ਸ਼੍ਰੋਮਣੀ ਅਕਾਲੀ ਦਲ ਨੇ ਅੱਜ (30 ਅਗਸਤ) ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਦੇ ਉਸ ਬਿਆਨ ਦੀ ਕਰੜੀ ਨਿੰਦਾ ਕੀਤੀ ਹੈ ਜਿਸ ਵਿੱਚ ਭਗਵੰਤ ਮਾਨ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਗਰੀਬ ਅਤੇ ਦਲਿਤ ਵਰਗ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੱਦਦ ਅਤੇ ਸੁਵਿਧਾਵਾਂ ਕਾਰਨ ਉਨ੍ਹਾਂ ਦੀ ਹਾਲਤ ਮੰਗਤਿਆਂ ਵਰਗੀ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਆਪਣੇ ਵਕੀਲ ਰੰਜਨ ਲਖਨਪਾਲ ਦੁਆਰਾ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ, ਸਾਬਕਾ ਮੁੱਖ ਹੋਮ ਸੈਕਟਰੀ ਅਤੇ ਹਰਚਰਨ ਬੈਂਸ ਦੇ ਖਿਲਾਫ਼ ਦਾਇਰ ਕੇਸ ਤੇ ਸ਼ੁਕਰਵਾਰ ਨੂੰ ਸੁਣਵਾਈ ਜੇ.ਐਮ. ਆਈ.ਸੀ ਮੈਡਮ ਨਿਸ਼ਾ ਵਲੋਂ ਕੀਤੀ ਗਈ।