਦਲਜੀਤ ਸਿੰਘ ਬਿੱਟੂ ਅਤੇ ਸਾਥੀਆਂ ਦੀ ਗ੍ਰਿਫਤਾਰੀ ਸਬੰਧੀ ਸਰਕਾਰੀ ਕੂੜ ਪ੍ਰਚਾਰ ਰਾਹੀਂ ਸਿਰਜੀ ਭਰਮ ਚੇਤਨਾ ਦੇ ਟਾਕਰੇ ਲਈ ਪੰਚ ਪ੍ਰਧਾਨੀ ਵੱਲੋਂ ਲੋਕ ਚੇਤਨਾ ਸਿਰਜਨ ਦੇ ਯਤਨ ਦਾ ਦ੍ਰਿਸ਼।

« Previous Page