ਦਿੱਲੀ ਦੀ ਇੱਕ ਨਿੱਜੀ ਕੰਪਨੀ ਵਲੋਂ ਸਿੱਖ ਸ਼ਸ਼ਤਰ ਵਿਿਦਆ ਗਤਕਾ ਨੁੰ ਨਿੱਜੀ ਨਾਮ ਹੇਠ ਪੇਟੈਂਟ ਕਰਵਾਏ ਜਾਣ ਜਿਥੇ ਵੱਖ ਵੱਖ ਸਿੱਖ ਜਥੇਬੰਦੀਆਂ ਤੇ ਗਤਕਾ ਸਿਖਲਾਈ ਨਾਲ ਜੁੜੀਆਂ ਸੰਸਥਾਵਾਂ ਨੇ ਅਜੇਹੀ ਕੁਤਾਹੀ ਕਰਨ ਵਾਲੀ ਕੰਪਨੀ ਖਿਲਾਫ ਧਾਰਮਿਕ ਤੇ ਕਾਨੂੰਨੀ ਸਜਾ ਦੀ ਮੰਗ ਕੀਤੀ ਹੈ ਉਥੇ ਕੁਝ ਸਵਾਲ ਅਜੇਹੇ ਹਨ ਜੋ ਇਸ ਸਮੁੱਚੇ ਵਰਤਾਰੇ ਦੇ ਪਿਛੋਕੜ ਵੱਲ ਝਾਤ ਦੀ ਮੰਗ ਕਰਦੇ ਹਨ।
ਬਾਣੀ ਅਤੇ ਬਾਣੇ ਅਧਾਰਤ ਸਿੱਖ ਸ਼ਸ਼ਤਰ ਕਲਾ ਗਤਕਾ ਨੂੰ ਦਿੱਲੀ ਦੀ ਇਕ ਫ਼ਰਮ ਵੱਲੋਂ ਸਿੱਖ ਸ਼ਸ਼ਤਰ ਵਿਿਦਆ ਅਤੇ ਗਤਕੇ ਦੇ ਨਾਂ ਨੂੰ ਟਰੇਡ ਮਾਰਕ ਕਾਨੂੰਨ ਤਹਿਤ ਪੇਟੈਂਟ ਕਰਵਾਉਣ ਦੀ ਸਖ਼ਤ ਨਿੰਦਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਬੰਧਤ ਫ਼ਰਮ ਨੂੰ ਤਾੜਨਾ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਇਤਿਹਾਸ ਅਤੇ ਵਿਰਾਸਤ ਨਾਲ ਜੁੜੀ ਗੁਰੂ ਬਖ਼ਸ਼ਿਸ਼ ਪੁਰਾਤਨ ਵਿਰਾਸਤੀ ਯੁੱਧ ਕਲਾ ਨਾਲ ਛੇੜ-ਛਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ।
ਸਿੱਖ ਸ਼ਾਸਤਰ ਵਿੱਦਿਆ ਅਤੇ ਗੱਤਕਾ ਦਾ ਸਿੱਧਾ ਸਬੰਧ ਗੁਰੂ ਸਾਹਿਬਾਨ ਅਤੇ ਗੁਰਮਤਿ ਮਰਿਆਦਾ ਨਾਲ ਹੈ, ਜੋ ਗੁਰਮਤਿ ਜੀਵਨ ਦਾ ਅਨਿੱਖੜਵਾ ਅੰਗ ਹੈ, ਜਿਸ ਨਾਲ ਕਿਸੇ ਤਰ੍ਹਾਂ ਵੀ ਤਰ੍ਹਾਂ ਦੀ ਛੇੜਛਾੜ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਨੂੰ ਸਿੱਖ ਵਿਰਾਸਤ ਨੂੰ ਆਪਣੀ ਨਿੱਜੀ ਜਾਇਦਾਦ ਨਹੀਂ ਬਣਾ ਸਕਦਾ।
ਗੱਤਕਾ ਖੇਡ ਸਿੱਖ ਇਤਿਹਾਸ ਤੇ ਵਿਰਾਸਤ ਨਾਲ ਜੁੜੀ, ਗੁਰੂ ਸਾਹਿਬਾਨ ਵੱਲੋਂ ਵਰੋਸਾਈ ਸਮੁੱਚੀ ਕੌਮ ਦੀ ਮਾਣਮੱਤੀ ਤੇ ਪੁਰਾਤਨ ਖੇਡ ਹੈ ਅਤੇ ਕੋਈ ਵੀ ਇਸ ਨੂੰ ਰਜਿਸਟਰਡ ਜਾਂ ਪੇਟੈਂਟ ਨਹੀਂ ਕਰਵਾ ਸਕਦਾ।
ਗੱਤਕਾ ਵਿਰਸੇ ਦੀ ਪੁਰਾਤਨ ਖੇਡ ਹੈ ਜੋ ਖਿਡਾਰੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੀ ਹੈ। ਇਸ ਕਰਕੇ ਰਾਜ ਸਰਕਾਰ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਡ ਵਿਭਾਗ ਰਾਹੀਂ ਪ੍ਰਫੁੱਲਤ ਕਰਨ ਖਾਤਰ ਪੰਜਾਬ 'ਚ ਵੱਖ ਵੱਖ ਥਾਵਾਂ 'ਤੇ ਗੱਤਕਾ ਸਿਖਲਾਈ ਕੇਂਦਰ ਖੋਲੇ ਜਾਣਗੇ ਤਾਂ ਜੋ ਬੱਚੇ ਨਸ਼ਿਆਂ ਅਤੇ ਮਾੜੀਆਂ ਕੁਰਿਹਤਾਂ ਤੋਂ ਬਚਦੇ ਹੋਏ ਖੇਡਾਂ ਨਾਲ ਜੁੜ ਸਕਣ।
ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਇੰਟਰਨੈਸਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਅਤੇ ਐਸੋਸੀਏਸ਼ਨ ਆਫ ਇੰਡੀਆ ਵਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਚੌਥਾ ਵਿਰਸਾ ਸੰਭਾਲ ਗੱਤਕਾ ਕੱਪ ਕਰਵਾਇਆ ਗਿਆ ਜਿਸ ਵਿਚ ਚੋਟੀ ਦੀਆਂ ਗੱਤਕਾ ਟੀਮਾਂ ਨੇ ਜੰਗਜੂ ਕਲਾ ਦੇ ਜੌਹਰ ਵਿਖਾਏ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਣ ਲਈ ਪਿੰਡ ਪੱਧਰ 'ਤੇ ਗੱਤਕੇਬਾਜ਼ੀ ਦੇ ਵਿਰਾਸਤੀ ਮੁਕਾਬਲੇ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਸਮੂਹ ਨੌਜਵਾਨਾਂ ਖਾਸ ਕਰਕੇ ਲੜਕੀਆਂ ਨੂੰ ਇਹ ਸਵੈ-ਰੱਖਿਆ ਦੀ ਮਾਣਮੱਤੀ ਖੇਡ ਅਪਨਾਉਣ ਚਾਹੀਦਾ ਹੈ।
ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਵੱਲੋਂ ਆਰੰਭੀ ਵਿਰਸਾ ਸੰਭਾਲ ਗੱਤਕਾ ਲੜੀ ਤਹਿਤ ਵਿਸਾਖੀ ਦੇ ਦਿਹਾੜੇ ਮੌਕੇ ਅੱਜ ਇੱਥੇ ਤਲਵੰਡੀ ਸਾਬੋ ਵਿਖੇ 15ਵੇਂ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਖਾਲਸਾਈ ਜਾਹੋ-ਜਲਾਲ ਨਾਲ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆਂ ਇਸਮਾ ਦੇ ਸੀਨੀਅਰ ਸਕੱਤਰ ਉਦੇ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਬਠਿੰਡਾ ਦੇ ਸਹਿਯੋਗ ਨਾਲ ਕਰਵਾਏ ਇਸ ਵਿਰਾਸਤੀ ਟੂਰਨਾਮੈਂਟ ਵਿਚ 10 ਟੀਮਾਂ ਨੇ ਭਾਗ ਲਿਆ ਅਤੇ ਟੂਰਨਾਮੈਂਟ ਦਾ ਉਦਘਾਟਨ ਅਕੈਡਮੀ ਦੇ ਚੇਅਰਮੈਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ. ਹਰਜੀਤ ਸਿੰਘ ਗਰੇਵਾਲ ਨੇ ਕੀਤਾ।
ਗੁਰੂ ਹਰਗੋਬਿੰਦ ਖਾਲਸਾ ਕਾਲਜ, ਗੁਰੂਸਰ ਸੁਧਾਰ (ਜ਼ਿਲ੍ਹਾ ਲੁਧਿਆਣਾ) ਵਿਖੇ ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ ਦੇ ਅੰਤਰ-ਕਾਲਜ ਗੱਤਕਾ ਮੁਕਾਬਲੇ ਸ਼ੁਰੂ ਹੋਏ ਜਿਸ ਵਿੱਚ ਵੱਖ-ਵੱਖ ਕਾਲਜਾਂ ਵਿੱਚੋਂ ਲੜਕਿਆਂ ਦੀਆਂ 16 ਟੀਮਾਂ ਅਤੇ ਲੜਕੀਆਂ ਦੀਆਂ 18 ਟੀਮਾਂ ਭਾਗ ਲੈ ਰਹੀਆਂ ਹਨ। ਤਿੰਨ ਰੋਜ਼ਾ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਾਲਜ ਪਿੰ੍ਰਸੀਪਲ ਡਾ. ਐਸ.ਐਸ. ਦਿਓਲ ਅਤੇ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਜਨਰਲ ਸਕੱਤਰ ਉਦੇ ਸਿੰਘ, ਜੋ ਕਿ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਕੱਤਰ ਵੀ ਹਨ, ਨੇ ਕੀਤਾ।
ਜਦੋਂ ਤੋਂ ਹਿੰਦੂਤਵੀਆਂ ਦੀ ਭਾਰਤੀ ਜਨਤਾ ਪਾਰਟੀ ਦੇ ਨਾਮ ਹੇਠ ਮੁਤੱਸਬੀ ਸਰਕਾਰ ਨੇ ਭਾਰਤ ਦੀ ਰਾਜ ਸੱਤਾ ਤੇ ਕਬਜ਼ਾ ਕੀਤਾ ਹੈ ਉਦੋਂ ਤੋਂ ਹੀ ਭਾਰਤ ਦੀਆਂ ਵਸਨੀਕ ਸਮੂਹ ਘੱਟ ਗਿਣਤੀਆਂ ਨੂੰ ਭਗਵੇਂ ਰੰਗ ਵਿੱਚ ਰੰਗਣ ਦੀਆਂ ਕੁਚਾਲਾਂ ਜਾਰੀ ਹਨ। ਪਿਛਲੇ ਦਿਨੀਂ ਯੋਗ ਦਿਵਸ ਦੇ ਬਹਾਨੇ ਇਹਨਾਂ ਨੇ ਆਪਣਾ ਹਿੰਦੂਤਵੀ ਪ੍ਰਭਾਵ ਦਿਖਾਉਣ ਦਾ ਕੋਝਾ ਯਤਨ ਕੀਤਾ। ਪਰ ਸਿੱਖ ਕੌਮ ਨੇ ਇਸ ਨੂੰ ਬੁਰੀ ਤਰਾਂ ਨਕਾਰਦਿਆਂ ਇਸ ਦਿਨ ਗੱਤਕਾ ਦਿਵਸ ਵਜੋਂ ਮਨਾ ਕੇ ਅਜ਼ਾਦ ਸਿੱਖ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਗਿਆ। ਜੋ ਕਿ ਬਹੁਤ ਹੀ ਸ਼ਲਾਘਾਯੋਗ ਕਦਮ ਹੈ।
Next Page »