ਪੀ.ਟੀ.ਸੀ. ਦੇ ਜਿਸ ਚੈਨਲ ਉੱਤੇ ਦਰਬਾਰ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ ਦਾ ਪ੍ਰਸਾਰਣ ਹੁੰਦਾ ਹੈ ਉਸ ਚੈਨਲ ਉੱਤੇ ਬਾਅਦ ਵਿਚ ਗੁਰਮਤਿ ਜੀਵਨ ਜੁਗਤ ਦੇ ਉਲਟ ਜਾ ਕੇ ਪੰਜਾਂ ਵਿਕਾਰਾਂ ਨੂੰ ਭੜਕਾਉਣ ਵਾਲੇ ਗੀਤ ਨਾਚ ਦਿਖਾਏ ਜਾਂਦੇ ਹਨ ਇਸ ਲਈ ਪੀ.ਟੀ.ਸੀ ਤੋਂ ਗੁਰਬਾਣੀ ਦਾ ਪ੍ਰਸਾਰਣ ਬੰਦ ਕੀਤਾ ਜਾਵੇ।
ਸਿੱਖ ਆਗੂਆਂ ਨੇ ਕਿਹਾ ਕਿ ਬਾਦਲਾਂ ਦੀ ਹੱਥਠੋਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਦਲਾਂ ਦੀ ਸਹਿ 'ਤੇ ਕੇਵਲ ਇੱਕ ਆਪਣੇ ਚਹੇਤੇ ਤੇ ਹਿੱਸੇਦਾਰੀ ਵਾਲੇ ਪੀ. ਟੀ. ਸੀ. ਚੈੱਨਲ ਨੂੰ ਸ਼੍ਰੀ ਦਰਬਾਰ ਸਾਹਿਬ ਤੋਂ ਸਿੱਧੇ ਪ੍ਰਸਾਰਣ ਦਾ ਏਕਾ ਅਧਿਕਾਰ ਦੇਣ ਦੀ ਕੁਨੀਤੀ ਦਾ ਇੱਕ ਮਾਰੂ ਪੜਾਅ ਹੈ।
ਪੀਟੀਸੀ ਪੰਜਾਬੀ ਚੈਨਲ ਵੱਲੋਂ ਗੁਰਬਾਣੀ ਉੱਤੇ ਬੌਧਿਕ ਸੰਪਤੀ ਦੇ ਦਾਅਵਿਆਂ ਦੇ ਚੱਲਦਿਆਂ ਅੱਜ ਦੁਪਹਿਰ 3 ਵਜੇ, ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸੈਕਟਰ 28 A , ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ
ਪੰਜਾਬ ਦੇ ਸਾਰੇ ਕੁਦਰਤੀ ਸਰੋਤਾਂ ਦਾ ਵਪਾਰੀਕਰਨ ਕਰਦੇ ਕਰਦੇ ਹੁਣ ਉਹ ਗੁਰਬਾਣੀ ਦਾ ਵਪਾਰੀਕਰਨ ਨਾ ਕਰਨ ਤਾਂ ਕਿ ਇਤਿਹਾਸ ਵਿੱਚ ਉਨ੍ਹਾਂ ਦਾ ਨਾਅ ਕਿਤੇ ਕਾਲੇ ਅੱਖਰਾਂ ਵਿਚ ਨਾ ਲਿਖਿਆ ਜਾਵੇ।
ਚੰਡੀਗੜ੍ਹ (ਤੇਜਿੰਦਰ ਸਿੰਘ): ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਰੋਜਾਨਾ ਮੁਖਵਾਕ (ਹੁਕਮਨਾਮਾ ਸਾਹਿਬ) ਉੱਤੇ ਪੀ.ਟੀ.ਸੀ. ਚੈਨਲ ਵਲੋਂ ਆਪਣੀ ਅਜਾਰੇਦਾਰੀ ਦਰਸਾਉਣ ਦਾ ...
ਗੁਰਬਾਣੀ ਦੇ ਰਸੀਆਂ ਦੀ ਸਹੁਲ਼ਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵੈੱਬਸਾਈਟ ’ਤੇ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਚੱਲਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਦੇ ਨਾਲ-ਨਾਲ ਗਾਇਨ ਕੀਤੇ ਜਾ ਰਹੇ ਸ਼ਬਦ ਦੇ ਦੋ ਭਾਸ਼ਾਵਾਂ ਵਿੱਚ ਅਰਥ ਦਰਸਾਉਣ ਦੀ ਸਹੁਲਤ ਸ਼ੁਰੂ ਕਰ ਦਿੱਤੀ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਜਲਦੀ ਹੀ ਇੱਕ ਮੋਬਾਈਲ ਗੁਰਬਾਣੀ ਐਪ ਸੇਵਾ ਵੀ ਸ਼ੁਰੂ ਕੀਤੀ ਜਾ ਰਹੀ ਹੈ।