1947 ਵਿਚ ਹੋਈ ਭਾਰਤ ਦੀ ਵੰਡ ਦੌਰਾਨ ਕੀ ਸਿੱਖਾਂ ਨੂੰ ਵੱਖਰਾ ਮੁਲਕ ਮਿਲਦਾ ਸੀ ਜਾਂ ਨਹੀਂ। ਇਸਦਾ ਬਾ-ਦਲੀਲ ਜਵਾਬ ਹਾਲੇ ਤਕ ਕੌਮ ਕੋਲ ਨਹੀਂ ਹੈ। ਅਕਾਲੀ ਦਲ ਵਲੋਂ ਪੰਜਾਬੀ ਸੂਬੇ ਦੀ ਮੰਗ ਨੂੰ ਕੇਂਦਰ ਸਰਕਾਰ ਵਲੋਂ ਕੋਰਾ ਜਵਾਬ ਮਿਲਣ ’ਚੋਂ ਨਿਕਲੀ ਨਿਰਾਸ਼ਾ ਦਾ ਹੀ ਸਿੱਟਾ ਸੀ ਕਿ ਅਕਾਲੀ ਦਲ ਨੇ ਸਰਕਾਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਗਾਉਣ ਖਾਤਰ ਇਹ ਦਲੀਲ ਘੜੀ ਕਿ ਸਿੱਖਾਂ ਨੂੰ ਤਾਂ ਵੱਖਰਾ ਮੁਲਕ ਮਿਲਦਾ ਸੀ ਪਰ ਕਾਂਗਰਸ ਵਲੋਂ ਭਾਰਤ ਵਿਚ ਸਿੱਖਾਂ ਨੂੰ ਖੁਦਮੁਖਤਾਰ ਖਿੱਤਾ ਦੇਣ ਦੇ ਕੀਤੇ ਵਾਅਦੇ ’ਤੇ ਇਤਬਾਰ ਕਰਕੇ ਅਸੀਂ ਭਾਰਤ ਨਾਲ ਰਲੇ, ਪਰ ਖੁਦਮੁਖਤਿਆਰ ਖਿੱਤਾ ਤਾਂ ਇਕ ਪਾਸੇ ਰਿਹਾ ਤੁਸੀਂ ਆਪਦੇ ਮੁਤੈਹਤ ਇਕ ਸੂਬਾ ਵੀ ਦੇਣ ਨੂੰ ਤਿਆਰ ਨਹੀਂ। ਇਹ ਗੱਲ ਪੱਲੇ ਪਈ ਨਿਰਾਸ਼ਾ ਵਿਚੋਂ ਨਿਕਲੀ ਸੀ। ਏਸ ਗੱਲ ਨੇ ਵੀ ਸਿੱਖਾਂ ਵਿਚ ਘਰ ਕੀਤਾ ਕਿ ਹਾਂ ਸਾਨੂੰ 47 ਮੌਕੇ ਵੱਖਰਾ ਮੁਲਕ ਮਿਲਦਾ ਸੀ ਕਿਉਂਕਿ ਕੇਂਦਰ ਉਤੇ ਵਾਅਦਾ ਖਿਲਾਫੀ ਦਾ ਇਲਜ਼ਾਮ ਲਾਉਣਾ ਸੀ ਇਸ ਕਰਕੇ ਕੋਈ ਵੀ ਸਿੱਖ ਵੱਖਰੇ ਮੁਲਕ ਮਿਲਣ ਦੀ ਗੱਲ ਦਾ ਖੰਡਨ ਨਹੀਂ ਸੀ ਕਰ ਸਕਦਾ।
ਸ. ਗੁਰਪ੍ਰੀਤ ਸਿੰਘ ਮੰਡਿਆਣੀ ਨੇ ਇੰਡੀਆ ਦੇ ਸੰਵਿਧਾਨ ਘੜ੍ਹਨ ਵਿਚ ਅਕਾਲੀ ਦਲ ਵੱਲੋਂ ਸਿੱਖਾਂ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਬਾਰੇ, ਤੇ ਸੰਵਿਧਾਨ ਉੱਤੇ ਦਸਤਖਤ ਕਰਨ ਜਾਂ ...
ਏਅਰ ਪਲਿਊਸ਼ਨ (ਹਵਾ ਵਿਚਲੇ ਪਰਦੂਸ਼ਣ) ਦੇ ਹਵਾਲੇ ਨਾਲ ਜਦੋਂ ਮੈਂ ਕਿਸੇ ਨੂੰ ਦੱਸਿਆ ਕਰਨਾ ਕਿ ਕੋਈ ਵੇਲਾ ਹੁੰਦਾ ਸੀ ਜਦੋਂ ਬਰਫ਼ ਨਾਲ ਲੱਦੇ ਧੌਲੀਧਾਰ ਦੇ ਪਹਾੜ ਲੁਧਿਆਣੇ ਤੋਂ ਸਾਫ਼ ਦਿਸਦੇ ਹੁੰਦੇ ਸੀ ਤਾਂ ਕੋਈ ਏਹ ਗੱਲ ਮੰਨਣ ਤਿਆਰ ਨਹੀਂ ਸੀ ਹੁੰਦਾ।
24 ਜਨਵਰੀ ਦਰਿਆਈ ਪਾਣੀਆਂ ਦੇ ਮਾਮਲੇ ਤੇ ਹੋਈ ਮੀਟਿੰਗ ਵਿਚ ਸਾਰੀਆਂ ਸਿਆਸੀ ਪਾਰਟੀਆਂ ਨੇ ਕੁਝ ਕੱਢਣ ਦੀ ਬਜਾਏ ਅਸਲ ਮੁੱਦੇ ਦੱਬਣ ਤੇ ਸਰਬ ਸੰਮਤੀ ਦਿਖਾਈ ਹੈ।
31 ਅਕਤੂਬਰ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਮੌਤ ਤੋਂ ਬਾਅਦ ਪੰਜਾਬ ਨੂੰ ਛੱਡ ਕੇ ਲੱਗਭੱਗ ਸਾਰੇ ਮੁਲਕ ਵਿਚ ਸਿੱਖਾਂ 'ਤੇ ਜ਼ੁਲਮ ਦਾ ਜੋ ਝੱਖੜ ਝੁੱਲਿਆ ਉਹਨੂੰ ਵੱਖ-ਵੱਖ ਨਾਮ ਦਿੱਤੇ ਗਏ ਨੇ। ਸਿੱਖਾਂ ਦੇ ਹੋਏ ਇਸ ਕਤਲੇਆਮ ਦੀ ਸ਼ਿੱਦਤ ਸਭ ਤੋਂ ਵੱਧ ਮੁਲਕ ਦੀ ਰਾਜਧਾਨੀ ਦਿੱਲੀ ਵਿਚ ਸੀ।
ਦਰਬਾਰ ਸਾਹਿਬ 'ਤੇ ਹੋਏ ਫੌਜੀ ਹਮਲੇ ਕਾਰਨ ਸਿੱਖਾਂ ਦੇ ਜਜ਼ਬਾਤ ਇਸ ਕਦਰ ਭੜਕੇ ਕਿ ਇਸ ਹਮਲੇ ਦੇ ਮੁਰ੍ਹੈਲੀ ਲੈਫਟੀਨੈਂਟ ਜਨਰਲ ਕੁਲਦੀਪ ਸਿੰਘ ਬਰਾੜ ਵਰਗਿਆਂ ਦੇ ਰਿਸ਼ਤੇਦਾਰਾਂ ਨੇ ਉਹਨੂੰ ਲਾਹਣਤਾਂ ਪਾਉਂਦਿਆਂ ਉਹਦੇ ਨਾਲ ਵਰਤ-ਵਰਤਾਅ ਛੱਡ ਦਿੱਤਾ।
ਭਾਰਤੀ ਫੌਜ ਵੱਲੋਂ ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ) ’ਤੇ ਕੀਤੇ ਗਏ ਹਮਲੇ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਸੀ।
ਪੰਜਾਬ ਵਿੱਚ ਦੁੱਧ 'ਚ ਪਾਣੀ ਰਲਾ ਕੇ ਵੇਚਣਾ ਇੱਕ ਫੌਜਦਾਰੀ ਜ਼ੁਰਮ ਹੈ, ਇੰਡੀਅਨ ਪੀਨਲ ਕੋਡ ਦੀ ਦਫ਼ਾ 272 ਤਹਿਤ ਇਸ ਜੁਰਮ ਬਦਲੇ ਮੁਜਰਮ 6 ਮਹੀਨੇ ਦੀ ਸਜ਼ਾ ਦਾ ਹੱਕਦਾਰ ਹੈ। ਯੂ.ਪੀ, ਉੜੀਸਾ ਅਤੇ ਪੱਛਮੀ ਬੰਗਾਲ ਵਿੱਚ ਦੁੱਧ 'ਚ ਪਾਣੀ ਪਾਉਣ ਬਦਲੇ ਉਮਰ ਕੈਦ ਦੀ ਸਜ਼ਾ ਦਾ ਕਾਨੂੰਨ ਹੈ।
ਅੱਜ ਕੱਲ ਟੀ.ਵੀ ਬਹਿਸਾਂ, ਰੈਲੀਆਂ ਅਤੇ ਪੰਚਾਇਤੀ ਚੋਣ ਜਲਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਅਤੇ ਇਹਦੇ ਨਾਲ ਤਾਅਲੁੱਕ ਰੱਖਣ ਵਾਲੇ ਗੋਲੀ ਕਾਂਡਾਂ ਦੀ ਚਰਚਾ ਵਿੱਚ ਸਿੱਧਮ ਸਿੱਧਾ ਦੋਸ਼ ਪਿਛਲੀ ਬਾਦਲ ਸਰਕਾਰ ਸਿਰ ਲਗਦਾ ਹੈ। ਕਾਂਗਰਸ ਕੋਲ ਅਕਾਲੀਆਂ ਦੇ ਖਿਲਾਫ਼ ਇਹ ਮੁੱਦਾ ਵੱਡੇ ਹਥਿਆਰ ਵਜੋਂ ਹੱਥ ਲੱਗਿਆ ਹੋਇਆ ਹੈ। ਪਰ ਬਹਿਸ ਦੀ ਹਰੇਕ ਸਟੇਜ ਤੇ ਕਾਂਗਰਸ ਦੇ ਇਸ ਦੋਸ਼ ਦੇ ਜਵਾਬ ਵਿੱਚ ਅਕਾਲੀਆਂ ਵੱਲੋਂ 34 ਸਾਲਾ ਬੈਂਕ ਛੱੜਪਾ ਮਾਰਕੇ ਜੂਨ ਚੁਰਾਸੀ ਅਤੇ ਨਵੰਬਰ ਚੁਰਾਸੀ ਚੇਤੇ ਕਰਾਉਂਦਿਆਂ ਕਾਂਗਰਸ ਨੂੰ ਬਰਾਬਰ ਦਾ ਜਵਾਬ ਦਿੱਤਾ ਜਾਂਦਾ ਹੈ। ਜੂਨ ਚੁਰਾਸੀ ਅਤੇ ਨਵੰਬਰ ਚੁਰਾਸੀ ਦੇ ਜੁਮੇਵਾਰ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਭਾਵੇਂ ਇਸ ਜਹਾਨ ਤੇ ਨਹੀਂ ਰਹੇ ਪਰ ਉਹ ਕਾਂਗਰਸ ਦੇ ਪ੍ਰਧਾਨ ਮੰਤਰੀ ਹੋਣ ਕਰਕੇ ਉਨਾਂ੍ਹ ਦੀ ਕੀਤੀ ਦੀ ਜੁਮੇਵਾਰੀ ਅੱਜ ਦੀ ਕਾਂਗਰਸ ਸਿਰ ਸੁੱਟੀ ਜਾਂਦੀ ਹੈ। ਹਾਲਾਂਕਿ ਆਪਦੇ ਪ੍ਰਧਾਨ ਮੰਤਰੀਆਂ ਦੇ ਇੰਨਾਂ ਐਕਸ਼ਨਾਂ ਦੀ ਜੁਮੇਵਾਰੀ ਤਾਂ ਮੌਜੂਦਾ ਕਾਂਗਰਸ ਨੂੰ ਓਟਣੀ ਹੀ ਪੈਣੀ ਹੈ। ਪਰ ਅਕਾਲੀਆਂ ਵੱਲੋਂ ਆਪਦੀ ਸਰਕਾਰ ਤੇ ਬੇਅਦਬੀ ਤੇ ਗੋਲੀਕਾਡਾਂ ਦੇ ਜਵਾਬ ਦੇਣ ਦੀ ਬਜਾਇ ਕਾਂਗਰਸ ਨੂੰ ਕਿਸੇ ਹੋਰ ਗੱਲ ਦੀ ਦੋਸ਼ੀ ਕਹਿ ਦੇਣ ਨਾਲ ਪਿਛਲੀ ਅਕਾਲੀ ਸਰਕਾਰ ਕਿਸੇ ਵੀ ਤਰਾ੍ਹ ਬਰੀ ਨਹੀਂ ਹੁੰਦੀ।
ਕੀ 1947 ਵਿੱਚ ਸਿੱਖਾਂ ਨੂੰ ਆਪਣਾ ਵੱਖਰਾ ਮੁਲਕ ਮਿਲਦਾ ਸੀ ਤੇ ਉਹਨਾਂ ਨਹੀਂ ਲਿਆ? ਇਹ ਸਵਾਲ ਅਕਸਰ ਕੀਤਾ ਜਾਂਦਾ ਹੈ ਤੇ ਇਸ ਬਾਰੇ ਕਈ ਤਰ੍ਹਾਂ ...
Next Page »