ਗੁਰਦੁਆਰਾ ਸ੍ਰੀ ਸਿੰਘ ਸਭਾ (ਧੂਰੀ ਗੇਟ), ਸੰਗਰੂਰ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਗੁਰੂਦੁਆਰਾ ਪ੍ਰਬੰਧਕੀ ਜਥੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਰਕਾਰੀ ਸਮਾਗਮਾਂ ਲਈ ਸਹਾਇਤਾ ਦੀ ਮੰਗ ਕੀਤੀ ਅਤੇ ਇੰਤਜ਼ਾਮੀਆ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ।
ਲਾਹੌਰ ਕਾਲਜ ਫਾਰ ਵਿਮੈੱਨ ਯੂਨੀਵਰਸਿਟੀ ਵਿੱਚ ਹੋਈ ਪਹਿਲੀ ਪੰਜਾਬੀ ਕਾਨਫ਼ਰੰਸ ਵਿੱਚ ਗੁਰੂ ਨਾਨਕ ਚੇਅਰ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰੋਫੈਸਰ ਤੇ ਖੋਜਾਰਥੀ ਵੀ ਹਾਜ਼ਰ ਰਹੇ।
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ (3 ਨਵੰਬਰ, 2017) ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ਨਗਰ-ਕੀਰਤਨ ਸਜਾਇਆ ਗਿਆ।
ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਬਣਾਈ ਜਾਣ ਵਾਲੀ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਸਥਾਨ ਸ੍ਰੀ ਨਨਕਾਣਾ ਸਾਹਿਬ ਦੀ ਥਾਂ ਮੁਰੀਦਕੇ ਜਿਲ੍ਹਾ ਸ਼ੇਖੂਪੁਰਾ ਵਿਖੇ ਤਬਦੀਲ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਇਹ ਯੂਨੀਵਰਸਿਟੀ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਹੀ ਬਣਾਈ ਜਾਣੀ ਚਾਹੀਦੀ ਹੈ।
ਸੁਪਰੀਮ ਕੋਰਟ ਨੇ ਸਿੱਕਮ ਦੇ ਇਤਿਹਾਸਕ ਗੁਰਦੁਆਰਾ ਡਾਂਗਮਾਰ ਦੇ ਮਾਮਲੇ 'ਚ ਸਿੱਕਮ ਸਰਕਾਰ ਨੂੰ ਸਥਿਤੀ ਜਿਉਂ ਦੀ ਜਿਉਂ ਬਣਾਏ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦਾ ਇਹ ਹੁਕਮ ਉਸ ਅਪੀਲ 'ਤੇ ਆਇਆ ਹੈ ਜਿਸ 'ਚ ਮੁਰੰਮਤ ਦੀ ਆੜ 'ਚ ਗੁਰਦੁਆਰਾ ਢਾਹੇ ਜਾਣ ਖਿਲਾਫ ਸੂਬਾ ਸਰਕਾਰ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।
ਪੰਜਾਬ ਸਰਕਾਰ ਨੇ ਵੀਰਵਾਰ (15 ਜੂਨ) ਨੂੰ ਐਲਾਨ ਕੀਤਾ ਕਿ 2019 'ਚ ਸ੍ਰੀ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸੁਲਤਾਨਪੁਰ ਲੋਧੀ ਨੂੰ ਨਵੀਆਇਆ ਜਾਏਗਾ।
ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਦਲ ਖ਼ਾਲਸਾ ਅਤੇ ਸਹਿਯੋਗੀ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ., ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਸਿੱਖ ਯੂਥ ਆਫ ਪੰਜਾਬ ਨੇ ਦੁਨੀਆਂ ਭਰ 'ਚ ਵਸਦੇ ਸਿੱਖਾਂ ਨੂੰ ਵਧਾਈਆਂ ਦਿੱਤੀਆਂ ਹਨ।
ਅੰਮ੍ਰਿਤਸਰ, ਪੰਜਾਬ (6 ਨਵੰਬਰ, 2013): ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਮਨਾਉਣ ਲਈ ਯਾਤਰੂਆਂ ਦਾ ਜਥਾ ਮਿਤੀ 12 ਨਵੰਬਰ, 2013 ਦੀ ਬਜਾਏ ਮਿਤੀ 15 ਨਵੰਬਰ, 2013 ਨੂੰ ਰਵਾਨਾ ਹੋਵੇਗਾ। ਇਹ ਜਾਣਕਾਰੀ ਸ.ਦਲਮੇਘ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਤੀ, ਇਸ ਮੌਕੇ ਉਨ੍ਹਾਂ ਨਾਲ ਸ.ਜਸਪਾਲ ਸਿੰਘ ਮੀਤ ਸਕੱਤਰ ਯਾਤਰਾ ਵਿਭਾਗ ਵੀ ਮੌਜੂਦ ਸਨ।
ਗੁਰੂ ਨਾਨਕ (੧੪੬੯-੧੫੩੯) ਦਾ ਜੀਵਨ-ਕਾਲ ਕਈ ਪੱਖਾਂ ਤੋਂ ਮੱਧਕਾਲ ਅਤੇ ਆਧੁਨਿਕ ਕਾਲ ਨੂੰ ਨਿਖੇੜਨ ਵਾਲੀ ਇੱਕ ਚਾਨਣ-ਵੰਡਦੀ ਲੀਕ ਦਾ ਪ੍ਰਤੀਕ ਜਾਣਿਆ ਜਾ ਸਕਦਾ ਹੈ।ਅਜੋਕੇ ਸਮਿਆਂ ਦੇ ਮਨੁੱਖੀ ਸਰੋਕਾਰ, ਜਿਨ੍ਹਾਂ ਦੀ ਪਿੱਠ ਉੱਤੇ ਮੌਜੂਦਾ ਸਮਾਜਕ, ਆਰਥਕ ਅਤੇ ਸਿਆਸੀ ਢਾਂਚੇ ਉਸਰੇ ਹੋਏ ਹਨ, ਦੀਆਂ ਜੜ੍ਹਾਂ ਲੱਭਣ ਲਈ ਸਾਨੂੰ ਗੁਰੂ ਨਾਨਕ ਦੇ ਜੀਵਨ-ਕਾਲ ਤੱਕ ਪਹੁੰਚ ਕਰਨ ਦੀ ਲੋੜ ਪੈਂਦੀ ਹੈ।ਮਨੁੱਖ ਦਾ ਬੌਧਿਕ ਵਿਕਾਸ ਆਦਿ ਕਾਲ ਤੋਂ ਨਿਰੰਤਰ ਜਾਰੀ ਹੈ ਪਰ ਗੁਰੂ ਤੋਂ ਪਹਿਲਾਂ ਦੀਆਂ ਪ੍ਰਸਥਿਤੀਆਂ ਦੀ ਆਧੁਨਿਕ ਸਮਿਆਂ ਲਈ ਉਸਾਰੂ ਪ੍ਰਸੰਗਕਤਾ ਸਥਾਪਤ ਕਰਨਾ ਬਹੁਤਾ ਲਾਹੇਵੰਦ ਸਾਬਤ ਹੁੰਦਾ ਨਹੀਂ ਜਾਪਦਾ।