ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ੳ.ਪੀ ਸੋਨੀ ਨੂੰ ਉੱਪ-ਮੁੱਖ ਮੰਤਰੀ ਬਣਾਇਆ ਗਿਆ ਹੈ। ਪੰਜਾਬ ਕਾਂਗਰਸ ਵਿਚਲੇ ਦੋ ਧੜ੍ਹਿਆਂ ਦੀ ਇਸ ਪਾਟੋ-ਧਾੜ ਨਾਲ ਸ਼ੁਰੂ ਹੋਏ ਘਟਨਾਕ੍ਰਮ ਨੇ ਪੰਜਾਬ ਦੇ ਬਦਲ ਚੁੱਕੇ ਰਾਜਨੀਤਿਕ ਦ੍ਰਿਸ਼ ਨੂੰ ਉਭਾਰ ਕੇ ਸਾਡੇ ਸਾਹਮਣੇ ਲਿਆਂਦਾ ਹੈ।
ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲਈ ਪਿੜ ਸਜ ਚੁੱਕਿਆ ਹੈ। ਸਾਰੀਆਂ ਪਾਰਟੀਆਂ ਨੇ ਜਿੱਥੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ ਉੱਥੇ ਹੀ ਸਿਆਸਤ ਵਿੱਚ ਦਿਲਚਸਪੀ ਰੱਖਣ ਵਾਲੇ ਵਿਅਕਤੀ ਇਹਨਾਂ ਦੀਆਂ ਗਤੀਵਿਧੀਆਂ ਅਤੇ ਬਿਆਨਾਂ ਉੱਤੇ ਤਿੱਖੀ ਨਜ਼ਰ ਰੱਖ ਰਹੇ ਹਨ। ਚਾਹੁੰਦਿਆਂ ਨਾ ਚਾਹੁੰਦਿਆਂ ਵੀ ਪੰਜਾਬ ਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਸੂਬੇ ਦੀ ਮਾੜੀ ਵਿੱਤੀ ਹਾਲਤ, ਕਰਜਾ, ਖੇਤੀ ਬਾੜੀ, ਬੇਰੁਜ਼ਗਾਰੀ ਅਤੇ ਹੋਰ ਮਸਲਿਆਂ ਬਾਰੇ ਚਰਚਾ ਕੀਤੀ ਜਾ ਰਹੀ ਹੈ
ਭਾਰਤੀ ਮੁੱਖ ਧਾਰਾ ਦੀ ਸਿਆਸਤ ਉੱਤੇ ਗਊ ਬੈਲਟ ਵਾਲੇ ਰਾਜਾਂ- ਉੱਤਰ ਪ੍ਰਦੇਸ਼, ਬਿਹਾਰ, ਰਾਜਸਥਾਨ, ਹਰਿਆਣਾ, ਮੱਧਪ੍ਰਦੇਸ਼ ਦਾ ਦਬਦਬਾ ਰਹਿੰਦਾ ਹੈ। ਯੂਪੀ ਅਤੇ ਬਿਹਾਰ ਅਜਿਹੇ ਰਾਜ ਹਨ ਜਿੱਥੇ ਪਾਰਟੀਆਂ ਦੀ ਬਣਤਰ ਵੀ ਜਾਤ ਤੋਂ ਪ੍ਰਭਾਵਿਤ ਹੈ। ਬਿਹਾਰ ਵਿੱਚ ਬੀਜੇਪੀ ਨਾਲ ਗੱਠਜੋੜ 'ਚ ਸੱਤਾ ਮਾਣ ਰਹੀ ਜਨਤਾ ਦਲ ਸੰਯੁਕਤ ਨੂੰ ਮਹਾਂਦਲਿਤਾਂ ਦੀ ਪਾਰਟੀ ਮੰਨਿਆ ਜਾਂਦਾ ਹੈ, ਰਾਸ਼ਟਰੀ ਜਨਤਾ ਦਲ ਨੂੰ ਯਾਦਵਾਂ ਦੀ ਪਾਰਟੀ ਮੰਨਿਆ ਜਾਂਦਾ ਹੈ ਅਤੇ ਯੂਪੀ ਦੀ ਸਮਾਜਵਾਦੀ ਪਾਰਟੀ ਨੂੰ ਵੀ ਮੁੱਖ ਤੌਰ 'ਤੇ ਯਾਦਵਾਂ ਅਤੇ ਮੁਸਲਮਾਨਾਂ ਦੀ ਹਮਾਇਤ ਹਾਸਲ ਹੁੰਦੀ ਹੈ।
ਇਸ ਗੱਲਬਾਤ ਵਿੱਚ ਸ. ਗੁਰਜੋਤ ਸਿੰਘ ਨੇ ਪੰਜਾਬ ਅਤੇ ਸਿੱਖ ਪੰਥ ਦੀ ਬਾਰੇ ਰਾਜਨੀਤੀਕ, ਆਰਥਿਕਤਾ ਅਤੇ ਮਾਨਸਿਕਤਾ ਜੁੜੇ ਸੁਆਲ ਕੀਤੇ ਜਿਸਦੇ ਕਿ ਸਰਦਾਰ ਹਰਿੰਦਰ ਸਿੰਘ ਜੀ ਵਲੋਂ ਗੁਰਬਾਣੀ ਅਤੇ ਸਿੱਖ ਫਲਸਫੇ ਦੇ ਅਧਾਰ ਤੇ ਜਵਾਬ ਦਿੱਤੇ ਗਏ ਹਨ।
ਪਿਛਲੇ ਦਿਨੀੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਨਿੱਜੀ ਚੈਨਲ ਦੇ ਮੰਚ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਘਟਨਾਵਾਂ ਨੂੰ ਪਾਕਿਸਤਾਨੀ ਏਜੰਸੀ ਆਈ.ਐਸ.ਆਈ ਨਾਲ ਜੋੜਿਆ ਸੀ।