ਪਿਛਲੇ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਸੂਰਤ ਸਿੰਘ ਖਾਲਸਾ ਦਾ ਬਰਤਾਨੀਆ ਦੀਆ ਸਿੱਖ ਜਥੇਬੰਦੀਆਂ ਦੀ ਸਾਂਝੀ ਕੋਆਰਡੀਨੇਸ਼ਨ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਡੱਟ ਕੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।
ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨ ਯੂ,ਕੇ ਵਲੋਂ ਲੰਡਨ ਵਿੱਚ ਭਾਰਤੀ ਅੰਬੈਸੀ ਮੂਹਰੇ ਜਬਰਦਸਤ ਰੋਸ ਪ੍ਰਦਾਸ਼ਨ ਕੀਤਾ ਗਿਆ।
ਭਾਰਤ ਦੀਆਂ ਵੱਖ-ਵੱਖ ਜੇਲਾਂ ਵਿੱਚ ਅਦਾਲਤਾਂ ਵੱਲੋਂ ਦਿੱਤੀਆਂ ਗਈਆਂ ਸਜ਼ਾਵਾਂ ਭੁਗਤਣ ਤੋਂ ਬਾਅਦ ਵੀ ਜੇਲਾਂ ਵਿੱਚ ਬੰਦ, ਰਿਹਾਅ ਨਾ ਕੀਤੇ ਜਾ ਰਹੇ ਸਿੱਖ ਰਾਜਸੀ ਕੈਦੀਆਂ ਦੀ ਰਿਹਾਈ ਲਈ 14 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀ ਸਿਹਤ ਬੇਹੱਦ ਚਿੰਤਾਜਨਕ ਸਥਿਤੀ ਵਿੱਚ ਹੈ ।ਕਿਸੇ ਵੀ ਵਕਤ ਕੋਈ ਭਾਣਾ ਵਰਤ ਸਕਦਾ ਹੈ ਇਸ ਕਰਕੇ ਸਮੂਹ ਸਿੱਖ ਜਗਤ ਨੂੰ ਵਿਸ਼ੇਸ਼ ਧਿਆਨ ਦਿੰਦਿਆਂ ਸਾਰਥਕ ਉਪਰਾਲੇ ਕਰਨ ਦੀ ਲੋੜ ਹੈ ।
ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ‘ਤੇ 6 ਜੂਨ, 1984 ਨੂੰ ਸ੍ਰੀ ਦਰਬਾਰ ਸਾਹਿਬ (ਅੰਮਿ੍ਤਸਰ) ਉੱਤੇ ਹੋਏ ਫ਼ੌਜੀ ਹਮਲੇ ਦੌਰਾਨ ਵਾਪਰੇ ਖ਼ੂਨੀ ਘੱਲੂਘਾਰੇ ਦੀ 30ਵੀਂ ਵਰ੍ਹੇਗੰਢ ਮੌਕੇ ਇੰਗਲੈਂਡ ਅਤੇ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਵਸਦੇ ਸਿੱਖ ਵੱਲੋਂ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ. ਕੇ. ਦੀ ਅਗਵਾਈ 'ਚ 8 ਜੂਨ ਦਿਨ ਐਤਵਾਰ ਨੂੰ ਲੰਡਨ ਵਿਖੇ ਇਕ ਭਾਰੀ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ ।
« Previous Page