ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੱਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।
ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਭਿਖੀਵਿੰਡ ਨੇ ਕਿਹਾ ਹੈ ਕਿ ਦਰਬਾਰ ਸਾਹਿਬ ਦੀ ਦਰਸ਼ਨੀ ਡਿਊੜੀ ਤੋਂ ਸਾਲ 2010 ਵਿੱਚ ਉਤਾਰੇ ਗਏ ਦਰਵਾਜੇ ਸੋਮ ਨਾਥ ਮੰਦਰ ਦੇ ਹਨ।
ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਚੇਤਾਵਨੀ ਕਾਰਨ ਦਰਬਾਰ ਸਾਹਿਬ ਸਮੂਹ ਵਿੱਚ ਬੇਅੰਤ ਸਿੰਘ ਦੀ ਯਾਦ ਵਿੱਚ ਕਰਵਾਏ ਸ਼ਹੀਦੀ ਸਮਾਗਮ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਨਹੀਂ ਕੀਤਾ ਤੇ ਸਮੁੱਚੀ ਕਾਰਵਾਈ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਤਾਰ ਸਿੰਘ ਵੱਲੋਂ ਸਿਰੇ ਚੜ੍ਹਾਈ ਗਈ। ਸਿੱਖ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ ਜੇਕਰ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸੰਬੋਧਨ ਕੀਤਾ ਜਾਂ ਸ਼ਹੀਦਾਂ ਦੇ ਪਰਿਵਾਰਾਂ ਦੇ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਤਾਂ ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।
ਸਿੱਖ ਪੰਥ ਦੇ ਸਤਿਕਾਰਤ ਤਖਤ ਸਾਹਿਬਾਨ ਵਿਖੇ ਸੇਵਾ ਨਿਭਾਉਣ ਵਾਲੇ ਜਥੇਦਾਰਾਂ ਅਤੇ ਪੰਜ ਪਿਆਰਿਆਂ ਦੇ ਸਤਿਕਾਰਤ ਅਹੁੱਦਿਆਂ ਨੂੰ ਪ੍ਰਬੰਧਕੀ ਸੰਸਥਾਵਾਂ ਦੀ ਨਿਯਮਾਵਲੀ ਗੁਲਾਮੀ ਤੋਂ ਮੁਕਤ ਕਰਾਉਣ ਸਬੰਧੀ ਸਚਖੰਡ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬ ਵਲੋਂ ਦਿੱਤੇ ਬਿਆਨ ਦੇ ਹੱਕ ਵਿੱਚ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ,ਰਾਗੀ ਜਥੇ,ਅਰਦਾਸੀਏ ਸਿੰਘ ਅਤੇ ਹੋਰ ਜਾਗਰੂਕ ਮੁਲਾਜਮ ਖੁੱਲਕੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਪ੍ਰਗਟਾਈ ਗਈ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਪੰਜ ਪਿਆਰਿਆਂ ਦੇ ਸਰਬ-ਉੱਚ ਰੁਤਬੇ ਨੂੰ ਪ੍ਰਵਾਨ ਕਰ ਕੇ ਉਹਨਾਂ ਨੂੰ ਤੁਰੰਤ ਬਹਾਲ ਕਰਕੇ ਆਪਣੀ ਭੁੱਲ਼ ਸੁਧਾਰ ਲੈਣੀ ਚਾਹੀਦੀ ਹੈ।