ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਜਨਰਲ ਸਕੱਤਰ ਸ. ਖੁਸ਼ਹਾਲ ਸਿੰਘ ਨੇ ਪੈ੍ਰਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਸਿੱਖਾਂ ਕੋਲੋਂ ਰਾਜਸੀ ਤਾਕਤ ਹਾਸਲ ਕਰਕੇ, ਮੁੜ ਸਿੱਖਾਂ ਨੂੰ ਹੀ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਬਣੀਆਂ ਸਰਕਾਰਾਂ ਮੌਕੇ ਇਕ ਦਰਜਨ ਅਜਿਹੇ ਗੋਲੀ ਕਾਂਡ ਵਾਪਰੇ ਜਿਨ੍ਹਾਂ 'ਚ ਦਰਜਨਾਂ ਹੀ ਬੇਕਸੂਰ ਸਿੱਖਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ।
ਪੰਜਾਬ ਸਰਕਾਰ ਨੇ ਦੀਨਾਨਗਰ ਵਿੱਚ 27 ਜੁਲਾਈ ਨੂੰ ਹੋਏ ਹਥਿਆਰਬੰਦ ਹਮਲੇ ਦੀ ਪਡੜਤਾਲ ਨੈਸ਼ਨਲ ਜਾਂਚ ਏਜੰਸੀ ਨੂੰ ਸੌਂਪਣ ਤੋਂ ਇਨਕਾਰ ਕਰ ਦਿੱਤਾ ਹੈ।
ਪਿੱਛਲੇ ਦਿਨੀ ਗੁਰਦਾਸਪੁਰ ਦੇ ਦੀਨਾਨਗਰ ਥਾਣੇ 'ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਦੌਰਾਨ ਭਾਰਤੀ ਮੀਡੀਆ ਨੇ ਇਸ ਹਮਲੇ ਨੂੰ ਸਿੱਖ ਖਾੜਕੂ ਲਹਿਰ ਅਤੇ ਸਿੱਖਾਂ ਨਾਲ ਜੋੜਦਿਆਂ ਬਿਨਾ ਸਿਰ-ਪੈਰ ਤੋਂ ਖ਼ਬਰਾਂ ਪ੍ਰਾਸਰਿਤ ਕੀਤੀਆ, ਜਿਸ ਕਰਕੇ ਸੰਸਾਰ ਭਰ ਵਿੱਚ ਬੈਠੀ ਸਿੱਖ ਕੌਮ ਵਿੱਚ ਭਾਰਤੀ ਮੀਡੀਆ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ।
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਅੱਜ ਗੁਰਦਾਸਪੁਰ ਦੇ ਥਾਣੇ ਦੀਨਾ ਨਗਰ 'ਤੇ ਹਥਿਆਰਬੰਦ ਹਮਲਾਵਰਾਂ ਵੱਲੋਂ ਕੀਤੇ ਹਮਲੇ ਨੂੰ ਬਾਜਪਾ ਦੇ ਐਮਪੀ ਆਰ. ਕੇ ਸਿੰਘ ਵੱਲੋਂ ਸਿੱਖਾਂ ਨਾਲ ਜੋੜਨ ਦੀ ਨਿਖੇਧੀ ਕੀਤੀ ਹੈ।
ਗੁਰਦਾਸਪੁਰ ਦੇ ਦੀਨਾਨਗਰ ਪੁਲਿਸ ਥਾਣੇ 'ਤੇ ਮਾਰੂ ਹਥਿਆਰਾਂ ਨਾਲ ਲੈਸ਼ ਹਮਲਾਵਰਾਂ ਨੇ ਨੇ ਹਮਲਾ ਕਰ ਦਿੱਤਾ ਹੈ , ਜਿਸ ਵਿਚ ਦੋ ਪੁਲਸ ਕਰਮਚਾਰੀ ਦੇ ਮਾਰੇ ਜਾਣ ਅਤੇ ਕਈ ਹੋਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ । ਇਸ ਦੇ ਇਲਾਵਾ ਕਈ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ ।