ਪੰਜਾਬ ਪੁਲਿਸ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਵਿਰੁੱਧ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ, ਤਸੀਹੇ ਦੇਣ ਅਤੇ ਉਸ ਨੂੰ ਜਾਨੋ ਖਤਮ ਕਰਨ ਦੇ 29 ਸਾਲ ਪੁਰਾਣੇ ਮਾਮਲੇ ਵਿਚ ਪਰਚਾ ਦਰਜ ਕੀਤਾ ਹੈ।
ਮੀਡੀਆ ਦੀਆਂ ਖ਼ਬਰਾਂ ਮੁਤਾਬਕ ਭਾਰਤ ਦੀ ਕੇਂਦਰ ਸਰਕਾਰ ਨੇ, ਹਾਲ ਹੀ ਵਿਚ ਸਾਬਕਾ ਕੈਟ ਗੁਰਮੀਤ ਪਿੰਕੀ ਜੋ ਪੁਲਿਸ ਵਿਚ ਭਰਤੀ ਹੋ ਗਿਆ ਸੀ, ਤੋਂ "ਬਹਾਦਰੀ ਦੇ ਇਨਾਮ" ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਕ ਕਤਲ ਕੇਸ ਵਿਚ ਸਜ਼ਾ ਹੋਣ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। 1997 'ਚ ਪੰਜਾਬ ਸਰਕਾਰ ਦੀਆਂ ਸਿਫਾਰਸ਼ਾਂ 'ਤੇ ਉਸਨੂੰ ਇਹ ਅਖੌਤੀ "ਬਹਾਦਰੀ ਲਈ ਪੁਲਿਸ ਤਮਗਾ" ਦਿੱਤਾ ਗਿਆ ਸੀ। ਪੰਜਾਬ ਸਰਕਾਰ ਵਲੋਂ ਸਿਫਾਰਥ ਪੱਤਰ 'ਚ ਇਸਨੂੰ ਭਾਰਤ ਦੀ ਅਖੰਡਤਾ ਲਈ ਕੰਮ ਕਰਨ ਵਾਲਾ ਦੱਸਿਆ ਗਿਆ ਸੀ।
ਪਟਿਆਲਾ ਪੁਲਿਸ ਨੇ ਸੀਨੀਅਰ ਪੱਤਰਕਾਰ ਤੋਂ ਸਿਆਸਤਦਾਨ ਬਣੇ ਆਮ ਆਦਮੀ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਪੰਜ ਹੋਰਾਂ ਖਿਲਾਫ ਦੋਸ਼ ਪੱਤਰ ਤਿਆਰ ਕਰ ਲਿਆ ਹੈ। ਇਹ ਦੋਸ਼ ਪੱਤਰ 19 ਦਸੰਬਰ 2015 ਦੀ ਪਟਿਆਲਾ ਜੇਲ੍ਹ ਦੀ ਘਟਨਾ ਦੇ ਸੰਬੰਧ ਵਿਚ ਹੈ। ਬਾਕੀ ਪੰਜ ਵਿਅਕਤੀਆਂ ਵਿਚੋਂ ਪੁਲਿਸ ਕੈਟ ਗੁਰਮੀਤ ਪਿੰਕੀ ਅਤੇ 4 ਜੇਲ੍ਹ ਮੁਲਾਜ਼ਮਾਂ ਦੇ ਨਾਮ ਹਨ।
ਪੰਜਾਬ ਪੁਲੀਸ ਦੇ ਸਾਬਕਾ ਇੰਸਪੈਕਟਰ ਅਤੇ ਚਰਚਿਤ ਪੁਲੀਸ ਕੈਟ ਰਹੇ ਗੁਰਮੀਤ ਸਿੰਘ ਪਿੰਕੀ ਨੇ ਅੱਜ ਡੀਜੀਪੀ ਪੰਜਾਬ ਸੁਰੇਸ਼ ਅਰੋੜਾ ’ਤੇ 80-90 ਦੇ ਦਹਾਕੇ ਦੌਰਾਨ ਹੋਏ ਇੱਕ ਮੁਕਾਬਲਾ ਬਾਰੇ ਗੰਭੀਰ ਦੋਸ਼ ਲਾਏ ਹਨ। ਪਿੰਕੀ ਨੇ ਕਿਹਾ ਕਿ ਉਸ ਦੀ ਜਾਨ ਨੂੰ ਖ਼ਤਰਾ ਹੈ ਅਤੇ ਜੇ ਉਸ ਨਾਲ ਕੋਈ ਮਾੜੀ ਘਟਨਾ ਵਾਪਰੀ ਤਾਂ ਇਸ ਲਈ ਅਰੋੜਾ ਸਮੇਤ ਡੀਜੀਪੀ (ਖੁਫ਼ੀਆ) ਅਨਿਲ ਕੁਮਾਰ ਸ਼ਰਮਾ ਜ਼ਿੰਮੇਵਾਰ ਹੋਣਗੇ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੱਤਰਕਾਰ ਤੋਂ ਰਾਜਨੀਤੀਕ ਬਣੇ ਕੰਵਰ ਸੰਧੂ ਨੂੰ ਅਣਅਧਿਕਾਰਤ ਤੌਰ ’ਤੇ ਜੇਲ੍ਹ ਵਿਚ ਜਾਣ ਦੇ ਕੇਸ ਵਿਚ ਰਾਹਤ ਦਿੰਦਿਆਂ ਉਨ੍ਹਾ ਦੀ ਗ੍ਰਿਫਤਾਰੀ ’ਤੇ ਰੋਕ ਲਾਈ ਹੈ। ਉਨ੍ਹਾਂ ’ਤੇ ਦੋਸ਼ ਲੱਗਿਆ ਸੀ ਕਿ ਉਹ ਬੀਤੇ ਵਰ੍ਹੇ 19 ਦਸੰਬਰ ਨੂੰ ਅਣਅਧਿਕਾਰਤ ਤਰੀਕੇ ਨਾਲ ਸਿੱਖ ਸਿਆਸੀ ਕੈਦੀ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਪਟਿਆਲਾ ਜੇਲ੍ਹ ਗਏ ਸਨ।
ਬੀਤੀ 5 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਹੀਦ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਮੀਤ ਕੌਰ ਅਤੇ ਲੁਧਿਆਣਾ ਨਿਵਾਸੀ ਬੀਬੀ ਪਲਵਿੰਦਰ ਕੌਰ ਵਲੋਂ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵਲੋਂ ਝੂਠੇ ਪੁਲਿਸ ਮੁਕਾਬਲਿਅਾਂ ਦੇ ਖੁਲਾਸਿਅਾਂ ਬਾਰੇ ਜਾਂਚ ਕਰਨ ਲਈ ਪਾਈ ਗਈ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ।
ਪੀਟੀਸੀ ਟੀਵੀ ਚੈਨਲ ‘ਤੇ ਪੰਜਾਬ ਪੁਲਿਸ ‘ਦੇ ਸਾਬਕਾ ਕੈਟ ਅਤੇ ਪੁਲਿਸ ਇੰਸਪੈਕਟਰ ਗੁਰਮੀਤ ਪਿੰਕੀ ਦੀ ਨਸ਼ਰ ਵੀਡੀਓੁ ਅਨੁਸਾਰ ਉਸ ਵੱਲੋਂ ਪੱਤਰਕਾਰ ਕੰਵਰ ਸੰਧੂ ਅਤੇ ਪੰਜਾਬ ਪੁਲਿਸ ਦੇ ਸਾਬਕਾ ਪੁਲਿਸ ਮੁਖੀ ਸਰਬਜੀਤ ਸਿੰਘ ਵਿਰਕ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ਼ ਕਰਵਾਈ ਹੈ।
ਪੰਜਾਬ ਪੁਲਿਸ ਦੇ ਚਰਚਿਤ ਕੈਟ ਅਤੇ ਬਰਖਾਸਤ ਪੁਲਿਸ ਇੰਸਪੈਕਟਰ ਗੁਰਮੀਤ ਪਿੰਕੀ ਦੀ ਨੌਕਰੀ ਬਹਾਲੀ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਸ ਪਿਤਾ ਨੂੰ ਧਿਰ ਬਣਾ ਲਿਆ ਹੈ, ਜਿਸ ਦੇ ਪੁੱਤਰ ਦੇ ਕਤਲ ਦੇ ਮਾਮਲੇ 'ਚ ਪੰਜਾਬ ਪੁਲਿਸ ਦੇ ਸਾਬਕਾ ਕੈਟ ਇੰਸਪੈਕਟਰ ਗੁਰਮੀਤ ਸਿੰਘ ਪਿੰਕੀ ਨੂੰ ਉਮਰ ਕੈਦ ਹੋਈ ਸੀ ।ਇਸ ਮਾਮਲੇ ਦੀ ਸੁਣਵਾਈ ਹੁਣ 21 ਮਾਰਚ ਨੂੰ ਹੋਵੇਗੀ ।
ਬੀਤੀ 5 ਜਨਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਹੀਦ ਭਗਤ ਸਿੰਘ ਦੀ ਭਾਣਜੀ ਬੀਬੀ ਗੁਰਮੀਤ ਕੌਰ ਅਤੇ ਲੁਧਿਆਣਾ ਨਿਵਾਸੀ ਬੀਬੀ ਪਲਵਿੰਦਰ ਕੌਰ ਵਲੋਂ ਸਾਬਕਾ ਪੁਲਿਸ ਅਧਿਕਾਰੀ ਗੁਰਮੀਤ ਪਿੰਕੀ ਵਲੋਂ ਝੂਠੇ ਪੁਲਿਸ ਮੁਕਾਬਲਿਅਾਂ ਦੇ ਖੁਲਾਸਿਅਾਂ ਬਾਰੇ ਜਾਂਚ ਕਰਨ ਲਈ ਪਾਈ ਗਈ ਪਟੀਸ਼ਨ ਉੱਤੇ ਹੋਈ ਸੁਣਵਾਈ ਦੌਰਾਨ ਮਨੁੱਖੀ ਹੱਕਾਂ ਦੇ ਘਾਣ ਬਾਰੇ ਹਾਈ ਕੋਰਟ ਦਾ ਅਫਸੋਸਨਾਕ ਰਵੱਈਆ ਇਕ ਵਾਰ ਮੁੜ ਸਾਹਮਣੇ ਆਇਆ ਹੈ।
ਖਾੜਕੂਵਾਦ ਦੌਰਾਨ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਸਿੱਖ ਨੌਜਵਾਨਾਂ ਨੂੰ ਮਾਰਨ ਵਾਲੇ ਪੰਜਾਬ ਪੁਲਿਸ ਦੇ ਉੱਚ ਅਫਸਰਾਂ ਦੇ ਅਤਿ ਭਰੋਸੇਯੋਗ ਆਦਮੀ ਰਹੇ ਪੰਜਾਬ ਪੁਲਿਸ ਦੇ ਸਾਬਕਾ ਇੰਸਪੈਕਟਰ ਅਤੇ ਪੁਲਿਸ ਕੈਟ ਗੁਰਮੀਤ ਪਿੰਕੀ ਨੂੰ ਝੂਠੇ ਪੁਲਿਸ ਮੁਕਾਬਲ਼ਿਆਂ ਵਿੱਚ ਸਿੱਖਾਂ ਨੂੰ ਮਾਰ ਮੁਕਾਉਣ ਦਾ ਪਛਤਾਵਾ ਹੈ।
Next Page »