ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਕਿਹਾ ਹੈ ਕਿ ਇੰਡੀਆ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਵਿੱਚ ਆਉਣ ਦੀ ਇਜਾਜਾਤ ਦੇਵੇ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਿੱਖਾਂ ਦੇ ਜਥੇ ਦਾ ਭਰਪੂਰ ਸਵਾਗਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਲੰਘੇ ਫਰਵਰੀ ਮਹੀਨੇ ਸਾਕਾ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਇੰਡੀਆ ਨੇ ਸਿੱਖ ਸ਼ਰਧਾਲੂਆਂ ਨੂੰ ਨਨਕਾਣਾ ਸਾਹਿਬ ਜਾਣ ਲਈ ਲੋੜੀਂਦੀ ਮਨਜੂਰੀ ਨਹੀਂ ਸੀ ਦਿੱਤੀ, ਜਿਸ ਦਾ ਸਿੱਖ ਸੰਸਥਾਵਾਂ ਅਤੇ ਜਥੇਬੰਦੀਆਂ ਵੱਲੋਂ ਤਿੱਖਾਂ ਵਿਰੋਧ ਕੀਤਾ ਗਿਆ ਸੀ।
ਕਰਤਾਰਪੁਰ ਸਾਹਿਬ ਲਾਂਘਾ ਨੂੰ ਸਿੱਖ ਅਤੇ ਮੁਸਲਮਾਨ ਦੋਹਾਂ ਕੌਮਾਂ ਦੇ ਵਿਸ਼ਵਾਸ, ਏਕਤਾ ਅਤੇ ਸਾਂਝ ਦਾ ਪ੍ਰਤੀਕ ਦਸਦਿਆਂ, ਦਲ ਖਾਲਸਾ ਅਤੇ ਅਕਾਲ ਫੈਡਰੇਸ਼ਨ ਨੇ ਹਿੰਦੁਸਤਾਨ ਸਰਕਾਰ ਕੋਲੋਂ ਲਾਂਘੇ ਨੂੰ ਮੁੜ ਖੋਲਣ ਦੀ ਮੰਗ ਕੀਤੀ।
ਸੰਨ ਸੰਤਾਲੀ ਦੀ ਵੰਡ, ਜਿਸ ਨੂੰ ਦਿੱਲੀ ਦਰਬਾਰ ਅਤੇ ਪਾਕਿਸਤਾਨ ਵੱਲੋਂ ਆਜਾਦੀ ਦਾ ਨਾਂ ਦਿੱਤਾ ਗਿਆ, ਦੀ ਪੰਜਾਬ ਅਤੇ ਸਿੱਖਾਂ ਨੂੰ ਭਾਰੀ ਕੀਮਤ ਤਾਰਨੀ ਪਈ। ਪੰਜ ਦਰਿਆਵਾਂ ਦੀ ਧਰਤੀ ਦੀ ਹਿੱਕ ਉੱਤੇ ਵਾਹੀ ਗਈ ਸਰਹੱਦ ਦੀ ਨਵੀਂ ਲਕੀਰ ਨੇ ਸਿੱਖਾਂ ਨੂੰ ਉਨ੍ਹਾਂ ਦੇ ਪਾਵਨ ਗੁਰਧਾਮਾਂ ਤੋਂ ਵਿਛੋੜ ਦਿੱਤਾ ਜਿਨ੍ਹਾਂ ਨੂੰ ਅਜਾਦ ਕਰਾਉਣ ਲਈ ਹਾਲੇ ਕੁਝ ਦਹਾਕੇ ਪਹਿਲਾਂ ਹੀ ਉਨ੍ਹਾਂ ਆਪਣੀਆਂ ਜਾਨਾਂ ਵਾਰੀਆਂ ਸਨ।
ਯੂਨਾਈਟਿਡ ਨੇਸ਼ਨਜ਼ ਦੇ ਸਕੱਤਰ ਜਨਰਲ ਐਂਟੋਨੀਓ ਗੁਤਰਸ ਅੱਜ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ।
ਸਰਹੱਦ ਦੇ ਦੋਵੇਂ ਪਾਸੇ ਅਤੇ ਸੰਸਾਰ ਭਰ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਮੈਂ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਮੌਕੇ ਮੁਬਾਰਕਬਾਦ ਦਿੰਦਾ ਹਾਂ। ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਉੱਤੇ ਸਿੱਖਾਂ ਲਈ ਇਸ ਮੌਕੇ ਦੀ ਅਹਿਮੀਅਤ ਮੁਸਲਮਾਨ, ਜਿਹਨਾਂ ਨੂੰ ਇਹ ਪਤਾ ਹੈ ਕਿ ਪਵਿੱਤਰ ਅਸਥਾਨਾਂ ਉੱਤੇ ਯਾਤਰਾ ਦਾ ਦੇ ਕੀ ਮਾਅਨੇ ਹੁੰਦੇ ਹਨ, ਚੰਗੀ ਤਰ੍ਹਾਂ ਸਮਝਦੇ ਹਨ।
ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦੇ ੫੫੦ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਸ਼ੁਰੂ ਹੋਏ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਉਤਸ਼ਾਹ ਲਗਾਤਾਰ ਜਾਰੀ ਹੈ।
ਵਰਲਡ ਸਿੱਖ ਨਿਊਜ਼ ਦੇ ਸੰਪਾਦਕ ਸ. ਜਗਮੋਹਨ ਸਿੰਘ ਅਤੇ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ 4 ਸਤੰਬਰ, 2019 ਨੂੰ ਕਰਤਾਰਪੁਰ ਸਾਹਿਬ, ਨਾਰੋਵਾਲ, ਪਾਕਿਸਤਾਨ ਵਿਖੇ ਜਾ ਕੇ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਚੱਲ ਰਹੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਗੋਬਿੰਦ ਸਿੰਘ ਨਾਲ ਉਚੇਚੇ ਤੌਰ ਉੱਤੇ ਗੱਲਬਾਤ ਕੀਤੀ ਜਿਸ ਉੱਤੇ ਅਧਾਰਤ ਇਹ ਖਾਸ ਪੇਸ਼ਕਸ਼ ਦੁਨੀਆ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾਂ ਦੀ ਜਾਣਕਾਰੀ ਹਿਤ ਪੇਸ਼ ਕੀਤੀ ਜਾ ਰਹੀ ਹੈ।
ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਲੜੀਵਾਰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ। ਸ਼੍ਰੋ.ਗੁ.ਪ੍ਰ.ਕ. ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਲੰਘੀ 7 ਸਤੰਬਰ ਤੋਂ ਇਨ੍ਹਾਂ ਸਮਾਗਮਾਂ ਦੀ ਸ਼ੁਰੂਆਤ ਹੋ ਚੁੱਕੀ ਹੈ, ਜੋ ਚੌਥੇ ਪਾਤਿਸ਼ਾਹ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਤੱਕ ਲਗਾਤਾਰ ਜਾਰੀ ਰਹਿਣਗੇ।
ਕਸ਼ਮੀਰ ਮਾਮਲੇ ਉੱਤੇ ਭਾਰਤ ਨਾਲ ਚੱਲ ਰਹੇ ਭਾਰੀ ਤਣਾਅ ਦੇ ਬਾਵਜੂਦ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਮਿੱਥੇ ਸਮੇਂ ਤੇ ਖੋਲਣ ਦੀ ਦ੍ਰਿੜਤਾ ਇੱਕ ਵਾਰ ਮੁੜ ਪ੍ਰਗਟ ਕੀਤੀ ਹੈ।
ਇੰਗਲੈਂਡ ਦੇ ਸਿੱਖਾਂ ਵੱਲੋਂ ਪਾਕਿਸਤਾਨ ਵਿਚਲੇ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਮਾਇਕ ਪੱਖੋਂ ਵੱਡਾ ਯੋਗਦਾਨ ਪਾਉਣ ਦਾ ਐਲਾਨ ਕੀਤਾ ਗਿਆ ਹੈ।
Next Page »