ਬਰਤਾਨੀਆਂ ਵਿੱਚ ਸਮੂਹ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ ਪਹਿਲੀ ਨਵੰਬਰ ਨੂੰ ਬੁਲਾਏ ਗਏ ਵਿਸ਼ਵ ਸਿੱਖ ਸੰਮੇਲਨ ਵਿੱਚ ਦੋ ਦਰਜਨ ਤੋਂ ਵੱਧ ਦੇਸ਼ਾਂ ਵਿੱਚ ਸਥਾਪਤ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਪੁੱਜ ਰਹੇ ਹਨ ।
ਸਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚ ਕੇ ਸਮੁੱਚੀ ਸਿੱਖ ਕੌਮ ਦੀ ਅਣਖ ਨੂੰ ਵੰਗਾਰਨ ਵਾਲੇ ਸਿਰਸੇ ਵਾਲੇ ਅਸਾਧ ਨੂੰ ਅਣਮੰਗੀ ਮੁਆਫੀ ਦੇਣ ਵਾਲੇ ਜਥੇਦਾਰਾਂ ਨੂੰ ਪੰਜ ਸਿੰਘਾਂ ਵਲੋਂ ਪੰਜ ਪਿਆਰਿਆਂ ਦੇ ਰੂਪ ਬਰਤਰਫ ਕਰਨ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਹਾਰਦਿਕ ਸਵਾਗਤ ਕੀਤਾ ਗਿਆ ।
ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਨਕਲ ਕਰਕੇ ਸਿੱਖ ਕੌਮ ਦੀ ਅਣਖ ਨੂੰ ਵੰਗਾਰਨ ਵਾਲੇ ਸਿਰਸੇ ਵਾਲੇ ਅਸਾਧ ਗੁਰਮੀਤ ਰਾਮ ਰਹੀਮ ਦੇ ਸਪੱਸ਼ਟੀਕਰਨ ਨੂੰ ਮਾਫੀਨਾਮਾ ਆਖ ਕੇ ਉਸ ਨੂੰ ਮਾਫ ਕਰਨ ਦਾ ਅਜਾਦ ਸਿੱਖ ਰਾਜ ਖਾਲਿਸਤਾਨ ਲਈ ਸੰਘਰਸ਼ਸ਼ੀਲ ਬਰਤਾਨੀਆ ਦੀਆਂ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕ ਵਲੋਂ ਸਖਤ ਵਿਰੋਧ ਕੀਤਾ ਗਿਆ ਹੈ। ਇਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਮੁੱਢ ਕਦੀਮ ਤੋਂ ਚੱਲਦੀਆਂ ਰਵਾਇਤਾਂ ਦਾ ਘਾਣ ਕਰਾਰ ਦਿੱਤਾ ਗਿਆ ਜਿਸ ਨਾਲ ਦੁਨੀਆਂ ਭਰ ਵਿੱਚ ਵਸਦੇ ਸਿੱਖਾਂ ਦੇ ਹਿਰਦੇ ਬੁਰੀ ਤਰਾਂ ਵਲੂੰਧਰੇ ਗਏ ਹਨ।
ਭਾਰਤ ਵਿੱਚ ਸਿੱਖਾਂ ਨਾਲ ਪੈਰ ਪੈਰ ਤੇ ਧੱਕਾ ,ਵਿਤਕਰਾ ਅਤੇ ਅੱਤਿਆਚਾਰ ਜਾਰੀ ਹਨ ।ਭਾਰਤੀ ਅਦਾਲਤਾਂ ਵਲੋਂ ਜੇਹਲਾਂ ਵਿੱਚ ਬੰਦ ਸਿੰਘ ਉਹਨਾਂ ਸਿੰਘਾਂ ਨੂੰ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਹੜੇ ਅਦਾਲਤਾਂ ਵਲੋਂ ਉਹਨਾਂ ਨੂੰ ਸੁਣਾਈ ਕੈਦ ਨਾਲੋਂ ਦੁੱਗਣਾ ਸਮਾਂ ਕੈਦ ਕੱਟ ਚੁੱਕੇ ਹਨ । ਆਏ ਦਿਨ ਪੰਜਾਬ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਤਾਂ ਤੇ ਬੇਅਦਬੀ ਕੀਤੀ ਜਾ ਰਹੀ ਹੈ । ਅਗਨ ਭੇਂਟ ਅਤੇ ਪਵਿੱਤਰ ਅੰਗ ਪਾੜਨ ਦੀਆਂ ਘਟਨਾਵਾਂ ਆਮ ਹੀ ਵਾਪਰ ਰਹੀਆਂ ਹਨ ।
ਹਰ ਸਾਲ ਦੀ ਤਰਾਂ ਲੰਡਨ ਸਥਿਤ ਭਾਰਤੀ ਅੰਬੈਸੀ ਮੂਹਰੇ ਅਜਾਦ ਸਿੱਖ ਰਾਜ ਖਾਲਿਸਤਾਨ ਦੀ ਅਜਾਦੀ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਦੇ ਸਾਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਵਲੋਂ ਪੰਦਰਾਂ ਅਗਸਤ ਨੂੰ ਕਾਲੇ ਦਿਨ ਵਜੋਂ ਮਨਾਉਂਦਿਆਂ ਵਿਸ਼ਾਲ ਰੋਸ ਮੁਜਾਹਰਾ ਕੀਤਾ ਗਿਆ।
ਬਰਤਾਨੀਆਂ ਦੀਆਂ ਸਿੱਖ ਜਥੇਬੰਦੀਆਂ ,ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਨਾਲ ਦਰਦ ਰੱਖਣ ਵਾਲੇ ਸਿੰਘਾਂ ਦੀ ਐਮਰਜੈਂਸੀ ਮੀਟਿੰਗ ਗੁਰੂ ਨਾਨਕ ਗੁਰਦਵਾਰਾ ਹਾਈ ਸਟਰੀਟ ਸਮੈਦਿਕ ਵਿਖੇ ਹੋਈ । ਜਿਸ ਵਿੱਚ ਸਿੱਖ ਕੌਮ ਦੀ ਚੜਦੀ ਕਲਾ ਨੂੰ ਸਪਰਪਤਿ ਚਾਰ ਗੁਰਮਤੇ ਪਾਸ ਕੀਤੇ ਗਏ ।
ਜੂਨ 1984 ਨੂੰ ਵਾਪਰੇ ਤੀਜੇ ਖੂਨੀ ਘੱਲੂਘਾਰੇ ਦੀ ਯਾਦ ਵਿੱਚ 7 ਜੂਨ ਐਤਵਾਰ ਵਾਲੇ ਦਿਨ ਲੰਡਨ ਵਿੱਚ ਭਾਰੀ ਰੋਸ ਮੁਜਾਹਰਾ ਹੋ ਰਿਹਾ ਹੈ । ਬਰਤਾਨੀਆ ਵਿੱਚ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ,ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਦਿੱਤੀ ਜਾਣਕਾਰੀ ਅਨੁਸਾਰ ਇਸ ਰੋਸ ਮੁਜਾਹਰੇ ਲਈ ਸਿੱਖ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ।
ਬਰਤਾਨੀਆਂ ਦੀਆਂ ਸਿੱਖ ਜਥੇਬੰਦੀਅ ਦੇ ਸਾਂਝੇ ਸੰਗਠਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਗੁਰਦਵਾਰਾ ਸਿੰਘ ਸਭਾ ਸਾਊਥਾਲ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯਗਿ ਨਾਲ ਭਾਰੀ ਪੰਥਕ ਕਾਨਫਰੰਸ ਕੀਤੀ ਗਈ ।ਜਿਸ ਵਿੱਚ ਜਾਗੋ ਵਾਲੇ ਸਿੰਘਾਂ ਅਤੇ ਭਾਈ ਸੁਲੱਖਣ ਸਿੰਘ ਦੇ ਕਵੀਸ਼ਰੇ ਜਥਿਆਂ ਵਲੋਂ ਸ਼ਹੀਦਾਂ ਦੀਆਂ ਵਾਰਾਂ ਨਾਲ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਗਿਆ ।
ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਦੇ ਮਕੱਦਸ ਅਸਥਾਨ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ 'ਤੇ ਜੂਨ 1984 ਵਿੱਚ ਕਰਵਾਏ ਫੌਜੀ ਹਮਲੇ ਦੀ ਯਾਦ ਵਿੱਚ 7 ਜੂਨ ਦਿਨ ਐਤਵਾਰ ਨੂੰ ਲੰਡਨ 'ਚ ਭਾਰੀ ਰੋਸ ਮੁਜ਼ਾਹਰਾ ਹੋ ਰਿਹਾ ਹੈ ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰæ ਸਿਮਰਨਜੀਤ ਸਿੰਘ ਮਾਨ ਪਿਛਲੇ ਕੁੱਝ ਦਿਨਾਂ ਤੋਂ ਪੀæਜੀæਆਈ ਚੰਡੀਗੜ੍ਹ ਵਿੱਚ ਜ਼ੇਰੇ ਇਲਾਜ ਹਨ। ਇੰਗਲੈਂਡ ਵਿੱਚ ਅਜਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ (ਯੂ.ਕੇ.) ਦੇ ਕੋਆਰਡੀਨੇਟਰ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਜਾਰੀ ਪੈੱਸ ਬਿਆਨ ਵਿੱਚ ਸ੍ਰæ ਸਿਮਰਨਜੀਤ ਸਿੰਘ ਮਾਨ ਦੀ ਸਿਹਤਯਾਬੀ ਲਈ ਸ਼ੁੱਭਕਾਮਨਾ ਕੀਤੀ ਗਈ ਹੈ।
« Previous Page — Next Page »