ਸੰਨ 1964 ਵਿੱਚ ਗੁਰਦੁਆਰਾ ਪਾਉਂਟਾ ਸਾਹਿਬ 'ਤੇ ਮਹੰਤ ਗੁਰਦਿਆਲ ਸਿੰਘ ਦਾ ਕਬਜਾ ਸੀ ਜੋ ਮਹੰਤ ਲਹਿਣਾ ਸਿੰਘ ਦਾ ਪੁੱਤਰ ਸੀ। ਮਹੰਤ ਲਹਿਣਾ ਸਿੰਘ ਜਲ੍ਹਿਆਂ ਵਾਲੇ ਬਾਗ਼ ਦੇ ਖੂਨੀ ਸਾਕੇ ਵਿੱਚ ਸ਼ਹੀਦ ਹੋਣ ਤੋਂ ਬਚ ਗਏ ਸਨ, ਇਸ ਕਰਕੇ ਪੰਥ ਵਿੱਚ ਉਹਨਾਂ ਦਾ ਸਤਿਕਾਰ ਸੀ ਪਰ ਮਹੰਤ ਲਹਿਣਾ ਸਿੰਘ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਗੁਰਦਿਆਲ ਸਿੰਘ ਨੇ ਗੁਰਦੁਆਰੇ ’ਤੇ ਆਪਣਾ ਹੱਕ ਸਮਝਦੇ ਹੋਏ ਕਬਜ਼ਾ ਕਰ ਲਿਆ ਅਤੇ ਆਪਣੇ ਇੱਕ ਰਿਸ਼ਤੇਦਾਰ ਰਾਹੀਂ ਲੀਡਰਾਂ ਤਕ ਪਹੁੰਚ ਬਣਾ ਲਈ।