ਸ੍ਰੀ ਮੁਕਤਸਰ ਸਾਹਿਬ: ਪਿਛਲੇ ਲੰਬੇ ਸਮੇਂ ਤੋਂ ਨਹਿਰਾਂ ’ਚ ਦੂਸ਼ਿਤ ਅਤੇ ਕੈਮੀਕਲ ਯੁਕਤ ਪਾਣੀ ਆਉਣ ਦੇ ਮਾਮਲੇ ਸਬੰਧੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ...
ਚੰਡੀਗੜ੍ਹ: ਬਿਆਸ ਦਰਿਆ ਵਿਚ ਮਿਲੇ ਕੈਮੀਕਲ ਪਦਾਰਥਾਂ ਦਾ ਅਸਰ ਹੁਣ ਨਹਿਰੀ ਪਾਣੀ ਵਿਚ ਵੀ ਜਾ ਮਿਲਿਆ ਹੈ ਜਿਸ ਨੂੰ ਵੱਡੀ ਗਿਣਤੀ ਵਿਚ ਲੋਕ ਪੀਣ ਅਤੇ ...
ਇੱਕ ਪਾਸੇ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੋਟਰਾਂ 'ਤੇ ਬਿੱਲ ਲਾਉਣ ਦੀਆਂ ਮਸ਼ਕਾਂ ਕਰ ਰਹੀ ਹੈ ਦੂਜੇ ਪਾਸੇ ਕੇਂਦਰ ਸਰਕਾਰ ਨੇ ਪੰਜਾਬ ਨੂੰ ਘੂਰ ਕੇ ਆਖਿਆ ਹੈ ਕਿ ਛੇਤੀ ਤੋਂ ਛੇਤੀ ਮੋਟਰਾਂ ਦੇ ਬਿੱਲ ਘੱਲਣੇ ਸ਼ੁਰੂ ਕਰੋ। ਕੇਂਦਰੀ ਖੇਤੀਬਾੜੀ ਮਹਿਕਮੇ ਅਤੇ ਨੀਤੀ ਆਯੋਗ (ਪਲੈਨਿੰਗ ਕਮਿਸ਼ਨ) ਨੇ ਪੰਜਾਬ ਦੇ ਅਫ਼ਸਰਾਂ ਨੂੰ ਦਿੱਲੀ ਸੱਦ ਕੇ ਇਹ ਹਾਦਾਇਤ ਕੀਤੀ। ਦੂਜੇ ਪਾਸੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਇਸ ਗੱਲ ਨੂੰ ਪੰਜਾਬ ਦੀ ਆਰਥਿਕ ਘੇਰਾ ਬੰਦੀ ਕਰਾਰ ਦਿੱਤਾ ਹੈ।
ਚੰਡੀਗੜ: ਭਾਰਤ ਦੇ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਹੈਰਾਨੀ ਜਾਹਰ ਕੀਤੀ ਹੈ ਕੇ ਪੰਜਾਬ ਵਿੱਚ ਬਹੁਤ ਹੀ ਨਾਮਾਤਰ ਐਨ.ਆਰ.ਆਈਜ਼ ਦੀਆਂ ਵੋਟਾ ਦਰਜ ਨੇ ਜਦ ਕੇ ...
ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਪੰਜਾਬ ਦੀ ਵਾਧੂ ਬਿਜਲੀ ਪਾਕਿਸਤਾਨ ਤੇ ਨੇਪਾਲ ਨੂੰ ਵੇਚਣ ਦੀ ਮਨਜ਼ੂਰੀ ਮੰਗੀ।
ਪੰਜਾਬ ਵਿਧਾਨ ਸਭਾ ਲਈ 4 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਕੱਲ੍ਹ (11 ਮਾਰਚ ਨੂੰ) ਹੋਏਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ਦੱਸਿਆ ਕਿ ਵਿਧਾਨ ਸਭਾ ਦੇ 117 ਹਲਕਿਆਂ ਲਈ ਵੋਟਾਂ ਦੀ ਗਿਣਤੀ ਨੇਪਰੇ ਚਾੜ੍ਹਨ ਲਈ 14 ਹਜ਼ਾਰ ਮੁਲਾਜ਼ਮ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 11 ਮਾਰਚ ਨੂੰ ਸਵੇਰੇ 27 ਸਥਾਨਾਂ 'ਤੇ ਸਥਾਪਤ ਕੀਤੇ ਗਏ 54 ਕੇਂਦਰਾਂ 'ਚ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਹਲਕਾ ਗਿੱਲ ਵਿੱਚ ਈਵੀਐਮ ਮਸ਼ੀਨਾਂ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਨਾ ਹੋਣ ਸਬੰਧੀ ਦਿੱਤੇ ਜਾ ਰਹੇ ਭਰੋਸੇ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਇਤਰਾਜ਼ ਜਤਾ ਰਹੀ ਹੈ। ਇਸ ਸਬੰਧ ’ਚ ਵੀਰਵਾਰ ਨੂੰ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਦੀ ਹਦਾਇਤ ’ਤੇ ਕਮਿਸ਼ਨ ਦੀ ਦੋ ਮੈਂਬਰੀ ਟੀਮ ਨਰਿੰਦਰ ਚੌਹਾਨ ਅਤੇ ਰਜੇਸ਼ ਕੁਮਾਰ ਦੀ ਅਗਵਾਈ ’ਚ ਸਟਰੌਂਗ ਰੂਮ ਦਾ ਦੌਰਾ ਕਰਨ ਲਈ ਆਈ ਤੇ ਹਲਕੇ ਦੇ ਉਮੀਦਵਾਰਾਂ ਨਾਲ ਮੀਟਿੰਗ ਵੀ ਕੀਤੀ। ਇਨ੍ਹਾਂ ਮੈਂਬਰਾਂ ਵੱਲੋਂ ਕੀਤੀ ਛਾਣਬੀਣ ਦੀ ਰਿਪੋਰਟ ਵਿੱਚ ਸ਼ਾਮਲ ਤੱਥਾਂ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਮਜੀਠਾ, ਸੰਗਰੂਰ, ਮੁਕਤਸਰ, ਮੋਗਾ, ਸਰਦੂਲਗੜ੍ਹ ਅਤੇ ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਪੈਂਦੇ 48 ਪੋਲਿੰਗ ਬੂਥਾਂ ’ਤੇ ਅੱਜ (ਵੀਰਵਾਰ ਨੂੰ) ਦੁਬਾਰਾ ਵੋਟਾਂ ਪਵਾਈਆਂ ਜਾ ਰਹੀਆਂ ਹਨ। ਇਨ੍ਹਾਂ ਪੋਲਿੰਗ ਬੂਥਾਂ ’ਤੇ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। ਇਨ੍ਹਾਂ ਬੂਥਾਂ ’ਤੇ 4 ਫਰਵਰੀ ਨੂੰ ਪਈਆਂ ਵੋਟਾਂ ਦੌਰਾਨ ਵੀਵੀਪੀਏਟ ਮਸ਼ੀਨਾਂ (ਵੋਟ ਦੀ ਪੁਸ਼ਟੀ ਲਈ ਪਰਚੀ ਕੱਢਣ ਵਾਲੀ ਮਸ਼ੀਨ) ’ਚ ਖ਼ਰਾਬੀ ਆਉਣ ਕਾਰਨ ਇਹ ਵੋਟਾਂ ਪਵਾਈਆਂ ਜਾ ਰਹੀਆਂ ਹਨ। ਦੁਬਾਰ ਵੋਟਿੰਗ ਦੇ ਕੰਮ 'ਤੇ ਨਿਗਰਾਨੀ ਲਈ ਉਪ ਚੋਣ ਕਮਿਸ਼ਨਰ ਸੰਦੀਪ ਸਕਸੈਨਾ ਪੰਜਾਬ ’ਚ ਹੀ ਰੁਕੇ ਹੋਏ ਹਨ।
ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਲਈ ਪੰਜ ਹਲਕਿਆਂ ਦੇ 32 ਪੋਲਿੰਗ ਸਟੇਸ਼ਨਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਲਈ ਹੋ ਰਹੀ ਜ਼ਿਮਨੀ ਚੋਣ ਲਈ 16 ਪੋਲਿੰਗ ਬੂਥਾਂ ‘ਤੇ ਮੁੜ ਵੋਟਿੰਗ ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਚੋਣ ਕਮਿਸ਼ਨ ਨੇ ਮੁੜ ਵੋਟਿੰਗ ਲਈ 9 ਫਰਵਰੀ (ਵੀਰਵਾਰ) ਦਾ ਦਿਨ ਤੈਅ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਉਮੀਦਵਾਰ ਵਕੀਲ ਹਰਵਿੰਦਰ ਸਿੰਘ ਫ਼ੂਲਕਾ ਅਤੇ ਹਲਕਾ ਗਿੱਲ ਤੋਂ ਉਮੀਦਵਾਰ ਜੀਵਨ ਸਿੰਘ ਸੰਗੋਵਾਲ ਨੇ ਹਲਕਾ ਗਿੱਲ ਦੇ ਆਰ.ਓ. ਗਗਨਦੀਪ ਸਿੰਘ ਵਿਰਕ ਵੱਲੋਂ 5-7 ਹੋਰ ਸਾਥੀਆਂ ਨਾਲ ਸਟਰੌਂਗ ਰੂਮ ਵਿਚ ਵੜ੍ਹ ਕੇ ਈ.ਵੀ.ਐਮ. (EVM) ਮਸ਼ੀਨਾਂ ਨਾਲ ਛੇੜਛਾੜ ਕਰਨ ਦਾ ਦੋਸ਼ ਲਗਾਇਆ ਹੈ। ਐਡਵੋਕੇਟ ਫ਼ੂਲਕਾ ਨੇ ਕਿਹਾ ਕਿ ਇਸ ਬਾਰੇ ਪਾਰਟੀ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਹੈ।
Next Page »