ਤੀਜੇ ਘੱਲਘਾਰੇ (ਜੂਨ 1984 ਦੇ ਹਮਲੇ) ਦੀ 36ਵੀਂ ਵਰ੍ਹੇਗੰਢ ਮੌਕੇ ਜਰਮਨੀ ਰਹਿੰਦੇ ਸੰਘਰਸ਼ਸ਼ੀਲ ਸਿੱਖਾਂ ਵੱਲੋਂ 6 ਜੂਨ ਦਿਨ ਸ਼ਨੀਵਾਰ ਨੂੰ ਫਰੈਂਕਫਰਟ ਸਥਿਤ ਭਾਰਤੀ ਸਫਾਰਤਖਾਨੇ (ਕੌਂਸਲੇਟ) ਦੇ ਬਾਹਰ ਰੋਹ ਮੁਜ਼ਾਹਰਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਤੀਜੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਂਟਰ ਦੀ ਸੰਗਤਾਂ ਵੱਲੋ 7 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਵੀ ਕਰਵਾਏ ਜਾ ਰਹੇ ਹਨ।
ਸਾਲ 2014 ਵਿੱਚ ਜਰਮਨ ਦੇ ਅਧਿਕਾਰੀਆਂ ਦੇ ਧਿਆਨ ਵਿਚ ਇਹ ਗੱਲ ਆਈ ਕਿ ਇੱਕ ਜਰਮਨੀ ਵਿੱਚ ਵਿਅਕਤੀ ਭਾਰਤੀ ਏਜੰਸੀਆਂ ਲਈ ਸਿੱਖਾਂ ਅਤੇ ਕਸ਼ਮੀਰੀਆਂ ਦੀ ਜਾਸੂਸੀ ਕਰ ਰਿਹਾ ਸੀ।
ਭਾਰਤ ਦੀ ਖੁਫੀਆ ਏਜੰਸੀ ‘ਰਿਸਰਚ ਐਂਡ ਅਨਾਇਲਸਿਸ ਵਿੰਗ’ (ਰਾਅ) ਲਈ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਤੇ ਕਸ਼ਮੀਰ ਵਾਸਤੇ ਸੰਘਰਸ਼ਸ਼ੀਲ ਆਗੂਆਂ ਦੀ ਜਾਸੂਸੀ ਕਰਨ ਦੇ ਦੋਸ਼ੀਆਂ ਉਪਰ ਜਰਮਨੀ ਵਿਚ ਮੁਕਦਮਾ ਚੱਲੇਗਾ।