ਬੰਦੀ ਛੋੜ ਦਿਹਾੜੇ ਮੌਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉੜੀ ਤੋਂ ਗਿਆਨੀ ਹਰਪ੍ਰੀਤ ਸਿੰਘ ਵਲੋਂ ਬੀਤੇ ਦਿਨ ਸਿੱਖਾਂ ਦੇ ਨਾਂਅ ਪੜਿਆ ਗਿਆ ਸੰਦੇਸ਼ ਵੀ ਵਿਰੋਧ ਦੀ ਭੇਟ ਚੜ੍ਹ ਗਿਆ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਰਘਬੀਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖਾਲਸਾ ਅਤੇ ਕਥਾਵਾਚਕ ਭਾਈ ਰਣਜੀਤ ਸਿੰਘ ਗੌਹਰ ਵਲੋਂ ਸੰਗਤਾਂ ਨਾਲ ਪਾਈ ਗੁਰਮਤਿ ਵਿਚਾਰਾਂ ਦੀ ਸਾਂਝ ਵੇਲੇ ਸ਼ਾਂਤੀ ਬਣੀ ਰਹੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਦੇ ਪ੍ਰਬੰਧ ਹੇਠਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵਜੋਂ ਅਹੁੱਦਾ ਸੰਭਾਲਣ ਮੌਕੇ ਜਿਥੇ ਸਾਲ 2015 ਵਿਚ ਡੇਰਾ ਸਿਰਸਾ ਮੁਖੀ ਨੂੰ ਮਾਫੀ ਦੇ ਮਾਮਲੇ ਵਿੱਚ ਸੰਗਤੀ ਰੋਹ ਤੇ ਰੋਸ ਦਾ ਸ਼ਿਕਾਰ ਹੋਏ ਗਿਆਨੀ ਗੁਰਬਚਨ ਸਿੰਘ ਹਾਜਰ ਸਨ ਉਥੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਵੀ ਮੌਜੂਦ ਸਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਵਲੋਂ 22 ਅਕਤੂਬਰ ਨੂੰ ਸੱਦੀ ਗਈ ਹੰਗਾਮੀ ਬੈਠਕ ਨੇ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਨੂੰ ਪ੍ਰਵਾਨ ਕਰ ਲਿਆ ਹੈ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਵਾਧੂ ਜਥੇਦਾਰ ਲਾ ਦਿੱਤਾ ਗਿਆ ਹੈ। ਗਿਆਨੀ ਹਰਪ੍ਰੀਤ ਸਿੰਘ ਹੁਣ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹੋਣ ਦੇ ਨਾਲ-ਨਾਲ ਆਰਜੀ ਤੌਰ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰਨੀ ਜਥੇਦਾਰ ਵੀ ਹੋਣਗੇ ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਏ ਗਏ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਜੀ ਵਲੋਂ ਦਿੱਤੇ ਗਏ ਅਸਤੀਫੇ ਤੋਂ ਬਾਅਦ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੀ ਅੰਤ੍ਰਿੰਗ ਕਮੇਟੀ ਦੀ 22 ਅਕਤੂਬਰ ਨੂੰ ਹੰਗਾਮੀ ਬੈਠਕ 72 ਘੰਟਿਆਂ ਦੀ ਸੂਚਨਾ ਉੱਤੇ ਸੱਦੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗ.ਪ੍ਰ.ਕ.) ਵੱਲੋਂ ਲਾਏ ਗਏ ਸ਼੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋ.ਗ.ਪ੍ਰ.ਕ. ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਚਿੱਠੀ ਲਿਖ ਜਥੇਦਾਰੀ ਦੇ ਅਹੁਤੋਂ ਤੋਂ ਅਸਤੀਫਾ ਦੇਣ ਦੀ ਇੱਛਾ ਜ਼ਾਹਿਰ ਕੀਤੀ ਹੈ।
28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿੱਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਉਪਰ ਹੋਈ ਖੁੱਲੀ ਬਹਿਸ ਬਾਅਦ ਜਿਨ੍ਹਾਂ ਲੋਕਾਂ ਉਪਰ ਸਾਲ 2015 ਵਿੱਚ ਵਾਪਰੇ ਬੇਅਦਬੀ ਤੇ ਬਹਿਬਲ ਕਲਾਂ ਕਾਂਡ ਬਾਰੇ ਉਂਗਲ ਉੱਠੀ ਹੈ ।ਉਨ੍ਹਾਂ ਵਿੱਚ ਮੁੱਖ ਤੌਰ 'ਤੇ ਸਾਬਕਾ ਮੁਖ ਮੰਤਰੀ ਪਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਸ਼ਾਮਿਲ ਹਨ।ਗਿਆਨੀ ਗੁਰਬਚਨ ਸਿੰਘ ਵਲੋਂ ਡੇਰਾ ਸਿਰਸਾ ਮੁਖੀ ਮੁਆਫੀ ਮਾਮਲੇ ਵਿੱਚ ਨਿਭਾਈ ਭੂਮਿਕਾ ਨੂੰ ਲੈ ਕੇ ਗਿਆਨੀ ਗੁਰਬਚਨ ਸਿੰਘ ਤੇ ਉਸਦੇ ਪਰਿਵਾਰਕ ਜੀਆਂ ਵਲੋਂ ਸਰੋਤਾਂ ਤੋਂ ਵੱਧ ਬਣਾਈ ਜਾਇਦਾਦ ਦਾ ਚਿੱਠਾ ਤਾਂ ਵਿਧਾਨ ਸਭਾ ਵਿੱਚ ਵੀ ਗੂੰਜਿਆ ਹੈ ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਇੱਕ ਸਮਾਗਮ ਦੌਰਾਨ ਕਥਾ ਕੀਰਤਨ ਕਰਦਿਆਂ ਸਿੱਖ ਨੌਜੁਆਨਾਂ ਦੇ ਕਤਲੇਆਮ ਦੇ ਦੋਸ਼ੀ ਬੇਅੰਤ ਸਿਹੁੰ ਨੂੰ ਸ਼ਹੀਦ ਕਹਿਣ ਵਾਲੇ ਬਾਬਾ ਘਾਲਾ ਸਿੰਘ ...
ਸਿੱਖ ਧਰਮ ਦੇ ਪੰਜਵੇਂ ਗੁਰੂ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਸਾਹਿਬ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ 200 ਸਾਲ ਤੋਂ ਵੱਧ ਪੁਰਾਤਨ ਅਤੇ ਵਿਰਾਸਤੀ ਦਰਸ਼ਨੀ ਡਿਓੜੀ ਨੂੰ ਢਾਹ ਕੇ ਉਸ ਥਾਂ ਨਵੀਂ ਇਮਾਰਤ ਬਣਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਵਲੋਂ ਇਸ ਦੀ ਕਾਰ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੂੰ ਦਿੱਤੇ ਜਾਣ 'ਤੇ ਸ਼ੁੱਕਰਵਾਰ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ ਤੇ ਬਾਬਾ ਜਗਤਾਰ ਸਿੰਘ ਦੀ ਹਾਜ਼ਰੀ ਵਿਚ ਅਰਦਾਸ ਕਰਕੇ ਜਦ ਦਰਸ਼ਨੀ ਡਿਓੜੀ ਨੂੰ ਢਾਹੁਣ ਲਈ ਟੱਕ ਲਗਾਏ ਗਏ ਤਾਂ ਉੱਥੇ ਹਾਜ਼ਰ ਸੰਗਤ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ।
ਜਾਬ ਸਰਕਾਰ ਦੇ ਵਜ਼ੀਰ ਨਵਜੋਤ ਸਿੰਘ ਸਿੱਧੂ ਨੇ ਸ਼੍ਰੋਮਣੀ ਕਮੇਟੀ ਦੁਆਰਾ ਥਾਪੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਨਾਮ ਸੌਪੇ ਇੱਕ ਪੱਤਰ ਵਿੱਚ ਮੰਗ ਕੀਤੀ ਹੈ ਸਿਰਸਾ ਡੇਰੇ ਦੇ ਦਲਾਲਾਂ ਨੂੰ ਪੰਥ ‘ਚੋਂ ਛੇਕਿਆ ਜਾਵੇ। ਅੱਜ ਇਥੇ ਕਾਹਲੀ ਨਾਲ ਪੁਜੇ ਨਵਜੋਤ ਸਿੰਘ ਸਿੱਧੂ ਨੇ ਇਸ ਸਬੰਧੀ ਇੱਕ ਚਾਰ ਸਫਿਆਂ ਦਾ ਮੰਗ ਪੱਤਰ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਸਰਪੰਚ ਨੂੰ ਸੌਪਿਆ।
ਭਾਈ ਘਨ੍ਹੱਈਆ ਜੀ ਦੀ 300 ਸਾਲਾ ਬਰਸੀ ਨੂੰ ਸਮਰਪਿਤ ਸਕੂਲਾਂ, ਕਾਲਜਾਂ ਦੇ ਸਟਾਫ ਤੇ ਵਿਿਦਆਰਥੀਆਂ ਨੂੰ ਫਸਟ ਏਡ ਸਬੰਧੀ ਜਾਗਰੂਕ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਕਰਵਾਏ ਸਮਾਪਤੀ ਸਮਾਗਮ ਵਿੱਚ ਗਿਆਨੀ ਗੁਰਬਚਨ ਸਿੰਘ ਦੇ ਪੁਜਣ ਤੇ ਸਮਾਗਮ ਦੇ ਕੋ-ਆਰਡੀਨੇਟਰ ਪ੍ਰਿੰਸੀਪਲ ਬਲਜਿੰਦਰ ਸਿੰਘ ਰੋਸ ਵਜੋਂ ਸਮਾਗਮ ਹਾਲ ਚੋਂ ਬਾਹਰ ਚਲੇ ਗਏ।
Next Page »