ਪੰਜਾਬ ਅਤੇ ਹਿਮਾਚਲ ਪਰਦੇਸ਼ ਵਿੱਚ ਪੈ ਰਹੇ ਲਗਾਤਾਰ ਮੀਹ ਕਾਰਨ ਦਰਿਆਵਾਂ ਤੇ ਬਰਸਾਤੀ ਨਾਲਿਆਂ ਵਿੱਚ ਵੱਧ ਪਾਣੀ ਆਉਣ ਕਾਰਨ ਡੈਮਾਂ ਵਿੱਚ ਵੀ ਪਾਣੀ ਦਾ ਪੱਧਰ ਤੇਜੀ ਨਾਲ ਵਧ ਰਿਹਾ ਹੈ। ਕਣੀਦਾਰ ਟਿਕਾਵਾਂ ਮੀਹ ਤਕਰੀਬਨ ਲੰਘੇ 36 ਘੰਟਿਆਂ ਤੋਂ ਜਾਰੀ ਹੈ ਜਿਸ ਨਾਲ ਭਾਖੜਾ ਅਤੇ ਪੌਂਗ ਬੰਨ੍ਹਾਂ ਵਿੱਚ ਪਾਣੀ ਦੇ ਪੱਧਰ ਚ ਤੇਜੀ ਨਾਲ ਵਾਧਾ ਹੋਣਾ ਜਾਰੀ ਹੈ।
ਭਾਰੀ ਮੀਂਹ ਕਾਰਨ ਡੈਮਾਂ ’ਚੋਂ ਪਾਣੀ ਛੱਡਣ ਉੱਤੇ ਪੰਜਾਬ, ਹਰਿਆਣਾ ਤੇ ਰਾਜਸਥਾਨ ਆਹਮੋ ਸਾਹਮਣੇ ਹੋ ਗਏ। ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੀ ਤਕਨੀਕੀ ਕਮੇਟੀ ਦੀ ਅੱਜ ਇੱਥੇ ਹੋਈ ਮੀਟਿੰਗ ਦੌਰਾਨ ਪੰਜਾਬ ਦੇ ਅਧਿਕਾਰੀਆਂ ਨੇ 15 ਅਗਸਤ ਤੱਕ ਮੌਜੂਦਾ ਰਫ਼ਤਾਰ ਨਾਲ ਪਾਣੀ ਛੱਡਣ ਉੱਤੇ ਜ਼ੋਰ ਦਿੱਤਾ, ਜਦ ਕਿ ਹਰਿਆਣਾ ਅਤੇ ਰਾਜਸਥਾਨ ਦੇ ਅਧਿਕਾਰੀਆਂ ਨੇ ਗਰਮੀ ਦੇ ਸੀਜ਼ਨ ਵਿੱਚ ਪੂਰਾ ਪਾਣੀ ਲੈਣ ਦੇ ਮਕਸਦ ਨਾਲ ੲਿਸ ਤਰ੍ਹਾਂ ਪਾਣੀ ਛੱਡਣ ਦਾ ਵਿਰੋਧ ਕੀਤਾ ਹੈ।
ਭਾਰੀ ਮੀਂਹ ਕਾਰਨ ਡੈਮਾਂ ਵਿੱਚ ਪਾਣੀ ਵਧਣ ਕਾਰਨ ਭਾਖੜਾ ਡੈਮ ਅਤੇ ਪੌਾਗ ਡੈਮ ਤੋਂ ਛੱਡਿਆ ਜਾ ਰਿਹਾ ਵਾਧੂ ਪਾਣੀ ਤੇ ਬਰਸਾਤੀ ਨਾਲਿਆਂ 'ਚ ਆ ਰਹੇ ਹਜ਼ਾਰਾਂ ਕਿਊਸਕ ਪਾਣੀ ਨੇ ਸ੍ਰੀ ਅਨੰਦਪੁਰ ਸਾਹਿਬ, ਤਰਨ ਤਾਰਨ ਅਤੇ ਫ਼ਿਰੋਜ਼ਪੁਰ ਦੇ ਅੰਦਰ ਧੁੱਸੀ ਬੰਨ੍ਹ ਦੇ ਅੰਦਰ ਵਾਲੇ ਦਰਿਆਈ ਖੇਤਰ ਦੇ ਨੀਵਾਨ ਵਾਲੇ ਖੇਤਾਂ 'ਚ ਖੜ੍ਹੀਆਂ ਫ਼ਸਲਾਂ ਨੂੰ ਆਪਣੀ ਲਪੇਟ 'ਚ ਲੈਣਾ ਸ਼ੁਰੂ ਕਰ ਦਿੱਤਾ ਹੈ ।
« Previous Page