ਜੂਨ 1984 ਦੇ ਘੱਲੂਘਾਰੇ, ਨਵੰਬਰ '84 ਦੇ ਸਿੱਖ ਕਤਲੇਆਮ ਅਤੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਇਜਲਾਸ ਲਗਭਗ ਦੋ ਵਰ੍ਹਿਆਂ ਮਗਰੋਂ 16 ਅਕਤੂਬਰ 1985 ਨੂੰ ਜੁੜਿਆ ਸੀ। ਇਸ ਵਿਚ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਇੰਦਰਾ ਗਾਂਧੀ ਸਮੇਤ ਹੋਰ ਅਹਿਮ ਹਸਤੀਆਂ ਨੂੰ ਸ਼ਰਧਾਂਜੀਲ ਭੇਂਟ ਕਰਨ ਵਾਲਾ ਇੱਕ ਮਤਾ ਰੱਖਿਆ ਜੀਹਦੀ ਲਿਸਟ ਵਿਚ ਪਹਿਲਾਂ ਮਾਰੇ ਗਏ 30 ਅਹਿਮ ਬੰਦਿਆਂ ਦੀ ਲਿਸਟ ਸਣੇ ਕੁੱਲ੍ਹ 31 ਆਈਟਮਾਂ ਸਨ।
29 ਅਕਤੂਬਰ 1978 ਨੂੰ ਲੁਧਿਆਣੇ ਵਾਲੀ ਸਰਬ ਹਿੰਦ ਅਕਾਲੀ ਕਾਨਫਰੰਸ ਦੀ ਪ੍ਰਮੁੱਖ ਘਟਨਾ ਇਹ ਸੀ ਕਿ ਅਕਾਲੀ ਦਲ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦਰਮਿਆਨ ਵਿਚਾਰਧਾਰਕ ਟਕਰਾਅ-ਖੁੱਲ੍ਹ ਕੇ ਸਾਹਮਣੇ ਆਇਆ ਸੀ, ਇਹ ਟਕਰਾਅ ਨਿਰੰਕਾਰੀਆਂ ਨਾਲ ਪੰਜਾਬ ਸਰਕਾਰ ਅਤੇ ਅਕਾਲੀ ਦਲ ਵੱਲੋਂ ਅਖ਼ਤਿਆਰ ਕੀਤੀ ਨੀਤੀ ਦੇ ਮਾਮਲੇ 'ਤੇ ਸੀ।
ਹਰਿਆਣੇ ਨੂੰ ਸ਼ਾਰਦਾ-ਯਮੁਨਾ ਲਿੰਕ ਨਹਿਰ ਰਾਹੀਂ ਮਿਲਣ ਵਾਲੇ ਪਾਣੀ ਨੂੰ ਕਿਸੇ ਗਿਣਤੀ-ਮਿਣਤੀ ਵਿਚ ਨਾ ਲਿਆਉਣਾ ਇਸ ਗੱਲ ਦੀ ਸ਼ੱਕ ਪਾਉਂਦਾ ਹੈ ਕਿ ਮਸਲਾ ਹਰਿਆਣੇ ਨੂੰ ਪਾਣੀ ਦਵਾਉਣ ਦਾ ਨਹੀਂ ਬਲਕਿ ਸਿਰਫ਼ ਪੰਜਾਬ ਤੋਂ ਪਾਣੀ ਖੋਹਣ ਦਾ ਹੈ।
ਪੰਜਾਬ-ਹਰਿਆਣਾ ਦਰਮਿਆਨ ਚੱਲ ਰਹੇ ਦਰਿਆਈ ਪਾਣੀਆਂ ਦੇ ਝਗੜੇ 'ਚ ਸਭ ਤੋਂ ਵੱਧ ਵਰਤਿਆ ਜਾਣ ਵਾਲ ਲਫਜ਼ ਐਮ. ਏ. ਐਫ. ਅਤੇ ਕਿਉਸਕ ਦੀ ਜਾਣਕਾਰੀ ਸਕੂਲਾਂ ਕਾਲਜਾਂ ਦੀਆਂ ਕਿਤਾਬਾਂ 'ਚੋਂ ਨਹੀਂ ਮਿਲਦੀ ਜਿਸ ਕਰਕੇ ਆਮ ਲੋਕ ਇਸ ਤੋਂ ਅਣਜਾਣ ਨੇ। ਪੰਜਾਬੀ ਲੋਕ ਪਾਣੀਆਂ ਦੇ ਝਗੜੇ ਦੀ ਗੁੰਝਲ ਨੂੰ ਸਮਝਣੋਂ ਵੀ ਨਾਕਾਮ ਹਨ। ਹੋਰਾਂ ਗੱਲਾਂ ਤੋਂ ਇਲਾਵਾ ਇਨ੍ਹਾਂ ਦੋ ਲਫਜ਼ਾਂ ਦੀ ਅਣਜਾਣਤਾ ਵੀ ਇੱਕ ਹੈ।
20 ਜੁਲਾਈ ਨੂੰ ਸੁਖਪਾਲ ਸਿੰਘ ਖਹਿਰਾ ਦੇ ਵਿਰੋਧੀ ਧਿਰ ਦਾ ਆਗੂ ਚੁਣੇ ਜਾਣ 'ਤੇ ਪਾਰਟੀ ਕਾਰਜਕਰਤਾਵਾਂ ਅਤੇ ਆਮ ਲੋਕਾਂ 'ਚ ਜਿਹੋ ਜਿਹੀ ਖੁਸ਼ੀ ਦਾ ਇਜ਼ਹਾਰ ਦੇਖਣ ਨੂੰ ਮਿਲ ਰਿਹਾ ਹੈ,
ਪੰਜਾਬ ਫਰੰਟ ਅਤੇ ਰੈਡੀਕਲ ਪੀਪਲਸ ਫੋਰਮ ਵਲੋਂ ਪਟਿਆਲਾ ਵਿਖੇ ਪੰਜਾਬ ਦੇ ਪਾਣੀਆਂ ਦੀ ਹੋ ਰਹੀ ਲੁੱਟ ਦੇ ਸਬੰਧ 'ਚ ਹੋਏ ਕਰਵਾਏ ਗਏ ਸੈਮੀਨਾਰ ਦੌਰਾਨ ਪੱਤਰਕਾਰ ਗੁਰਪ੍ਰੀਤ ਸਿੰਘ ਮੰਡਿਆਣੀ ਨੇ ਆਪਣੇ ਵਿਚਾਰ ਹਾਜ਼ਰ ਲੋਕਾਂ ਸਾਹਮਣੇ ਰੱਖੇ। ਇਹ ਸੈਮੀਨਾਰ 28 ਮਈ, 2017 ਨੂੰ ਹੋਇਆ ਸੀ।
ਕੇਂਦਰ ਸਰਕਾਰ ਜਿਥ ਇੱਕ ਪਾਸੇ ਕਿਸਾਨੀ ਕਰਜ਼ਿਆਂ ਦੀ ਮੁਆਫੀ ਤੋਂ ਸ਼ਰੇਆਮ ਨਾਂਹ ਕਰ ਚੁੱਕੀ ਹੈ ਦੂਜੇ ਪਾਸੇ ਵੱਡੇ ਕਾਰਖਾਨੇਦਾਰਾਂ ਦੇ ਅਰਬਾਂ ਰੁਪਏ ਦੀ ਕਰਜ਼ਾ ਮੁਆਫੀ ਬਾਦਸਤੂਰ ਜਾਰੀ ਹੈ। ਇਹਦੀ ਤਾਜ਼ਾ ਮਿਸਾਲ ਪੰਜਾਬ ਦੇ ਤਹਿਸੀਲ ਡੇਰਾ ਬੱਸੀ ਦੇ ਪਿੰਡ ਤੋਫਾਂਪੁਰ ਵਿੱਚ ਸਥਾਪਤ ਇੱਕ ਵੱਡੇ ਕਾਰਖਾਨੇਦਾਰ ਦੇ ਸਿਰ ਖੜੇ ਲਗਭਗ 820 ਕਰੋੜ ਰੁਪਏ ਵਿਚੋਂ ਇਹਦੀ ਕੁਰਕੀ ਰਾਂਹੀ ਮਸਾਂ 180 ਕਰੋੜ ਦੀ ਵਸੂਲੀ ਹੋਣੀ ਹੈ ਤੇ ਸਾਢੇ 6 ਸੌ ਕਰੋੜ ਸਰਕਾਰੀ ਬੈਂਕ ਦਾ ਕਰਜ਼ਾ ਖੜਾ ਹੀ ਰਹਿ ਜਾਣਾ ਹੈ।
ਲੁਧਿਆਣਾ ਜ਼ਿਲ੍ਹੇ ਦੇ ਹਲਕਾ ਦਾਖਾ ਵਿੱਚ ਐਸ ਵੇਲੇ ਸੱਤਾ ਦੇ 4 ਕੇਂਦਰ ਕੰਮ ਕਰ ਰਹੇ ਨੇ। ਹਲਕੇ ਵਿੱਚ ਵਿੱਚ ਕਾਂਗਰਸ ਦਾ ਐਮ. ਐਲ. ਏ. ਨਾ ਹੋਣ 'ਤੇ ਹਲਕਾ ਇੰਚਾਰਜ ਦੀ ਰਵਾਇਤ ਖਤਮ ਹੋਣ ਕਾਰਨ ਸੱਤਾ ਕੋਈ ਇੱਕ ਵਾਹਦ ਕੇਂਦਰ ਵਜੂਦ ਵਿੱਚ ਨਹੀਂ ਆ ਸਕਿਆ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵੱਲੋਂ ਸਤਲੁਜ ਨਹਿਰ ਬਾਬਤ 11 ਜੁਲਾਈ ਨੂੰ ਸੁਣਾਏ ਫੈਸਲੇ ਦਾ ਸੁਆਗਤ ਇਹ ਕਹਿ ਕੇ ਕੀਤਾ ਹੈ ਕਿ ਕੋਰਟ ਨੇ ਦੋਵਾਂ ਧਿਰਾਂ ਨੂੰ ਮੇਜ਼ 'ਤੇ ਬੈਠ ਕੇ ਗੱਲਬਾਤ ਕਰਨ ਦੀ ਖਾਤਰ 57 ਦਿਨਾਂ ਦਾ ਸਮਾਂ ਦਿੱਤਾ ਹੈ। ਦੂਜੇ ਪਾਸੇ ਹਰਿਆਣਾ ਦੇ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੇ ਫੈਸਲੇ ਦਾ ਇਹ ਕਹਿੰਦਿਆਂ ਸੁਆਗਤ ਕੀਤਾ ਹੈ ਕਿ ਕੋਰਟ ਨੇ ਪੰਜਾਬ ਨੂੰ ਸਾਫ ਲਫਜ਼ਾਂ ਵਿੱਚ ਆਖ ਦਿੱਤਾ ਹੈ ਕਿ ਤੁਹਾਨੂੰ ਨਹਿਰ ਹਰ ਹਾਲਤ ਵਿੱਚ ਜਲਦ ਤੋਂ ਜਲਦ ਪੁੱਟਣੀ ਪੈਣੀ ਹੈ ਤੇ ਤੁਸੀਂ ਹੁਣ ਇਸ ਮਾਮਲੇ ਨੂੰ ਹੋਰ ਨਹੀਂ ਲਮਕਾ ਸਕਦੇ।
ਦਰਬਾਰ ਸਾਹਿਬ 'ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਨੂੰ ਐਤਕੀਂ 33 ਵਰ੍ਹੇ ਹੋ ਗਏ ਨੇ। ਭਾਰਤੀ ਫੌਜ ਨੇ ਦਰਬਾਰ ਸਾਹਿਬ ਕੰਪਲੈਕਸ 'ਤੇ ਕਬਜ਼ਾ ਕਰਨ ਮਗਰੋਂ ਜਿਸ ਕਿਸਮ ਦਾ ਰੌਂਗਟੇ ਖੜ੍ਹੇ ਕਰਨ ਵਾਲਾ ਵਿਹਾਰ ਆਮ ਸ਼ਰਧਾਲੂਆਂ ਅਤੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨਾਲ ਕੀਤਾ ਉਸ ਬਾਰੇ ਬਹੁਤ ਸਾਰੀਆਂ ਗੱਲਾਂ ਅਖ਼ਬਾਰਾਂ, ਰਸਾਲਿਆਂ ਅਤੇ ਕਿਤਾਬਾਂ ਵਿੱਚ ਲਿਖੀਆਂ ਜਾ ਚੁੱਕੀਆਂ ਨੇ ਪਰ ਇੱਕ ਘਟਨਾ ਜੋ ਕਿ ਫੋਰਟ ਵਿਲੀਅਮ ਕਿਲ੍ਹੇ ਦੇ ਬਲੈਕ ਹੋਲ ਵਾਲੇ ਵਾਅਕੇ ਨਾਲ ਮੇਲ ਖਾਂਦੀ ਹੈ ਉਹ ਅਜੇ ਤੱਕ ਕਿਸੇ ਲਿਖਤ ਵਿੱਚ ਸਾਹਮਣੇ ਨਹੀਂ ਆਈ। 1756 ਦੀ 20 ਜੂਨ ਨੂੰ ਵਾਪਰਿਆ ਇਹ ਸਾਕਾ ਅੰਗਰੇਜ਼ ਇਤਿਹਾਸ ਦਾ ਇੱਕ ਅਹਿਮ ਕਾਂਡ ਹੈ।
« Previous Page — Next Page »