ਚੰਡੀਗੜ੍ਹ: ਅਮਰੀਕਾ ਦੇ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਏਜੀਪੀਸੀ ਨੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਅਤੇ ਹੋਰ ਗੁਰਧਾਮਾਂ ਦੇ ਲੰਗਰ ਵਾਸਤੇ ਖਰੀਦੀਆਂ ਜਾਣ ਵਾਲੀਆਂ ਰਸਦਾਂ ’ਤੇ ...
ਦਰਬਾਰ ਸਾਹਿਬ ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਲੰਗਰ ਹਾਲ 'ਚ ਵਾਪਰੇ ਹਾਦਸੇ ਵਿੱਚ ਲੰਗਰ ਤਿਆਰ ਕਰਨ ਵਾਲਾ ਸੇਵਾਦਾਰ ਬੁਰੀ ਤਰ੍ਹਾਂ ਝੁਲਸ ਗਿਆ। ਸੇਵਾਦਾਰ ਦੀ ਹਾਲਤ ਕਾਫੀ ਗੰਭੀਰ ਹੈ। ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ।
ਦਰਬਾਰ ਸਾਹਿਬ ਆਏ ਸ਼ਰਧਾਲੂ ਨੂੰ ਨਸ਼ੀਲੀ ਚੀਜ਼ ਸੁੰਘਾ ਕੇ ਬੇਹੋਸ਼ ਕਰਨ ਮਗਰੋਂ ਲੁੱਟਣ ਦੀ ਵਾਪਰੀ ਘਟਨਾ ਤੋਂ ਬਾਅਦ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਦੀ ਸ਼ਨਾਖ਼ਤ ਗੁਰਮੀਤ ਸਿੰਘ ਉਰਫ ਪੱਪੂ ਅਤੇ ਲਖਵਿੰਦਰ ਸਿੰਘ ਉਰਫ ਲੱਕੀ ਵਜੋਂ ਹੋਈ ਸੀ। ਇਨ੍ਹਾਂ ਵਿੱਚੋਂ ਇਕ ਦਿੱਲੀ ਵਾਸੀ ਹੈ, ਜੋ ਹੁਣ ਇੱਥੇ ਅੰਮ੍ਰਿਤਸਰ ਵਿੱਚ ਰਹਿ ਰਿਹਾ ਹੈ।
ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰੂ ਰਾਮਦਾਸ ਲੰਗਰ ਹਾਲ ਦੇ ਹੋ ਰਹੇ ਵਿਸਥਾਰ ਦੌਰਾਨ ਨਾਲ ਲੱਗਦੀ ਸਰਕਾਰੀ ਜ਼ਮੀਨ ’ਤੇ ਦੀਵਾਰ ਉਸਾਰੇ ਜਾਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਖਾੜਾ ਬ੍ਰਹਮ ਬੂਟਾ ਪ੍ਰਬੰਧਕਾਂ ਵਿਚਾਲੇ ਤਕਰਾਰ ਪੈਦਾ ਹੋ ਗਿਆ। ਇਹ ਮਸਲਾ ਹੁਣ ਗੱਲਬਾਤ ਰਾਹੀਂ ਸੁਲਝਾਉਣ ਦੀ ਸਹਿਮਤੀ ਹੋਈ ਹੈ ਅਤੇ ਇਹ ਮਾਮਲਾ ਸੋਮਵਾਰ ’ਤੇ ਪਾ ਦਿੱਤਾ ਗਿਆ ਹੈ।
ਅੰਮ੍ਰਿਤਸਰ ਸਾਹਿਬ: ਕੱਲ੍ਹ ਸ੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਵਿੱਚੋਂ ਜਿੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਗੈਰ ਹਾਜਿਰ ਰਹੇ, ਉਸ ਦੇ ਨਾਲ ਹੀ ਸੰਗਤਾਂ ਦੀ ਸ਼ਮੂਲੀਅਤ ਵਿੱਚ ਵੀ ਵੱਡਾ ਘਾਟਾ ਵੇਖਣ ਨੂੰ ਮਿਲਿਆ।