ਸਰਹੱਦ ਦੇ ਦੋਵੇਂ ਪਾਸੇ ਅਤੇ ਸੰਸਾਰ ਭਰ ਵਿਚ ਰਹਿੰਦੇ ਸਿੱਖ ਭਾਈਚਾਰੇ ਨੂੰ ਮੈਂ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਮੌਕੇ ਮੁਬਾਰਕਬਾਦ ਦਿੰਦਾ ਹਾਂ। ਬਾਬਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਉੱਤੇ ਸਿੱਖਾਂ ਲਈ ਇਸ ਮੌਕੇ ਦੀ ਅਹਿਮੀਅਤ ਮੁਸਲਮਾਨ, ਜਿਹਨਾਂ ਨੂੰ ਇਹ ਪਤਾ ਹੈ ਕਿ ਪਵਿੱਤਰ ਅਸਥਾਨਾਂ ਉੱਤੇ ਯਾਤਰਾ ਦਾ ਦੇ ਕੀ ਮਾਅਨੇ ਹੁੰਦੇ ਹਨ, ਚੰਗੀ ਤਰ੍ਹਾਂ ਸਮਝਦੇ ਹਨ।
ਕਸ਼ਮੀਰ ਮਾਮਲੇ ਉੱਤੇ ਭਾਰਤ ਨਾਲ ਚੱਲ ਰਹੇ ਭਾਰੀ ਤਣਾਅ ਦੇ ਬਾਵਜੂਦ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਸਾਹਿਬ ਲਾਂਘਾ ਮਿੱਥੇ ਸਮੇਂ ਤੇ ਖੋਲਣ ਦੀ ਦ੍ਰਿੜਤਾ ਇੱਕ ਵਾਰ ਮੁੜ ਪ੍ਰਗਟ ਕੀਤੀ ਹੈ।
ਪ੍ਰਸਿੱਧ ਰਾਜਨੀਤੀਕ ਸਿਧਾਂਤਕਾਰ ‘ਹੰਨ੍ਹਾ ਅਰੈਂਡ’ ਮੌਜੂਦਾ ਦੁਨੀਆ ਵਿੱਚ ਕੁਝ ਖਾਸ ਤਰਾਂ ਦੇ ਲੋਕਾਂ ਦੀ ਹਾਲਤ ਉੱਤੇ ਵਿਚਾਰ ਦਿੰਦਿਆਂ ਲਿਖਿਆ ਹੈ ਕਿ “ਜੈਸੀ ਦੁਰਘਟਨਾ ਨੇ ਮੋਜੂਦਾ ਸਮੇਂ ਵਿੱਚ ‘ਬੇਘਰੇ’ ਹੋਣ ਅਤੇ ‘ਜੜਾਂ ਤੋਂ ਹੀਣੇ’ ਹੋਣ ਦੀ ਡੂੰਘੀ ਭਾਵਨਾ ਵੱਡੇ ਪੱਧਰ ਉੱਤੇ ਪੈਦਾ ਕੀਤੀ ਹੈ। ਜਿਹੜੇ ਲੋਕ ਇਹਨਾਂ ਹਾਲਾਤਾਂ ਤੋਂ ਪੀੜਤ ਹੋਏ ਹਨ “ਤਾਕਤਹੀਣਤਾ ਦਾ ਅਹਿਸਾਸ” ਉਨ੍ਹਾਂ ਦੀਆਂ ਜਿੰਦਗੀਆਂ ਦਾ ਇੱਕ ਅਹਿਮ ਹਿੱਸਾ ਬਣ ਗਿਆ ਹੈ। ਹੰਨ੍ਹਾ ਅਰੈਂਡ ਨੇ ਇਹਨਾਂ ਲੋਕਾਂ ਲਈ ਜਰਮਨ ਭਾਸ਼ਾ ਦਾ ਸ਼ਬਦ “Heimatlosen” ਵਰਤਿਆ ਹੈ ਜਿਸ ਦਾ ਭਾਵ ‘ਰਾਜਹੀਣਤਾ’ ਦੀ ਹਾਲਤ ਤੋਂ ਹੈ ਜੋ ਜੰਗੀ ਵਰਤਾਰੇ ਦੇ ਨਤੀਜੇ ਵਜੋਂ ਕੁੱਝ ਲੋਕਾਂ ਜਾਂ ਸਮੂਹਾਂ ਦੀ ਰਾਜਨੀਤੀਕ ਹੋਣੀ ਬਣ ਜਾਂਦੀ ਹੈ।
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮਾਮਲੇ ਬੀਤੇ ਕਈ ਦਹਾਕਿਆਂ ਤੋਂ ਚਰਚਾ ਚ ਰਿਹਾ ਹੈ। ਕਈ ਵਾਰ ਕੋਸ਼ਿਸ਼ਾਂ ਹੋਈਆਂ ਪਰ ਗੱਲ ਇਸ ਪੱਧਰ ਤੱਕ ਨਹੀਂ ਸੀ ਪਹੁੰਚ ਸਕੀ ਜਿਥੋਂ ਤੱਕ ਹੁਣ ਕੁਝ ਕੁ ਸਮੇਂ ਵਿੱਚ ਹੀ ਪਹੁੰਚ ਗਈ ਹੈ।