ਭਾਰਤੀ ਸਰਕਾਰ ਦੇ ਗ੍ਰਹਿ ਰਾਜ ਮੰਤਰੀ ਚੌਧਰੀ ਨੇਂ ਰਾਜ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਐਨ.ਆਈ.ਏ ਵੱਲੋਂ ਇਹ ਫੈਂਸਲਾ ਕੀਤਾ ਗਿਆ ਹੈ ਕਿ ਸਮਝੌਤਾ ਐਕਸਪ੍ਰੈਸ ਬੰਬ ਧਮਾਕੇ ਵਿੱਚ ਸਜਾ ਭੁਗਤ ਰਹੇ ਸਵਾਮੀ ਅਸੀਮਾਨੰਦ ਦੀ ਜ਼ਮਾਨਤ ਨੂੰ ਚੁਣੌਤੀ ਨਹੀਂ ਦਿੱਤੀ ਜਾਵੇਗੀ।
ਅੱਜ ਭਾਰਤ ਦੀ ਰਾਜ ਸਭਾ ਵਿੱਚ ਜਾਣਕਾਰੀ ਦਿੰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਹਰੀਭਾਈ ਪਰਾਥੀਭਾਈ ਚੌਧਰੀ ਨੇ ਕਿਹਾ ਕਿ 1984 ਵਿੱਚ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਦੇ ਸੰਬੰਧ ਵਿੱਚ 442 ਲੋਕਾਂ ਨੂੰ ਦੋਸ਼ੀ ਪਾਇਆ ਗਿਆ ਹੈ ਜਿਨ੍ਹਾਂ ਖਿਲਾਫ ਵੱਖ ਵੱਖ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ।