ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਕਿਹਾ ਕਿ ਬਾਦਲ ਸਰਕਾਰ ਨੇ ਤਾਂ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਨੂੰ ਬਹੁਤ ਹਲਕੇ ਤਰੀਕੇ ਨਾਲ ਲਿਆ ਤੇ ਜਾਂਚ ਦੇ ਨਾਮ ਤੇ ਬੇਦੋਸ਼ੇ ਸਿੱਖਾਂ ਤੇ ਅਤਿਆਚਾਰ ਹੀ ਕੀਤੇ। ਜਸਟਿਸ ਜੋਰਾ ਸਿੰਘ ਕਮਿਸ਼ਨ ਤਾਂ ਬਣਾ ਦਿੱਤਾ ਪਰ ਉਸਦੀ ਰਿਪੋਰਟ ਜਨਤਕ ਨਹੀ ਕੀਤੀ।
ਅੰਮ੍ਰਿਤਸਰ ਵਿਖੇ ਪੰਜ ਪਿਆਰੇ ਸਿੰਘਾਂ ਲਈ ਦਫਤਰ ਦੇ ਉਦਘਾਟਨ ਮੌਕੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ ਝੱਜੀਆਂ, ਭਾਈ ਤਰਲੋਕ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਮੰਗਲ ਸਿੰਘ ਨੇ ਵਿਸ਼ਵ ਭਰ ਵਿੱਚ ਵੱਸਦੇ ਸਿੱਖਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਲੁੱਟੀ ਗਈ ਸਿੱਖ ਰੈਫਰੈਂਸ ਲਾਇਬਰੇਰੀ ਦੇ ਵਡਮੁੱਲੇ ਖਜਾਨੇ ਨੂੰ ਵਾਪਿਸ ਹਾਸਿਲ ਕਰਨ ਲਈ ਯਤਨਸ਼ੀਲ ਹੋਣ।
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਵਲੋਂ ਅੰਮ੍ਰਿਤਸਰ ਵਿਖੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿਚ ਨਵਾਂ ਦਫਤਰ ਖੋਲ੍ਹਿਆ ਗਿਆ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਸਤਨਾਮ ਸਿੰਘ ਖੰਡਾ, ਭਾਈ ਸਤਨਾਮ ਸਿੰਘ, ਭਾਈ ਮੇਜਰ ਸਿੰਘ, ਭਾਈ ਮੰਗਲ ਸਿੂੰਘ ਅਤੇ ਭਾਈ ਤਰਲੋਚਨ ਸਿੰਘ ਨੇ ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਮਾਫੀ ਦੇਣ ’ਤੇ ਸਖਤ ਨੋਟਿਸ ਲਿਆ ਸੀ। ਇਨ੍ਹਾਂ ਪੰਜਾਂ ਨੂੰ ਸ਼੍ਰੋਮਣੀ ਕਮੇਟੀ ਨੇ ‘ਬਰਖਾਸਤ’ ਕਰ ਦਿੱਤਾ ਸੀ।
ਡੇਰਾ ਸਿਰਸਾ ਮੁਖੀ ਨੂੰ ਦਿੱਤੀ ਬਿਨ ਮੰਗੀ ਮੁਆਫੀ ਮਾਮਲੇ ਤੇ ਜਥੇਦਾਰਾਂ ਦੇ ਬਾਈਕਾਟ ਦਾ ਸੱਦਾ ਦੇਣ ਵਾਲੇ ਪੰਜ ਪਿਆਰੇ ਸਿੰਘਾਂ ਨੇ ਕਿਹਾ ਹੈ ਕਿ ਖਾਲਸਾ ਪੰਥ ਦੇ ਮਾਣ-ਸਨਮਾਨ ਦਾ ਕਤਲ ਕਰਨ ਵਾਲੇ ਸਰਕਾਰੀ ਸਰਪ੍ਰਸਤੀ ਨਾਲ ਤਖਤ ਸਾਹਿਬਾਨ ਤੇ ਬੈਠੇ ਜਥੇਦਾਰਾਂ ਨੂੰ ਪੰਥਕ ਮਸਲਿਆਂ ਪ੍ਰਤੀ ਫੈਸਲਾ ਲੈਣ ਦਾ ਕੋਈ ਅਧਿਕਾਰ ਨਹੀ ਹੈ ਕਿਉਂਕਿ ਇਹ ਪੰਥ ਦੇ ਦੋਸ਼ੀ ਹਨ ਤੇ ਪੰਥ ਵਲੋਂ ਨਕਾਰੇ ਜਾ ਚੁੱਕੇ ਹਨ।
ਅਮਰੀਕਾ ਦੇ ਸੂਬੇ ਵਰਜੀਨੀਆ ਵਿਖੇ ਅੰਮ੍ਰਿਤ ਸੰਚਾਰ ਮੌਕੇ ਸਿਰਫ ਦੋ ਬਾਣੀਆਂ ਪੜ੍ਹਕੇ ਮਰਿਆਦਾ ਨਾਲ ਕੀਤੇ ਖਿਲਵਾੜ ਦਾ ਗੰਭੀਰ ਨੋਟਿਸ ਲੈਂਦਿਆਂ ਸਾਲ 2015 ਵਿੱਚ ਸਿੱਖ ਕੌਮ ਨੂੰ ਧਾਰਮਿਕ ਸੇਧ ਦੇਣ ਹਿੱਤ ਅੱਗੇ ਆਏ ਭਾਈ ਸਤਨਾਮ ਸਿੰਘ ਖੰਡੇਵਾਲਾ ਤੇ ਸਾਥੀਆਂ ਨੇ ਵਿਸ਼ਵ ਭਰ ਵਿੱਚ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਰਹੇ ਪੰਜ ਪਿਆਰੇ ਸਾਹਿਬਾਨ ਨੂੰ ਬੇਨਤੀ ਰੂਪੀ ਅਪੀਲ ਕੀਤੀ ਹੈ ਕਿ: ‘ਆਉ!ਸਾਰੇ ਰਲਕੇ ਸ਼ਬਦ ਗੁਰੂ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਮੁਹਿੰਮ ਨੂੰ ਇੱਕ ਲਹਿਰ ਦੇ ਰੂਪ ਵਿੱਚ ਚਲਾਕੇ ਪੰਥ ਦੀ ਸੇਵਾ ਕਰੀਏ ਤੇ ਪੰਥ ਨੂੰ ਦਰਪੇਸ਼ ਮਸਲਿਆਂ ਨੂੰ ਗੁਰਮਤਿ ਦੀ ਰੋਸ਼ਨੀ ਵਿੱਚ ਹੱਲ ਕਰਨ ਹਿੱਤ ਯਤਨਸ਼ੀਲ ਹੋਈਏ’।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਹੋਰ ਪੰਥਖਕ ਧਿਰਾਂ ਵੱਲੋਂ 10 ਨਵੰਬਰ 2016 ਨੂੰ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਵਿੱਚ ਸੱਦੇ ਸਰਬੱਤ ਖਾਲਸਾ ਦੇ ਸਮਾਗਮ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੇ ਅਸਹਿਮਤੀ ਜ਼ਾਹਿਰ ਕੀਤੀ ਹੈ।
ਸਿੱਖ ਵਿਦਵਾਨ ਅਤੇ ਇਤਿਹਾਸਕਾਰ ਸ੍ਰ. ਅਜਮੇਰ ਸਿੰਘ ਨੇ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਸਿੱਖ ਪੰਥ ਦੀ ਮੌਜੂਦਾ ਹਾਲਤ ਦਾ ਵਿਸ਼ਲੇਸ਼ਣ ਕੀਤਾ ਅਤੇ ਨਾਲ ਹੀ ਇਨ੍ਹਾਂ ਘਟਨਾਵਾਂ ਵਿੱਚ ਸਿੱਖਾਂ ਦੇ ਰਾਜਸੀ ਅਤੇ ਧਾਰਮਿਕ ਆਗੂਆਂ ਵੱਲੋਂ ਨਿਭਾਈ ਭੁਮਿਕਾ ਬਾਰੇ ਗੱਲ ਕੀਤੀ। ਇਸਤੋਂ ਇਲਾਵਾ ਉਨ੍ਹਾਂ ਨੇ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਸੇਵਾ ਨਿਭਾਅ ਰਹੇ ਪੰਜਾਂ ਪਿਆਰਿਆਂ ਦੀ ਭੁਮਿਕਾ ਸਬੰਧੀ ਆਪਣੇ ਵਿਚਾਰ ਪ੍ਰਗਟ ਕੀਤੇ।
ਪੰਥਕ ਰਵਾਇਤਾਂ ‘ਤੇ ਪਹਿਰਾ ਦੇਣ ਵਾਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਦਾ ਅੱਜ ਗੁਰਦੁਆਰਾ ਸ਼ਹੀਦਾਂ ਪਿੰਡ ਜੈਤਪੁਰ-ਸਜਾਵਲਪੁਰ ਪਹੁੰਚਣ ’ਤੇ ਨਿੱਘਾ ਸੁਆਗਤ ਕੀਤਾ ਗਿਆ। ਪੰਜ ਪਿਆਰਿਆਂ ਨੂੰ ਪੰਥਕ ਸ਼ਖਸ਼ੀਅਤਾਂ ਭਾਈ ਦਲਜੀਤ ਸਿੰਘ ਬਿੱਟੂ, ਭਾਈ ਕੰਵਰਪਾਲ ਸਿੰਘ ਦਲ ਖਾਲਸਾ, ਭਾਈ ਅਮਰੀਕ ਸਿੰਘ, ਗਿਆਨੀ ਹਰਬੰਸ ਸਿੰਘ ਤੇਗ, ਭਾਈ ਜਰਨੈਲ ਸਿੰਘ ਖਾਲਸਾ, ਭਾਈ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੂਬਾ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਸਿਰੋਪਾਓ ਭੇਟ ਕੀਤੇ ਗਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਅਵਤਾਰ ਸਿੰਘ ਖਿਲਾਫ ਸਥਾਨਿਕ ਅਦਾਲਤ ਵਿੱਚ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਅਧੀਨ ਪਰਚਾ ਦਰਜ਼ ਕਰਨ ਲਈ ਸ਼ਿਕਾਇਤ ਦਰਜ਼ ਕਰਵਾਈ ਗਈ ਹੈ।
ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਮਾਫੀਨਾਮਾ ਜਾਰੀ ਕਰਨ ਦੇ ਮਾਮਲੇ ਵਿੱਚ ਅਕਾਲ ਤਖਤ ਸਾਹਿਬ ਵਿਖੇ ਉਨ੍ਹਾਂ ਨੂੰ ਤਲਬ ਕਰਨ ਵਾਲੇ, ਸ਼੍ਰੋਮਣੀ ਕਮੇਟੀ ਵੱਲੋਂ ਬਰਖਾਸਤ ਪੰਜ ਪਿਆਰਿਆਂ ਨੇ ਆਪਣੇ ਕੀਤੇ ਐਲਾਨ ਮੁਤਾਬਿਕ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਪ੍ਰਚਾਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ।
Next Page »