ਲੰਘੇ ਦਿਨ (੭ ਜੂਨ ਨੂੰ) ਸ਼ਹੀਦ ਭਾਈ ਬਖਸ਼ੀਸ਼ ਸਿੰਘ ਮਾਲੋਵਾਲ ਦੀ ਯਾਦ ਵਿੱਚ ਦੂਜਾ ਸ਼ਹੀਦੀ ਸਮਾਗਮ ਕਰਵਾਇਆ ਗਿਆ ।
ਸਿੱਖ ਸੰਗਤਾਂ ਤੇ ਵੱਖ-ਵੱਖ ਜਥਿਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਨਮਿਤ ਅਰਦਾਸ ਵਿੱਚ ਸ਼ਮੂਲੀਅਤ ਕੀਤੀ। ਸੰਗਤ ਪੂਰੀ ਭਾਵਨਾ ਅਤੇ ਸ਼ਰਧਾ ਨਾਲ ਸਮਾਗਮ ਵਿਚ ਸ਼ਾਮਿਲ ਹੋਈ ਸੀ।
ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਸਿੱਖ ਜਥਾ ਮਾਲਵਾ ਵੱਲੋਂ 4 ਜੂਨ 2023, ਸ਼ਾਮੀ 7 ਵਜੇ ਗੁਰਦੁਆਰਾ ਪਾਤਿਸ਼ਾਹੀ ਨੌਵੀਂ ਭਵਾਨੀਗੜ੍ਹ (ਸੰਗਰੂਰ) ਵਿਖੇ ਸਮਾਗਮ ਕਰਵਾਇਆ ਜਾ ਰਿਹਾ ਹੈ।
ਦਲ ਖਾਲਸਾ ਵੱਲੋਂ ਜੂਨ 1984 ਵਿੱਚ ਦਰਬਾਰ ਸਾਹਿਬ ਅਤੇ ਹੋਰ ਸਿੱਖ ਗੁਰਦੁਆਰਿਆਂ 'ਤੇ ਫੌਜੀ ਹਮਲੇ ਦੀ 39ਵੀਂ ਵਰ੍ਹੇਗੰਢ ਮੌਕੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ।
ਸਿੱਖ ਜਥਾ ਮਾਲਵਾ ਵੱਲੋਂ ਕਰਵਾਏ ਗਏ ਇਸ ਸਮਾਗਮ ਵਿਚ ਪੰਥ ਸੇਵਕ ਜਥਾ ਦੋਆਬਾ ਦੇ ਪੰਥ ਸੇਵਕ ਭਾਈ ਮਨਧੀਰ ਸਿੰਘ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ।
ਅਰਬਨ ਅਸਟੇਟ ਪਟਿਆਲਾ ਦੀ ਸਿੱਖ ਸੰਗਤ ਵੱਲੋਂ 5 ਜੂਨ 2022 ਨੂੰ ਜੂਨ 1984 ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਯਾਦਗਾਰੀ ਦੀਵਾਨ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਘੱਲੂਘਾਰਾ ਜੂਨ 1984 ਪਿਛਲੇ ਕਾਰਨਾਂ ਬਾਰੇ ਵਿਸ਼ਲੇਸ਼ਣ ਸਾਂਝਾ ਕੀਤਾ।
ਘੱਲੂਘਾਰਾ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਪੰਥ ਸੇਵਕ ਜਥਾ ਮਾਝਾ ਵਲੋਂ ਇਕ ਗੁਰਮਤਿ ਸਮਾਗਮ 1 ਜੂਨ 2022 ਨੂੰ ਬਟਾਲਾ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਮਨਧੀਰ ਸਿੰਘ ਨੇ ਜੰਗ ਅਤੇ ਸ਼ਹਾਦਤ ਦੇ ਵਿਸ਼ੇ ਬਾਰੇ ਵਿਚਾਰ ਪੇਸ਼ ਕੀਤੇ।
ਸਾਡੀ ਬੁਨਿਆਦ ਗੁਰਬਾਣੀ ਹੈ, ਤੇ ਜਿੰਨ੍ਹਾਂ ਨੂੰ ਯਾਦ ਕਰਨਾ ਹੈ ਉਹ ਬਾਣੀ ਪੜਦੇ ਪੜਦੇ ਗੁਰਬਾਣੀ ਹੀ ਹੋ ਗਏ ਸਨ। ਬਾਣੀ ਤੋਂ ਪਵਿੱਤਰ ਸਿੱਖ ਲਈ ਹੋਰ ਹੈ ਵੀ ਕੀ? ਤੇ ਪਵਿੱਤਰ ਚੀਜ਼ਾਂ ਨਾਲ ਗਲਤੀ ਨਾਲ ਜਾਂ ਅਨਜਾਣ ਪੁਣੇ 'ਚ ਵੀ ਗਲਤ ਵਰਤਾਰਾ ਕਰਨਾ ਕੀ ਨੁਕਸਾਨ ਕਰਦਾ ਹੈ, ਇਹਦਾ ਕਿਆਸ ਸ਼ਬਦਾਂ 'ਚ ਨਹੀਂ ਲਾਇਆ ਜਾ ਸਕਦਾ।
ਜੂਨ 1984 ਵਿੱਚ ਹਿੰਦੁਸਤਾਨੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮਿਤੀ 9 ਜੂਨ, ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ, ਗੁਰਦੁਆਰਾ ਥੜ੍ਹਾ ਸਾਹਿਬ, ਪਾਤਿਸ਼ਾਹੀ ਛੇਵੀਂ ਇਆਲੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਜਾ ਰਿਹਾ ਹੈ।
ਜੂਨ 1984 ਵਿੱਚ ਗੁਰੂ ਖਾਲਸਾ ਪੰਥ ’ਤੇ ਬਿਪਰ ਰਾਜ-ਹਉਂ (ਦਿੱਲੀ ਦਰਬਾਰ) ਵੱਲੋਂ ਕੀਤੇ ਬਹੁ-ਪਸਾਰੀ ਹਮਲੇ ਨੂੰ ਸਿੱਖ ਤੀਜੇ ਘੱਲੂਘਾਰੇ ਵਜੋਂ ਯਾਦ ਕਰਦੇ ਹਨ। ਬਿਪਰ ਦਾ ਅਸਲ ਮਨੋਰਥ ਸਿੱਖੀ ਦੇ ਨਿਆਰੇਪਣ ਨੂੰ ਮੇਟ ਕੇ ਇਸ ਨੂੰ ਬਿਪਰ ਪ੍ਰਬੰਧ ਵਿੱਚ ਜਜ਼ਬ ਕਰ ਲੈਣਾ ਸੀ। ਗੁਰੂ ਨਾਨਕ ਪਾਤਿਸਾਹ ਦੇ ਵੇਲੇ ਤੋਂ ਹੀ ਬਿਪਰ ਅਤੇ ਗੁਰਮਤਿ ਵਿਚਾਰਧਾਰਾ ਦਾ ਟਕਰਾਅ ਸ਼ੁਰੂ ਹੋ ਗਿਆ ਸੀ ਪਰ 1947 ਤੋਂ ਬਾਅਦ ਜਦੋਂ ਬਿਪਰ ਨੂੰ ਤਖ਼ਤ ਮਿਲ ਗਿਆ ਫਿਰ ਇਸ ਨੇ ਸਾਰੇ ਪਸਾਰਾਂ ਵਿੱਚ ਆਪਣਾ ਹਮਲਾ ਤੇਜ਼ ਕਰ ਦਿੱਤਾ। ਸਮੇਂ ਦੇ ਤਖ਼ਤਾਂ ਨਾਲ ਸਿੱਖ ਪਹਿਲਾਂ ਵੀ ਲੜ੍ਹਦੇ ਰਹੇ ਹਨ ਪਰ ਇਸ ਵਾਰ ਦੇ ਮਨੋਵਿਗਿਆਨਕ ਅਸਰ ਪਹਿਲਾਂ ਨਾਲੋਂ ਬਿਲਕੁਲ ਵੱਖਰੇ ਅਤੇ ਘਾਤਕ ਹਨ। ਇੱਕ ਤਾਂ ਇਸ ਵਾਰ ਹਮਲਾਵਰ ਕਿਤੋਂ ਬਾਹਰੀ ਖਿੱਤੇ ’ਚੋਂ ਨਹੀਂ ਆਇਆ ਸਗੋਂ ਇੱਥੋਂ ਦੇ ਸਥਾਨਿਕ ਮੱਤ ਵਾਲੇ ਹੀ ਹਮਲਾਵਰ ਹੋਏ ਜਿਸ ਵਰਤਾਰੇ ਦੀ ਸਿੱਖਾਂ ਦਾ ਵੱਡਾ ਹਿੱਸਾ ਆਸ ਨਹੀਂ ਸੀ ਕਰਦਾ
« Previous Page — Next Page »