੧੦ ਨਵੰਬਰ ੨੦੨੪ ਨੂੰ ਸੀ-੨ ਜਨਕਪੁਰੀ, ਨਵੀਂ ਦਿੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਸਿੱਖ ਵਿਚਾਰਵਾਨ ਡਾ. ਸੇਵਕ ਸਿੰਘ ਵੱਲੋਂ ਕੀਤਾ ਗਿਆ ਵਖਿਆਨ ਆਪ ਜੀ ਨਾਲ ਸਾਂਝੇ ਕਰ ਰਹੇ ਹਾਂ।
5 ਨਵੰਬਰ 2024 ਨੂੰ ਦਿੱਲੀ ਦੇ ਰਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ, ਨਵੰਬਰ 1984 ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ।
ਪਿਛਲੇ ਦਿਨਾਂ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਅਤੇ ਸੁੰਦਰੀਕਰਨ ਦੇ ਨਾਮ ਹੇਠ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਇਮਾਰਤ ਦੀਆਂ ਦੀਵਾਰਾਂ ਉੱਤੇ ਪੱਥਰ ਲਗਾਇਆ ਜਾ ਰਿਹਾ ਹੈ। ਜਿਸ ਨਾਲ ਗੁਰਦੁਆਰਾ ਸਾਹਿਬ ਦੀ ਜੋ ਰਿਵਾਇਤੀ ਦਿੱਖ ਹੈ, ਉਹ ਖਤਮ ਹੋ ਰਹੀ ਸੀ।
ਪਿਛਲੇ ਦਿਨਾਂ ਤੋਂ ਗੁਰਦੁਆਰਾ ਸੀਸ਼ ਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕਾਰ ਸੇਵਾ ਅਤੇ ਸੁੰਦਰੀਕਰਨ ਦੇ ਨਾਮ ਹੇਠ ਗੁਰਦੁਆਰਾ ਸਾਹਿਬ ਦੀ ਇਤਿਹਾਸਿਕ ਇਮਾਰਤ ਦੀਆਂ ਦੀਵਾਰਾਂ ਉੱਤੇ ਪੱਥਰ ਲਗਾਇਆ ਜਾ ਰਿਹਾ ਹੈ।
ਦਿੱਲੀ ਦੇ ਚਾਂਦਨੀ ਚੌਂਕ ਵਿਖੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਗੁਰੂ ਸਾਹਿਬ ਜੀ ਦਾ ਪਾਵਨ ਸੀਸ ਭਾਈ ਜੈਤਾ ਜੀ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਏ ਸਨ। ਅੱਜ ਜਿੱਥੇ ਗੁਰਦੁਆਰਾ ਸੀਸਗੰਜ ਸਾਹਿਬ ਸੁਸ਼ੋਭਿਤ ਹੈ, ਉਥੇ ਦਸਵੇਂ ਪਾਤਿਸ਼ਾਹ ਨੇ ਗੁਰੂ ਤੇਗ ਬਹਾਦਰ ਸਾਹਿਬ ਦਾ ਸਸਕਾਰ ਕੀਤਾ ਅਤੇ ਉਨ੍ਹਾਂ ਦੀ ਯਾਦ ਵਿੱਚ ਗੁਰਦੁਆਰਾ ਸੀਸਗੰਜ ਸਾਹਿਬ ਦੀ ਉਸਾਰੀ ਕੀਤੀ।